ਨਵੀਂ ਦਿੱਲੀ, 25 ਅਪ੍ਰੈਲ
ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਉੱਘੇ ਸਿਆਸਤਦਾਨ, ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਅਤੇ ਤਜਰਬੇਕਾਰ ਰਾਜਨੇਤਾ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਸ਼ੋਕ ਸੰਦੇਸ਼ ਵਿੱਚ ਉਨ੍ਹਾਂ ਕਿਹਾ ਕਿ ਉਹ ਵਿਛੜੀ ਆਤਮਾ ਦੀ ਸ਼ਾਂਤੀ ਅਤੇ ਦੁਖੀ ਪਰਿਵਾਰ ਨੂੰ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ। ਸਰਦਾਰ ਬਾਦਲ ਦੇ ਬੇਟੇ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸਮੇਤ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ, ਸ਼ੇਰਗਿੱਲ ਨੇ ਕਿਹਾ ਕਿ ਉਹਨਾਂ ਨੂੰ ਸਰਦਾਰ ਬਾਦਲ ਦੇ ਦੇਹਾਂਤ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ ਹੈ। ਅੱਜ ਪੰਜਾਬ ਨੇ ਇਕ ਅਜਿਹੇ ਉੱਘੇ ਸਿਆਸਤਦਾਨ ਨੂੰ ਖੋਹ ਦਿੱਤਾ ਹੈ, ਜਿਸਨੇ ਪੰਜਾਬ ਦੇ ਵਿਕਾਸ ਅਤੇ ਖੁਸ਼ਹਾਲੀ ਵਿੱਚ ਅਹਿਮ ਯੋਗਦਾਨ ਪਾਇਆ। ਬਾਦਲ ਸਾਹਿਬ ਦੇ ਯੋਗਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕੇਗਾ।
Boota Singh Basi
President & Chief Editor