ਪੰਜਾਬ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਕਾਰਟੇਲ ਦਾ ਕੀਤਾ ਪਰਦਾਫਾਸ਼; 10 ਕਿਲੋ ਅਫੀਮ ਸਮੇਤ ਦੋ ਕਾਬੂ

0
158

– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

– ਨਸ਼ਿਆਂ ਦੇ ਸਪਲਾਇਰਾਂਡੀਲਰਾਂ ਅਤੇ ਉਹਨਾਂ ਦੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਤਾ ਲਗਾਏ ਜਾਣਗੇ: ਸੀਪੀ ਗੁਰਪ੍ਰੀਤ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 01 ਜਨਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਨੂੰ ਵੱਡਾ ਝਟਕਾ ਦਿੰਦੇ ਹੋਏ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਦੋ ਅਹਿਮ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਅੰਤਰ-ਰਾਜੀ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ਚੋਂ 10 ਕਿਲੋ ਅਫੀਮ ਬਰਾਮਦ ਹੋਈ।

ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਫੜੇ ਗਏ ਨਸ਼ਾ ਤਸਕਰਾਂ ਦੀ ਪਛਾਣ ਪਿਸ਼ੌਰਾ ਸਿੰਘ ਅਤੇ ਅਰਜੋਧ ਸਿੰਘ ਉਰਫ ਜੋਧਾ ਦੋਵੇਂ ਵਾਸੀ ਪਿੰਡ ਬੋਪਾਰਾਏ ਮਡਲਥਾਣਾ ਸਦਰ ਪੱਟੀਤਰਨਤਾਰਨ ਵਜੋਂ ਕੀਤੀ ਹੈ।

ਪੁਲਿਸ ਟੀਮਾਂ ਨੇ ਅਫੀਮ ਜ਼ਬਤ ਕਰਨ ਤੋਂ ਇਲਾਵਾ ਉਸ ਦੀ ਸਵਿਫਟ ਕਾਰ (PB04 V 1299) ਨੂੰ ਵੀ ਜ਼ਬਤ ਕਰ ਲਿਆ ਹੈਜਿਸ ਵਿਚ ਉਹ ਅਫੀਮ ਦੀ ਖੇਪ ਸਪਲਾਈ ਕਰਨ ਜਾ ਰਹੇ ਸਨ।

ਸੀਪੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਇੰਫਾਲਮਨੀਪੁਰ ਵਿੱਚ ਇੱਕ ਵਿਅਕਤੀ ਤੋਂ ਅਫੀਮ ਖਰੀਦੀ ਹੈ ਅਤੇ ਉਹ ਕਿਸੇ ਨੂੰ ਪਹੁੰਚਾਉਣ ਜਾ ਰਹੇ ਹਨਦੀ ਭਰੋਸੇਯੋਗ ਸੂਚਨਾ ਦੇ ਆਧਾਰ ਤੇ  ਡੀਸੀਪੀ ਹਰਪ੍ਰੀਤ ਮੰਡੇਰਏਡੀਸੀਪੀ ਸਿਟੀ-3 ਅਭਿਮਨਿਊ ਰਾਣਾ ਆਈ.ਪੀ.ਐਸਏ ਸੀ ਪੀ ਈਸਟ ਗੁਰਿੰਦਰਬੀਰ ਸਿੰਘ ਦੀ ਨਿਗਰਾਨੀ ਹੇਠ ਸੀਆਈਏ ਸਟਾਫ-3 ਦੀ ਪੁਲਿਸ ਟੀਮ ਨੇ ਗੁਪਤ ਸੂਚਨਾ ਦੇ ਆਧਾਰ ਤੇ ਵਿਸ਼ੇਸ਼ ਮੁਹਿੰਮ ਚਲਾ ਕੇ ਦੋਵਾਂ ਮੁਲਜ਼ਮਾਂ ਨੂੰ ਉਸ ਸਮੇਂ ਕਾਬੂ ਕੀਤਾ ਜਦੋਂ ਉਹ ਅਫੀਮ ਦੀ ਖੇਪ ਪਹੁੰਚਾਉਣ ਲਈ ਕਿਸੇ ਦੀ ਉਡੀਕ ਕਰ ਰਹੇ ਸਨ।

ਉਨ੍ਹਾਂ ਦੱਸਿਆ ਕਿ ਮੁੱਢਲੀ ਪੜਤਾਲ ਅਨੁਸਾਰ ਉਨ੍ਹਾਂ ਨੇ ਇੰਫਾਲਮਨੀਪੁਰ ਦੇ ਇੱਕ ਵਿਅਕਤੀ ਤੋਂ ਅਫੀਮ ਖਰੀਦੀ ਹੈ।

ਸੀ.ਪੀ.ਭੁੱਲਰ ਨੇ ਕਿਹਾ ਕਿ ਬੈਕਵਰਡ ਅਤੇ ਫਾਰਵਰਡ ਸਬੰਧਾਂ ਦੀ ਜਾਂਚ ਕਰਨ ਅਤੇ ਡਰੱਗ ਸਪਲਾਇਰਾਂਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਹੁਣ ਤੱਕ ਖਰੀਦੀ ਗਈ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਯਤਨ ਕੀਤੇ ਜਾ ਰਹੇ ਹਨ।

ਗਿਰਫ਼ਤਾਰ ਕੀਤੇ ਗਏ ਪਿਸ਼ੌਰਾ ਸਿੰਘ ਤੇ ਪਹਿਲਾ ਤੋ ਹੀ ਨਸ਼ੇ ਦੇ ਦੋ ਮੁਕਦਮੇ ਜਿਲ੍ਹਾ ਤਰਨ ਤਾਰਨ ਵਿੱਚ ਦਰਜ ਹਨ।

ਇੱਕ ਕੇਸ FIR ਨੰ. 01 ਮਿਤੀ 01.01.2024 ਨੂੰ ਐਨ.ਡੀ.ਪੀ.ਐਸ. ਐਕਟ ਦੀ ਧਾਰਾ 18, 29/61/85 ਅਤੇ ਥਾਣਾ ਮਕਬੂਲਪੁਰਾਅੰਮ੍ਰਿਤਸਰ ਵਿਖੇ ਦਰਜ ਕੀਤਾ ਗਿਆ ਹੈ।

LEAVE A REPLY

Please enter your comment!
Please enter your name here