ਪੰਜਾਬ ਪੁਲਿਸ ਨੇ ਭਾਰਤ-ਪਾਕਿ ਸਰਹੱਦ ਰਾਹੀਂ ਸੰਭਾਵੀ ਹਥਿਆਰ ਤਸਕਰੀ ਦੀ ਕੋਸ਼ਿਸ ਕੀਤੀ ਨਾਕਾਮ ; ਚਾਰ ਪਿਸਤੌਲ ਬਰਾਮਦ

0
137

ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਅੰਮਿ੍ਰਤਸਰ ਕਾਊਂਟਰ ਇੰਟੈਲੀਜੈਂਸ ਟੀਮ ਵੱਲੋਂ ਇੱਕ ਹਫਤੇ ਤੋਂ ਵੀ ਘੱਟ ਸਮੇਂ ਵਿੱਚ ਕਾਬੂ ਕੀਤਾ ਗਿਆ ਇਹ ਤੀਜਾ ਹਥਿਆਰ ਤਸਕਰੀ ਮਾਡਿਊਲ

ਅੰਮ੍ਰਿਤਸਰ, ਰਾਜਿੰਦਰ ਰਿਖੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਮੁਤਾਬਕ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਵੀਰਵਾਰ ਨੂੰ ਅੰਮ੍ਰਿਤਸਰ ਵਿੱਚ ਪੈਂਦੇ ਲੋਪੋਕੇ ਦੇ ਪਿੰਡ ਕੱਕੜ ਦੇ ਇਲਾਕੇ ਚੋਂ ਚਾਰ .30 ਬੋਰ ਦੇ ਪਿਸਤੌਲ ਬਰਾਮਦ ਕਰਕੇ ਸਰਹੱਦ ਪਾਰੋਂ ਹੋ ਰਹੀ ਹਥਿਆਰਾਂ ਦੀ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕੀਤੀ ਹੈ। ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੇ ਏ.ਆਈ.ਜੀ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਸਰਹੱਦ ਪਾਰ ਤੋਂ ਹਥਿਆਰਾਂ ਅਤੇ ਗੋਲੀ-ਸਿੱਕੇ ਦੀ ਤਸਕਰੀ ਸਬੰਧੀ ਮਿਲੀ ਖ਼ੁਫ਼ੀਆ ਇਤਲਾਹ ਦੇ ਆਧਾਰ ‘ਤੇ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਨੇ ਪਿੰਡ ਕੱਕੜ ਦੇ ਇਲਾਕੇ ‘ਚ ਸਰਚ ਅਪ੍ਰੇਸ਼ਨ ਚਲਾਇਆ ਅਤੇ ਸਫਲਤਾਪੂਰਵਕ ਚਾਰ ਪਿਸਤੌਲਾਂ ਸਮੇਤ ਮੈਗਜ਼ੀਨ ਬਰਾਮਦ ਕੀਤੇ ਹਨ। ਉਨਾਂ ਕਿਹਾ ਕਿ ਇਹ ਖੇਪ ਡਰੋਨ ਰਾਹੀਂ ਡਿਲੀਵਰ ਕੀਤੀ ਪ੍ਰਤੀਤ ਹੁੰਦੀ ਹੈ, ਪਰ ਬੀਐਸਐਫ ਅਤੇ ਸੂਬਾ ਪੁਲਿਸ ਦੀਆਂ ਮੁਸਤੈਦ ਗਤੀਵਿਧੀਆਂ ਕਾਰਨ ਖੇਪ ਪ੍ਰਾਪਤ ਕਰਨ ਵਾਲੀ ਧਿਰ ਖੇਪ ਹਾਸਲ ਨਹੀਂ ਕਰ ਸਕੀ। ਉਨਾਂ ਕਿਹਾ ਕਿ ਪੁਲਿਸ ਟੀਮਾਂ ਖੇਪ ਭੇਜਣ ਵਾਲੇ ਅਤੇ ਪ੍ਰਾਪਤ ਕਰਨ ਵਾਲੇ ਦੀ ਪਛਾਣ ਕਰਨ ਲਈ ਜਾਂਚ ਕਰ ਰਹੀਆਂ ਹਨ। ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25/54/59 ਤਹਿਤ 22-06-23 ਨੂੰ ਮੁਕੱਦਮਾ ਨੰਬਰ 18 ਦਰਜ ਕੀਤਾ ਗਿਆ ਹੈ। ਇੱਕ ਹਫਤੇ ਤੋਂ ਵੀ ਘੱਟ ਸਮੇਂ ਵਿੱਚ ਹਥਿਆਰ ਤਸਕਰੀ ਕਰਨ ਵਾਲੇ ਤੀਜੇ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਗਿਆ ਹੈ।

LEAVE A REPLY

Please enter your comment!
Please enter your name here