ਪੰਜਾਬ ਪੁਲਿਸ ਨੇ ਸਰਹੱਦ ਪਾਰ’ ਦੇ  ਗੈਰ-ਕਾਨੂੰਨੀ ਹਥਿਆਰਾਂ ਅਤੇ ਨਾਰਕੋ-ਅੱਤਵਾਦ ਹਵਾਲਾ ਰੈਕੇਟ ਦਾ ਕੀਤਾ ਪਰਦਾਫਾਸ਼;  ਮੁੱਖ ਸਾਜਿਸ਼ਕਰਤਾ ਸਣੇ 8 ਮੁਲਜ਼ਮ ਗ੍ਰਿਫਤਾਰ

0
30

– ਪੁਲਿਸ ਟੀਮਾਂ ਨੇ ਦੋਸ਼ੀਆਂ ਕੋਲੋਂ  4.10 ਕਿਲੋ ਹੈਰੋਇਨ, ਦੋ ਪਿਸਤੌਲ, 2.07 ਲੱਖ ਰੁਪਏ ਡਰੱਗ ਮਨੀ ਅਤੇ 7 ਵਾਹਨ ਕੀਤੇ ਬਰਾਮਦ : ਡੀਜੀਪੀ ਗੌਰਵ ਯਾਦਵ

– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

– ਗ੍ਰਿਫਤਾਰ ਕੀਤਾ ਸਾਜ਼ਿਸ਼ਕਰਤਾ ਰਣਜੀਤ ਕਾਕਾ ਪਾਕਿਸਤਾਨੀ ਸਮੱਗਲਰਾਂ ਨਾਲ ਸਿੱਧੇ ਸੰਪਰਕ ਵਿੱਚ ਸੀ: ਸੀ.ਪੀ. ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ

ਚੰਡੀਗੜ੍ਹ/ਅੰਮ੍ਰਿਤਸਰ, 20 ਜੂਨ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 10 ਦਿਨਾਂ ਤੱਕ ਚੱਲੇ ਆਪ੍ਰੇਸ਼ਨ ਦੌਰਾਨ ਸਰਹੱਦ ਪਾਰੋਂ ਚਲਾਏ ਜਾ ਰਹੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਾਰਕੋ ਟੈਰਰਿਜ਼ਮ ਹਵਾਲਾ ਰੈਕੇਟ ਦਾ ਪਰਦਾਫਾਸ਼ ਕਰਦਿਆਂ ਮੁੱਖ ਸਾਜਿਸ਼ਕਰਤਾ ਜਿਸਦੀ  ਪਛਾਣ ਰਣਜੀਤ ਸਿੰਘ ਉਰਫ਼ ਕਾਕਾ ਵਜੋਂ ਹੋਈ ਹੈ, ਸਣੇ ਅੱਠ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਇਹ ਜਾਣਕਾਰੀ ਵੀਰਵਾਰ ਨੂੰ ਇੱਥੇ  ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਸਾਜ਼ਿਸ਼ਕਰਤਾ ਤੋਂ ਇਲਾਵਾ ਗ੍ਰਿਫ਼ਤਾਰ ਕੀਤੇ ਗਏ ਹੋਰ ਵਿਅਕਤੀਆਂ ਦੀ ਪਛਾਣ ਰਜਿੰਦਰ ਉਰਫ਼ ਰਾਜਾ, ਅਭਿਸ਼ੇਕ ਉਰਫ਼ ਅਭੀ, ਵਿਸ਼ਾਲ ਉਰਫ਼ ਸ਼ਾਲੂ, ਲਵਪ੍ਰੀਤ ਉਰਫ਼ ਕਾਲੂ, ਗੁਰਭੇਜ ਉਰਫ਼ ਭੀਜਾ, ਗੁਰਜੰਟ ਅਤੇ ਜਸਪਾਲ ਸਾਰੇ ਵਾਸੀ ਘਰਿੰਡਾ ਅੰਮ੍ਰਿਤਸਰ , ਵਜੋਂ ਹੋਈ ਹੈ।

ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਉਕਤ ਮੁਲਜ਼ਮਾਂ ਕੋਲੋਂ 4.10 ਕਿਲੋ ਹੈਰੋਇਨ, ਦੋ ਪਿਸਤੌਲ ਜਿਨ੍ਹਾਂ ਵਿੱਚ ਪਾਕਿਸਤਾਨ ਦਾ ਬਣਿਆ ਜ਼ਿਗਾਨਾ ਪਿਸਤੌਲ ਅਤੇ .32 ਬੋਰ ਦਾ ਪਿਸਤੌਲ ਸ਼ਾਮਲ ਹੈ ਸਮੇਤ 45 ਜਿੰਦਾ ਕਾਰਤੂਸ ਅਤੇ 2.07 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਦੋਸ਼ੀਆਂ ਕੋਲੋਂ ਸੱਤ ਵਾਹਨ :- ਹੁੰਡਈ ਵਰਨਾ, ਮਹਿੰਦਰਾ ਥਾਰ, ਹੁੰਡਈ ਆਈ-20, ਮਾਰੂਤੀ ਸਵਿਫਟ ਡਿਜ਼ਾਇਰ, ਮਾਰੂਤੀ ਜ਼ੈਨ, ਐਕਟਿਵਾ ਸਕੂਟਰ ਅਤੇ ਸਪਲੈਂਡਰ ਮੋਟਰਸਾਈਕਲ , ਵੀ ਬਰਾਮਦ ਕੀਤੇ ਗਏ ਹਨ।

ਡੀਜੀਪੀ ਨੇ ਕਿਹਾ ਕਿ ਸਰਹੱਦ ਪਾਰ ਸਬੰਧਾਂ ਅਤੇ ਹਵਾਲਾ ਗਤੀਵਿਧੀਆਂ ਵਿੱਚ ਸ਼ਾਮਲ ਹੋਰ ਗਿਰੋਹਾਂ ਨੂੰ ਫੜਨ ਲਈ  ਮੁਹਿੰਮ ਅਜੇ ਵੀ ਜਾਰੀ ਹੈ।

ਇਹ ਕਾਰਵਾਈ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਬਾਰੀਕੀ ਨਾਲ ਅਗਲੀਆਂ -ਪਿਛਲੀਆਂ ਕੜੀਆਂ ਫਰੋਲਣ ਤੋਂ ਬਾਅਦ ਇੱਕ ਸਥਾਨਕ ਨਸ਼ਾ ਤਸਕਰ ਰਜਿੰਦਰ ਉਰਫ਼ ਰਾਜਾ (22) ਵਾਸੀ ਪਿੰਡ ਘਰਿੰਡਾ, ਅੰਮ੍ਰਿਤਸਰ ਦੀ ਗ੍ਰਿਫਤਾਰੀ ਤੋਂ ਬਾਅਦ ਸਾਹਮਣੇ ਆਈ ਹੈ । ਜ਼ਿਕਰਯੋਗ ਹੈ ਕਿ ਉਕਤ ਨਸ਼ਾ ਤਸਕਰ ਨੂੰ 500 ਗ੍ਰਾਮ ਹੈਰੋਇਨ, 40,000 ਰੁਪਏ ਡਰੱਗ ਮਨੀ  , ਵਰਨਾ ਕਾਰ ਅਤੇ ਇੱਕ ਪਿਸਤੌਲ ਨਾਲ ਗ੍ਰਿਫਤਾਰ ਕੀਤਾ ਗਿਆ ਸੀ। ਮੁਲਜ਼ਮ ਰਜਿੰਦਰ ਰਾਜਾ  ਅੰਮ੍ਰਿਤਸਰ ਦਿਹਾਤੀ ਪੁਲੀਸ ਨੂੰ  ਵੀ ਇਰਾਦਾ-ਕਤਲ ਕੇਸ ਵਿੱਚ ਲੋੜੀਂਦਾ ਸੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਇੰਸਪੈਕਟਰ ਅਮਨਦੀਪ ਸਿੰਘ ਦੀ ਅਗਵਾਈ ਵਾਲੀ ਸੀ.ਆਈ.ਏ 1 ਦੀ ਟੀਮ ਅਤੇ ਪੁਲਿਸ ਥਾਣਾ ਇਸਲਾਮਾਬਾਦ  ਦੀ ਟੀਮ ਨੇ ਏ.ਡੀ.ਸੀ.ਪੀ ਜ਼ੋਨ- 1  ਡਾ: ਦਰਪਣ ਆਹਲੂਵਾਲੀਆ ਅਤੇ  ਏ.ਡੀ.ਸੀ.ਪੀ. ਡਿਟੈਕਟਿਵ ਨਵਜੋਤ ਸਿੰਘ ਸੰਧੂ ਦੀ ਨਿਗਰਾਨੀ ਹੇਠ ਇਸ ਅਪ੍ਰੇਸ਼ਨ ਨੂੰ ਅੰਜਾਮ ਦਿੱਤਾ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਰਜਿੰਦਰ ਰਾਜਾ ਦੀਆਂ ਅਗਲੇਰੀਆਂ -ਪਿਛਲੇਰੀਆਂ ਕੜੀਆਂ ਦੀ  ਜਾਂਚ ਤੋਂ ਬਾਅਦ ਇਹ ਪਾਇਆ ਕਿ ਉਹ  ਸਾਜ਼ਿਸਕਰਤਾ ਰਣਜੀਤ ਸਿੰਘ ਉਰਫ਼ ਕਾਕਾ ਦੇ ਸੰਪਰਕ ਵਿੱਚ ਸੀ।

ਉਨ੍ਹਾਂ ਦੱਸਿਆ ਕਿ ਵਿੱਤੀ ਟਰਾਇਲ ਅਤੇ ਤਕਨੀਕੀ ਜਾਂਚ ਦੀ ਬਾਰੀਕੀ ਨਾਲ ਪੈਰਵੀ ਕਰਨ ਤੋਂ ਬਾਅਦ, ਪੁਲਿਸ ਟੀਮਾਂ ਨੇ ਸਾਜ਼ਿਸ਼ਕਰਤਾ ਰਣਜੀਤ ਕਾਕਾ ਅਤੇ ਹੋਰ ਮੁਲਜ਼ਮਾਂ ਨੂੰ ਤਸਕਰੀ ਕੀਤੀ ਹੈਰੋਇਨ, ਅਸਲਾ ਅਤੇ ਜਿੰਦਾ ਕਾਰਤੂਸਾਂ  ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ।

ਕਮਿਸ਼ਨਰ ਪੁਲੀਸ ਨੇ ਕਿਹਾ ਕਿ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਸਾਜਿਸ਼ਕਰਤਾ ਰਣਜੀਤ ਕਾਕਾ, ਜੋ ਕਿ ਪਾਕਿਸਤਾਨ ਅਧਾਰਤ ਸੰਸਥਾਵਾਂ ਨਾਲ ਸਿੱਧੇ ਸੰਪਰਕ ਵਿੱਚ ਸੀ, ਪੰਜਾਬ ਵਿੱਚ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦਾ ਰੈਕੇਟ ਚਲਾ ਰਿਹਾ ਸੀ ।

ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੀਆਂ-ਪਿਛਲੇਰੀਆਂ ਕੜੀਆਂ ਨੂੰ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here