ਪੰਜਾਬ ਪੁਲਿਸ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ ਬਾਬਾ ਬਕਾਲਾ ਵਿੱਚ ਹਾਕੀ ਟੂਰਨਾਮੈਂਟ ਕਰਵਾਇਆ ਜਾਵੇਗਾ।

0
157

ਰਜਿੰਦਰ ਰਿਖੀ, ਬਿਆਸ

ਪੰਜਾਬ ਪੁਲਿਸ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਆਕਰਸ਼ਿਤ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਦੇ ਤਹਿਤ 22 ਅਕਤੂਬਰ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਹਾਕੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਬਾਬਾ ਬਕਾਲਾ ਸਾਹਿਬ ਸੁਖਵਿੰਦਰਪਾਲ ਸਿੰਘ ਅਤੇ ਐਸ.ਐਚ.ਓ ਬਿਆਸ ਸਤਨਾਮ ਸਿੰਘ ਨੇ ਦੱਸਿਆ ਕਿ ਐਤਵਾਰ ਨੂੰ ਸਵੇਰੇ 11 ਵਜੇ ਸ਼ੁਰੂ ਹੋਣ ਵਾਲੇ ਹਾਕੀ ਟੂਰਨਾਮੈਂਟ ਵਿੱਚ ਦੋ ਪੁਰਸ਼ ਅਤੇ ਚਾਰ ਔਰਤਾਂ ਦੀਆਂ ਟੀਮਾਂ ਭਾਗ ਲੈਣਗੀਆਂ। ਇਹ ਨਸ਼ਾ ਵਿਰੋਧੀ ਜਾਗਰੂਕਤਾ ਹਾਕੀ ਟੂਰਨਾਮੈਂਟ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਕਰਵਾਇਆ ਜਾ ਰਿਹਾ ਹੈ। ਇਸ ਟੂਰਨਾਮੈਂਟ ਵਿੱਚ ਏਸ਼ਿਆਈ ਖੇਡਾਂ ਵਿੱਚ ਜੇਤੂ ਹਾਕੀ ਟੀਮ ਦੇ ਜਰਮਨਜੀਤ ਸਿੰਘ ਬੱਲ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਣਗੇ। ਇਸ ਟੂਰਨਾਮੈਂਟ ਵਿੱਚ ਉਨ੍ਹਾਂ ਤੋਂ ਇਲਾਵਾ ਐਸਪੀ ਹੈੱਡਕੁਆਰਟਰ ਜਸਵੰਤ ਕੌਰ ਵੀ ਸ਼ਿਰਕਤ ਕਰਨਗੇ।

LEAVE A REPLY

Please enter your comment!
Please enter your name here