ਪੰਜਾਬ ਪੁਲਿਸ ਵੱਲੋਂ ਨਾਰਕੋ-ਆਰਮਜ਼ ਤਸਕਰੀ ਦਾ ਪਰਦਾਫਾਸ਼; ਦੋ ਕਾਬੂ

0
23

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ

ਪੰਜਾਬ ਪੁਲਿਸ ਵੱਲੋਂ ਨਾਰਕੋ-ਆਰਮਜ਼ ਤਸਕਰੀ ਦਾ ਪਰਦਾਫਾਸ਼; ਦੋ ਕਾਬੂ

– ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ‘ਚੋਂ 3.5 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਮੈਥਾਕੁਆਲੋਨ ਅਤੇ ਦੋ ਪਿਸਤੌਲਾਂ ਸਮੇਤ ਗਲਾਕ ਬਰਾਮਦ ਕੀਤਾ: ਡੀਜੀਪੀ ਗੌਰਵ ਯਾਦਵ


– ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਰਾਜ ਬਣਾਉਣ ਲਈ ਵਚਨਬੱਧ

– ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀ ਦੀ ਉਮੀਦ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 17 ਨਵੰਬਰ:

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਹਥਿਆਰਾਂ ਦੇ ਕਾਰਟੇਲ ਦਾ ਪਰਦਾਫਾਸ਼ ਕਰਦਿਆਂ ਇੱਕ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ, ਜਿਸ ਤਹਿਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਦੇ ਕਬਜ਼ੇ ਵਿੱਚੋਂ 3.5 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਮੈਥਾਕਲੋਨ ਅਤੇ ਦੋ ਪਿਸਤੌਲਾਂ ਸਮੇਤ ਇੱਕ ਆਧੁਨਿਕ 9 ਐਮਐਮ ਗਲਾਕ ਬਰਾਮਦ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਵੰਸ਼ ਉਰਫ ਬਿੱਲਾ (23) ਵਾਸੀ ਬਿੱਲੇ ਵਾਲਾ ਚੌਕ ਅੰਮ੍ਰਿਤਸਰ ਅਤੇ ਸੋਨੂੰ ਚੌਰਸੀਆ (20) ਵਾਸੀ ਦਸਮੇਸ਼ ਨਗਰ ਅੰਮ੍ਰਿਤਸਰ ਵਜੋਂ ਹੋਈ ਹੈ।
ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁਲਜ਼ਮ ਵੰਸ਼ ਉਰਫ਼ ਬਿੱਲਾ ਦੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਮੂਲੀਅਤ ਬਾਰੇ ਭਰੋਸੇਮੰਦ ਸੂਚਨਾਵਾਂ ਦੇ ਆਧਾਰ ‘ਤੇ ਸੀ.ਆਈ.ਏ. ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਜਾਲ ਵਿਛਾ ਕੇ ਉਸ ਨੂੰ ਮੋਹਕਮਪੁਰਾ ਇਲਾਕੇ ‘ਚੋਂ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਦੇ ਕਬਜ਼ੇ ‘ਚੋਂ 3.5 ਕਿਲੋ ਹੈਰੋਇਨ, 1.5 ਕਿਲੋ ਮੈਥਾਕੁਆਲੋਨ ਪਾਊਡਰ ਅਤੇ ਆਸਟ੍ਰੀਆ ਨਿਰਮਿਤ ਇਕ 9 ਐਮਐਮ ਗਲਾਕ ਪਿਸਤੌਲ ਬਰਾਮਦ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਸਬੰਧੀ ਮਿਲੀ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਇਕ ਹੋਰ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ ਮੋਹਕਮਪੁਰਾ ਦੇ ਇਲਾਕੇ ਵਿੱਚ ਬਟਾਲਾ ਰੋਡ ‘ਤੇ ਸਨਸਿਟੀ ਮੋੜ ਤੋਂ ਦੋਸ਼ੀ ਸੋਨੂੰ ਚੌਰਸੀਆ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ‘ਚੋਂ 32 ਬੋਰ ਦਾ ਪਿਸਤੌਲ ਬਰਾਮਦ ਕੀਤਾ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀ ਦੀ ਉਮੀਦ ਹੈ।
ਇਸ ਸਬੰਧੀ ਦੋ ਵੱਖ-ਵੱਖ ਮੁਕੱਦਮੇ ਥਾਣਾ ਮੋਹਕਮਪੁਰਾ ਵਿਖੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ ਪਹਿਲੀ ਐਫ.ਆਈ.ਆਰ ਨੰ. 98 ਮਿਤੀ 14-11-2024 ਨੂੰ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21-ਸੀ ਤੇ 29 ਅਤੇ ਅਸਲਾ ਐਕਟ ਦੀ ਧਾਰਾ 25(8) ਤਹਿਤ ਦਰਜ ਕੀਤੀ ਗਈ ਅਤੇ ਦੂਜੀ ਐਫ.ਆਈ.ਆਰ. ਨੰ. 97 ਮਿਤੀ 14-11-24 ਨੂੰ ਅਸਲਾ ਐਕਟ ਦੀ ਧਾਰਾ 25 ਅਧੀਨ ਦਰਜ ਕੀਤੀ ਗਈ ਹੈ।
——-

LEAVE A REPLY

Please enter your comment!
Please enter your name here