ਪੰਜਾਬ ਭਾਜਪਾ ਦੇ ਸੀਨੀਅਰ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਪਰਿਵਾਰ ਸਮੇਤ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ

0
82

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਪਰਿਵਾਰ ਸਮੇਤ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ

ਘੁਮਾਣ/ਗੁਰਦਾਸਪੁਰ, 14 ਜਨਵਰੀ 2025

ਸ਼੍ਰੋਮਣੀ ਭਗਤ ਨਾਮਦੇਵ ਜੀ ਦਾ 675ਵਾਂ ਜੋਤੀ-ਜੋਤ ਪੁਰਬ ਕਸਬਾ ਘੁਮਾਣ ਗੁਰਦਾਸਪੁਰ ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਤਪ ਅਸਥਾਨ ਅਤੇ ਅੰਤਿਮ ਸਥਾਨ ‘ਤੇ ਸਰਧਾ ਨਾਲ ਮਨਾਇਆ ਗਿਆ। ਵਿਸਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਚਰਨਕਮਲ ਸਾਹਿਬ, ਗੁਰਦੁਆਰਾ ਬਾਬਾ ਨਾਮਦੇਵ ਦਰਬਾਰ ਸਾਹਿਬ, ਮੇਨ ਬਾਜਾਰ ਘੁਮਾਣ ਅਤੇ ਬਾਬਾ ਫਿਰਨਾ ਜੀ ਹੁੰਦਾ ਹੋਇਆ ਵਾਪਸ ਗੁਰਦੁਆਰਾ ਤਪਿਆਣਾ ਸਾਹਿਬ ਵਿਖੇ ਸੰਪੂਰਨ ਹੋਇਆ। ਨਗਰ ਕੀਰਤਨ ਦਾ ਥਾਂ- ਥਾਂ ‘ਤੇ ਘੁਮਾਣ ਵਾਸੀਆਂ ਭਰਵਾਂ ਸਵਾਗਤ ਕੀਤਾ ਗਿਆ। ਵੱਡੀ ਗਿਣਤੀ ‘ਚ ਦੇਸਾਂ ਵਿਦੇਸਾਂ ਤੋਂ ਪਹੁੰਚੀਆਂ ਸੰਗਤਾਂ ਨੇ ਗੁਰਦੁਆਰਾ ਸ੍ਰੀ ਨਾਮਦੇਵ ਦਰਬਾਰ, ਗੁਰਦੁਆਰਾ ਤਪਿਆਣਾ ਸਾਹਿਬ, ਗੁਰਦੁਆਰਾ ਨਾਮਆਣਾ ਸਾਹਿਬ ਭੱਟੀਵਾਲ ਤੇ ਹੋਰ ਇਤਿਹਾਸਕ ਗੁਰਦੁਆਰਿਆਂ ‘ਚ ਮੱਥਾ ਟੇਕਿਆ। ਵੱਖ-ਵੱਖ ਸਥਾਨਾਂ ‘ਤੇ ਪ੍ਰਲੋਕ ਗਮਨ ਦਿਵਸ ਨੂੰ ਸਮਰਪਿਤ ਰੱਖੇ ਸੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਅਤੇ ਧਾਰਮਿਕ ਸਮਾਗਮ ਦੌਰਾਨ ਪਹੁੰਚੀਆਂ ਸੰਗਤਾਂ ਲਈ ਸ੍ਰੀ ਨਾਮਦੇਵ ਦਰਬਾਰ ਕਮੇਟੀ ਤੇ ਹੋਰ ਕਮੇਟੀਆਂ ਵੱਲੋਂ ਵਧੀਆ ਪ੍ਰਬੰਧ ਕੀਤੇ ਗਏ। ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਤੋਂ ਪੁੱਜੀਆਂ ਲੰਗਰ ਕਮੇਟੀਆਂ ਅਤੇ ਲੋਕਲ ਕਮੇਟੀਆਂ ਵੱਲੋਂ ਲੰਗਰਾਂ ਦੀ ਸੇਵਾ ਕੀਤੀ ਗਈ । ਸ੍ਰੀ ਨਾਮਦੇਵ ਦਰਬਾਰ ਕਮੇਟੀ ਦੇ ਪ੍ਰਧਾਨ ਤਰਸੇਮ ਸਿੰਘ ਬਾਵਾ, ਸੁਖਜਿੰਦਰ ਸਿੰਘ ਲਾਲੀ, ਨਰਿੰਦਰਜੀਤ ਸਿੰਘ ਨਿੰਦੀ, ਤਰਲੋਚਨ ਸਿੰਘ, ਮਨਜਿੰਦਰ ਸਿੰਘ ਬਿੱਟੂ ਨੇ ਪਹੁੰਚੀਆਂ ਸੰਗਤਾਂ ਅਤੇ ਲੰਗਰ ਕਮੇਟੀਆਂ ਦਾ ਧੰਨਵਾਦ ਕੀਤਾ, ਉਥੇ ਪੁਲਿਸ ਪ੍ਰਸਾਸਨ ਵੱਲੋਂ ਵਧੀਆ ਪ੍ਰਬੰਧ ਕਰਨ ‘ਤੇ ਪ੍ਰਸੰਸਾ ਵੀ ਕੀਤੀ ਗਈ। ਸਮਾਗਮ ਦੌਰਾਨ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਸ੍ਰੀ ਭਗਤ ਨਾਮਦੇਵ ਦਰਬਾਰ ਵਿਖੇ ਮੱਥਾ ਟੇਕਿਆ। ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਨੂੰ ਸਿਰੋਪਾਓ ਸਨਮਾਨ ਚਿੰਨ੍ਹ ਅਤੇ ਪੁਸਤਕਾਂ ਦਾ ਸੈਟ ਭੇਂਟ ਕਰਕੇ ਸਨਮਾਨਿਤ ਕੀਤਾ। ਉਨ੍ਹਾਂ ਦੇ ਨਾਲ ਕੁਲਜੀਤ ਸਿੰਘ ਗਰਚਾ, ਧਰਮਪਤਨੀ ਬੀਬਾ ਰਵਨੀਤ ਕੌਰ ਗਰਚਾ, ਬੀਬੀ ਅਮਰਜੀਤ ਕੋਰ ਗਰਚਾ, ਮਨਦੀਪ ਕੌਰ ਗਰਚਾ, ਕਰਨਦੀਪ ਕੌਰ, ਗੁਰਲਵਲੀਨ ਕੌਰ ਗਰਚਾ ਤੇ ਕਿਰਨਜੋਤ ਕੌਰ ਗਰਚਾ, ਕਾਕਾ ਰਾਜਦੀਪ ਸਿੰਘ ਗਰਚਾ ਵੀ ਮੌਜੂਦ ਸਨ।

LEAVE A REPLY

Please enter your comment!
Please enter your name here