ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਗੂਗਲ ਫਾਰਮ ਰਾਹੀਂ ਆਨਲਾਈਨ ਸ਼ਿਕਾਇਤਾਂ/ਅਰਜ਼ੀਆਂ ਜਮ੍ਹਾਂ ਕਰਵਾਉਣ ਲਈ ਇੱਕ ਨਵੀਂ ਪਹਿਲਕਦਮੀ ਦੀ ਸ਼ੁਰੂਆਤ

0
12

ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਗੂਗਲ ਫਾਰਮ ਰਾਹੀਂ ਆਨਲਾਈਨ ਸ਼ਿਕਾਇਤਾਂ/ਅਰਜ਼ੀਆਂ ਜਮ੍ਹਾਂ ਕਰਵਾਉਣ ਲਈ ਇੱਕ ਨਵੀਂ ਪਹਿਲਕਦਮੀ ਦੀ ਸ਼ੁਰੂਆਤ

ਚੰਡੀਗੜ੍ਹ, 31 ਜਨਵਰੀ,

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਗੂਗਲ ਫਾਰਮ ਰਾਹੀਂ ਆਨਲਾਈਨ ਸ਼ਿਕਾਇਤਾਂ/ਅਰਜ਼ੀਆਂ ਜਮ੍ਹਾਂ ਕਰਵਾਉਣ ਲਈ ਇੱਕ ਨਵੀਂ ਪਹਿਲਕਦਮੀ ਸ਼ੁਰੂ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਕਮਿਸ਼ਨ ਨੇ ਗੂਗਲ ਫਾਰਮ ਰਾਹੀਂ ਸ਼ਿਕਾਇਤਾਂ ਜਮ੍ਹਾਂ ਕਰਾਉਣ ਲਈ ਇੱਕ ਆਨਲਾਈਨ ਪਹਿਲਕਦਮੀ ਸ਼ੁਰੂ ਕੀਤੀ ਹੈ, ਜਿਸ ਨਾਲ ਰਾਜ ਭਰ ਦੀਆਂ ਔਰਤਾਂ ਲਈ ਅਰਜ਼ੀਆਂ ਅਤੇ ਸ਼ਿਕਾਇਤਾਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਵਧੇਰੇ ਪਹੁੰਚਯੋਗ, ਪਾਰਦਰਸ਼ੀ ਅਤੇ ਸਮਾਂਬੱਧ ਹੋ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਸ ਆਨਲਾਈਨ ਸਹੂਲਤ ਰਾਹੀਂ ਬਿਨੈਕਾਰ ਨੂੰ ਦਫ਼ਤਰ ਦੇ ਚੱਕਰ ਲਗਾਉਣ ਦੀ ਲੋੜ ਨਹੀਂ ਪਵੇਗੀ ਅਤੇ ਉਹ ਆਪਣੀਆਂ ਸ਼ਿਕਾਇਤਾਂ/ਅਰਜ਼ੀਆਂ ਸਿੱਧੇ ਤੌਰ ‘ਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਕੋਲ ਦਰਜ ਕਰਵਾ ਸਕਦੇ ਹਨ। ਇਸ ਪਹਿਲਕਦਮੀ ਦਾ ਉਦੇਸ਼ ਅਰਜ਼ੀਆਂ ਦੀ ਸਮੇਂ ਸਿਰ ਪ੍ਰਾਪਤੀ ਅਤੇ ਸ਼ਿਕਾਇਤਾਂ ਦੇ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣਾ ਹੈ।

ਬਿਨੈਕਾਰ https://docs.google.com/forms/d/e/1FAIpQLScA8HPQrNtf6RJC9W3ZIRCGtQd8RkLQK4yWE6vLxW1xpEogw/viewform?usp=dialog ਲਿੰਕ ‘ਤੇ ਜਾ ਕੇ ਆਨਲਾਈਨ ਫਾਰਮ ਜਮ੍ਹਾਂ ਕਰ ਸਕਦੇ ਹਨ।

ਬਿਨੈਕਾਰਾਂ ਦੀ ਸਹੂਲਤ ਲਈ, ਇੱਕ ਕਿਊਆਰ ਕੋਡ (ਸਕੈਨਰ) ਵੀ ਮੁਹਈਆ ਕਰਵਾਇਆ  ਗਿਆ ਹੈ, ਜਿਸ ਰਾਹੀਂ ਬਿਨੈਕਾਰ ਸਿੱਧੇ ਆਨਲਾਈਨ ਫਾਰਮ ਤੱਕ ਪਹੁੰਚ ਸਕਦੇ ਹਨ ਅਤੇ ਆਪਣੇ ਵੇਰਵੇ ਆਸਾਨੀ ਨਾਲ ਜਮ੍ਹਾਂ ਕਰ ਸਕਦੇ ਹਨ।

ਚੇਅਰਪਰਸਨ ਨੇ ਸਾਰੀਆਂ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਬੇਇਨਸਾਫ਼ੀ, ਪਰੇਸ਼ਾਨੀ ਜਾਂ ਸ਼ਿਕਾਇਤ ਦੇ  ਮਾਮਲੇ ਵਿੱਚ, ਇਸ ਆਨਲਾਈਨ ਸਹੂਲਤ ਦੀ ਵਰਤੋਂ ਕਰਨ ਅਤੇ ਬਿਨਾਂ ਕਿਸੇ ਝਿਜਕ ਦੇ ਪੰਜਾਬ ਰਾਜ ਮਹਿਲਾ ਕਮਿਸ਼ਨ ਨਾਲ ਸੰਪਰਕ ਕਰਨ।

ਪੰਜਾਬ ਰਾਜ ਮਹਿਲਾ ਕਮਿਸ਼ਨ ਔਰਤਾਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਪੰਜਾਬ ਵਿੱਚ ਔਰਤਾਂ ਲਈ ਨਿਆਂ, ਸਨਮਾਨ ਅਤੇ ਉਨ੍ਹਾਂ ਦੇ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

LEAVE A REPLY

Please enter your comment!
Please enter your name here