ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੂੰ ਸਹੁੰ ਚੁਕਾਈ

0
42

ਚੰਡੀਗੜ੍ਹ 28 ਜੂਨ 2025:

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਬੁੱਧ ਰਾਮ ਦੀ ਮੌਜੂਦਗੀ ਵਿੱਚ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੂੰ ਸਹੁੰ ਚੁਕਾਈ। ਸਪੀਕਰ ਨੇ ਸੰਜੀਵ ਅਰੋੜਾ ਨੂੰ ਪੰਜਾਬ ਵਿਧਾਨ ਸਭਾ ਦਾ ਸਾਹਿਤ ਅਤੇ ਆਈ-ਪੈਡ ਭੇਟ ਕੀਤਾ।

ਸੰਜੀਵ ਅਰੋੜਾ ਨੇ ਸਹੁੰ ਚੁੱਕੀ ਕਿ ਉਹ ਕਾਨੂੰਨ ਦੁਆਰਾ ਸਥਾਪਿਤ ਭਾਰਤ ਦੇ ਸੰਵਿਧਾਨ ਪ੍ਰਤੀ ਸੱਚੀ ਸ਼ਰਧਾ ਅਤੇ ਵਫ਼ਾਦਾਰੀ ਰੱਖਣਗੇ। ਉਹ ਭਾਰਤ ਦੀ ਪ੍ਰਭੂਸੱਤਾ ਅਤੇ ਅਖੰਡਤਾ ਨੂੰ ਕਾਇਮ ਰੱਖਣਗੇ ਅਤੇ ਉਨ੍ਹਾਂ ਨੂੰ ਸੌਂਪੇ ਗਏ ਫਰਜ਼ਾਂ ਨੂੰ ਵਫ਼ਾਦਾਰੀ ਨਾਲ ਨਿਭਾਉਣਗੇ। ਸੰਜੀਵ ਅਰੋੜਾ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਤੋਂ ਮਾਰਗਦਰਸ਼ਨ ਲੈਣਗੇ ਅਤੇ ਆਪਣੇ ਹਲਕੇ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।

ਸਪੀਕਰ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਾਡੀ ਸਰਕਾਰ ਨੇ ਸਦਨ ਦੀਆਂ ਸਾਰੀਆਂ ਕਾਰਵਾਈਆਂ ਦਾ ਸਿੱਧਾ ਪ੍ਰਸਾਰਣ ਸ਼ੁਰੂ ਕਰ ਦਿੱਤਾ ਹੈ ਤਾਂ ਜੋ ਸਦਨ ਵਿੱਚ ਪਾਰਦਰਸ਼ਤਾ ਬਣਾਈ ਰੱਖੀ ਜਾ ਸਕੇ। ਪਰ ਪਿਛਲੀਆਂ ਸਰਕਾਰਾਂ ਨੇ ਕਾਰਵਾਈ ਨੂੰ ਗੁਪਤ ਰੱਖਿਆ ਤਾਂ ਜੋ ਲੋਕ ਉਨ੍ਹਾਂ ਦੇ ਕੰਮ ਬਾਰੇ ਜਾਣੂ ਨਾ ਹੋ ਸਕਣ। ਸਪੀਕਰ ਨੇ ਵਿਧਾਇਕ ਸੰਜੀਵ ਅਰੋੜਾ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਹੁੰ ਚੁੱਕ ਸਮਾਗਮ ਵਿੱਚ ਆਏ ਸਾਰੇ ਵਿਅਕਤੀਆਂ ਦਾ ਧੰਨਵਾਦ ਕੀਤਾ।

ਸਪੀਕਰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਦੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਪਿਛੋਕੜ ਵਿੱਚ ਪੌਦੇ ਲਗਾਏ।

LEAVE A REPLY

Please enter your comment!
Please enter your name here