ਅਮਨ ਅਰੋੜਾ ਨੇ ਕਿਹਾ ਕਿ ਕਾਂਗਰਸ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਪੰਜਾਬ ਵਿੱਚ ਸੰਸਕ੍ਰਿਤ ਨੂੰ ਅਣਦੇਖਾ ਨਾ ਕਰੇ। ਵਰਤਮਾਨ ਵਿੱਚ ਕਾਂਗਰਸ ਦੀ ਚੰਨੀ ਸਰਕਾਰ ਸੰਸਕ੍ਰਿਤ ਵਿਸ਼ੇ ਨੂੰ ਖ਼ਤਮ ਕਰਨ ’ਤੇ ਉਤਾਰੂ ਹੈ। ਉਨ੍ਹਾਂ ਕਿਹਾ ਕਿ ਸਹਾਇਕ ਪ੍ਰੋਫ਼ੈਸਰਾਂ ਦੀ 1158 ਅਸਾਮੀਆਂ ਦੀ ਭਰਤੀ ਵਿੱਚ ਇੱਕ ਵੀ ਅਸਾਮੀ ਸੰਸਕ੍ਰਿਤ ਦੇ ਪ੍ਰੋਫ਼ੈਸਰ ਦੀ ਨਹੀਂ ਹੈ। ਪੰਜਾਬ ਸਰਕਾਰ ਦੇ ਉੱਚ ਸਿੱਖਿਆ ਵਿਭਾਗ ਦੇ ਅਧੀਨ ਸਰਕਾਰੀ ਕਾਲਜਾਂ ਵਿੱਚ ਸੰਸਕ੍ਰਿਤ ਦੀਆਂ 25 ਤੋਂ ਜ਼ਿਆਦਾ ਅਸਾਮੀਆਂ ਖ਼ਾਲੀ ਹਨ ਅਤੇ 7 ਕਾਲਜਾਂ ਵਿੱਚ ਸੰਸਕ੍ਰਿਤ ਦੇ ਪ੍ਰੋਫ਼ੈਸਰ ਬਤੌਰ ਗੈੱਸਟ ਫੈਕੇਲਟੀ ਸੇਵਾਵਾਂ ਨਿਭਾਅ ਰਹੇ ਹਨ, ਬਾਵਜੂਦ ਇਸ ਦੇ ਪੰਜਾਬ ਸਰਕਾਰ ਨੇ ਸੰਸਕ੍ਰਿਤ ਦਾ ਇੱਕ ਵੀ ਅਸਾਮੀ ਤੱਕ ਨਹੀਂ ਕੱਢੀ।
Boota Singh Basi
President & Chief Editor