ਦਲਜੀਤ ਕੌਰ
ਚੰਡੀਗੜ੍ਹ, 10 ਜੁਲਾਈ, 2023: ਪੰਜਾਬ ਵਿੱਚ ਪੈ ਰਹੇ ਲਗਾਤਾਰ ਮੀਂਹ ਕਾਰਨ ਖਰਾਬ ਹੋਏ ਹਲਾਤਾਂ ਤੋਂ ਬਾਅਦ ਪੰਜਾਬ ਦੇ ਸਾਰੇ ਸਕੂਲਾਂ ਵਿੱਚ 13 ਜੁਲਾਈ ਤੱਕ ਸਕੂਲਾਂ ਵਿੱਚ ਛੁੱਟੀਆਂ ਕੀਤੀਆਂ ਗਈਆਂ ਹਨ। ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਐਲਾਨ ਕੀਤਾ ਗਿਆ ਹੈ। ਸਿੱਖਿਆ ਮੰਤਰੀ ਨੇ ਕਿਹਾ ਹੈ, ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 13 ਜੁਲਾਈ 2023 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।
Boota Singh Basi
President & Chief Editor