ਪੰਜਾਬ ਸਰਕਾਰ ਵੱਲੋਂ ਨਰਮਾ/ਕਪਾਹ ਦੇ ਬੀ.ਟੀ ਬੀਜ ਉਂਤੇ ਦਿੱਤੀ ਜਾਵੇਗੀ 33 ਫੀਸਦੀ ਸਬਸਿਡੀ — ਮੁੱਖ ਖੇਤੀਬਾੜੀ ਅਫਸਰ

0
58

ਪੰਜਾਬ ਸਰਕਾਰ ਵੱਲੋਂ ਨਰਮਾ/ਕਪਾਹ ਦੇ ਬੀ.ਟੀ ਬੀਜ ਉਂਤੇ ਦਿੱਤੀ ਜਾਵੇਗੀ 33 ਫੀਸਦੀ ਸਬਸਿਡੀ — ਮੁੱਖ ਖੇਤੀਬਾੜੀ ਅਫਸਰ

ਮਾਨਸਾ, 21 ਅਪ੍ਰੈਲ 2025 :

ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਨਰਮੇ ਹੇਠ ਰਕਬਾ ਵਧਾਉਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੁਆਰਾ ਸ਼ਿਫਾਰਿਸ਼ ਕੀਤੇ ਬੀ.ਟੀ. ਕਾਟਨ ਹਾਈਬ੍ਰਿਡ ਬੀਜਾਂ ਤੇ 33 ਫੀਸਦੀ ਸਬਸਿਡੀ ਦੇਣ ਦੇ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲਾ ਭਾਰਤ ਸਰਕਾਰ ਵੱਲੋਂ ਬੀ.ਟੀ. ਕਾਟਨ ਹਾਈਬ੍ਰਿਡ ਬੀ.ਜੀ. II ਦਾ ਵੱਧ ਤੋਂ ਵੱਧ ਵਿਕਰੀ ਮੁੱਲ 901/— (ਕੇਵਲ ਨੌ ਸੌ ਇੱਕ ਰੁਪਏ) ਪ੍ਰਤੀ ਪੈਕਟ ਨਿਰਧਾਰਿਤ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸਾਉਣੀ 2025 ਦੌਰਾਨ ਕਿਸਾਨਾਂ ਨੂੰ ਨਰਮਾ/ਕਪਾਹ ਦੇ ਬੀ.ਟੀ. ਬੀਜ ਉੱਤੇ 33 ਫੀਸਦੀ ਸਬਸਿਡੀ ਦੇ ਹਿਸਾਬ ਨਾਲ ਪ੍ਰਤੀ ਪੈਕਟ ਵੱਧ ਤੋਂ ਵੱਧ 297/— ਰੁਪਏ ਅਤੇ ਇੱਕ ਕਿਸਾਨ ਨੂੰ ਵੱਧ ਤੋਂ ਵੱਧ 10 ਪੈਕਟ (5 ਏਕੜ) ਤੱਕ ਦੀ ਆਰਥਿਕ ਮਦਦ ਦਿੱਤੀ ਜਾਣੀ ਹੈ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਬੀਜ ਦੀ ਖਰੀਦ ਸਮੇਂ ਪੱਕਾ ਬਿੱਲ ਜਰੂਰ ਲਿਆ ਜਾਵੇ ਅਤੇ ਬੀਜ ਦੀ ਖਰੀਦ ਰਾਜ ਅੰਦਰ ਮੌਜੂਦ ਲਾਇਸੰਸਡ ਫਰਮਾਂ ਪਾਸੋਂ ਕੀਤੀ ਜਾਵੇ, ਤਾਂ ਜੋ ਸਬਸਿਡੀ ਲੈਣ ਲਈ ਕੋਈ ਮੁਸ਼ਿਕਲ ਪੇਸ਼ ਨਾ ਆਵੇ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਫੀਲਡ ਸਟਾਫ ਨੂੰ ਪਿੰਡਾਂ ਵਿੱਚ ਕਿਸਾਨ ਸਿਖਲਾਈ ਕੈਂਪ ਅਤੇ ਗੁਰੂਦੁਆਰਾ, ਮੰਦਿਰ, ਮਸਜਿਦਾਂ ਰਾਹੀਂ ਅਨਾਊਸਮੈਂਟਾਂ ਕਰਵਾਕੇ ਕਿਸਾਨਾਂ ਨੂੰ ਜਾਗਰੂਕ ਕਰਨ ਸਬੰਧੀ ਹਦਾਇਤ  ਕਰ ਦਿੱਤੀ ਗਈ ਹੈ, ਤਾਂ ਜੋ ਕਿਸਾਨ ਇਸ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ ਅਤੇ ਜਿਲ੍ਹੇ ਵਿੱਚ ਨਰਮੇ ਹੇਠ ਰਕਬਾ ਵਧਾਇਆ ਜਾ ਸਕੇ।

LEAVE A REPLY

Please enter your comment!
Please enter your name here