ਪੰਜਾਬ ਸਰਕਾਰ ਵੱਲੋਂ ਯੂਥ ਕਲੱਬਾਂ ਨੂੰ ਨਗਦ ਰਾਸ਼ੀ ਕੀਤੀ ਜਾਵੇਗੀ ਪ੍ਰਦਾਨ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ

0
41
ਪੰਜਾਬ ਸਰਕਾਰ ਵੱਲੋਂ ਯੂਥ ਕਲੱਬਾਂ ਨੂੰ ਨਗਦ ਰਾਸ਼ੀ ਕੀਤੀ ਜਾਵੇਗੀ ਪ੍ਰਦਾਨ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮਾਨਸਾ
ਪੰਜਾਬ ਸਰਕਾਰ ਵੱਲੋਂ ਯੂਥ ਕਲੱਬਾਂ ਨੂੰ ਨਗਦ ਰਾਸ਼ੀ ਕੀਤੀ ਜਾਵੇਗੀ ਪ੍ਰਦਾਨ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ
*ਜ਼ਿਲੇ ਦੇ ਯੂਥ ਕਲੱਬ 15 ਨਵੰਬਰ ਤੱਕ ਕਰ ਸਕਦੇ ਹਨ ਅਪਲਾਈ
ਮਾਨਸਾ, 26 ਅਕਤੂਬਰ :
ਡਿਪਟੀ ਕਮਿਸ਼ਨਰ ਮਾਨਸਾ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਯੁਵਕ ਸੇਵਾਵਾਂ ਵਿਭਾਗ ਮਾਨਸਾ ਨਾਲ ਸਬੰਧਤ ਯੂਥ ਕਲੱਬਾਂ ਨੂੰ ਨਗਦ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ। ਇਸ ਸਬੰਧੀ ਪਿਛਲੇ 2 ਸਾਲਾਂ ਤੋਂ ਕੰਮ ਕਰ ਰਹੇ ਯੂਥ ਕਲੱਬ ਆਪਣੀ ਫਾਇਲ 15  ਨਵੰਬਰ  2024  ਤੱਕ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਦੇ ਦਫ਼ਤਰ, ਬਹੁਮੰਤਵੀ ਖੇਡ ਸਟੇਡੀਅਮ ਮਾਨਸਾ ਵਿਖੇ ਕਿਸੇ ਵੀ ਕੰਮ-ਕਾਜ ਵਾਲੇ ਦਿਨ ਜਮ੍ਹਾ ਕਰਵਾ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਲੱਬ ਯੁਵਕ ਸੇਵਾਵਾਂ ਵਿਭਾਗ ਤੋਂ ਮਾਨਤਾ ਪ੍ਰਾਪਤ ਹੋਣਾ ਚਾਹੀਦਾ ਹੈ ਅਤੇ ਕਲੱਬ ਦਾ ਬੈਂਕ ਖਾਤਾ ਹੋਣਾ ਲਾਜ਼ਮੀ ਹੈ। ਕਲੱਬ ਸਿਰਫ ਮਾਨਸਾ ਜਿਲ੍ਹੇ ਨਾਲ ਸਬੰਧਤ ਹੋਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਵਿੱਤੀ ਸਹਾਇਤਾ ਪ੍ਰਾਪਤ ਕਰ ਚੁੱਕੇ ਕਲੱਬ ਵਿਚਾਰੇ ਨਹੀਂ ਜਾਣਗੇ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ਼੍ਰੀ ਰਘਵੀਰ ਸਿੰਘ ਮਾਨ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here