ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੀ ਬਰਸੀ ਮੌਕੇ ਸੂਬਾ ਪੱਧਰੀ ਸਮਾਗਮ ਅੱਜ 31 ਜੁਲਾਈ ਨੂੰ

0
255

ਕੈਬਨਿਟ ਮੰਤਰੀ ਅਮਨ ਅਰੋੜਾ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਤੇ ਐਸ.ਐਸ.ਪੀ. ਸੁਰੇਂਦਰ ਲਾਂਬਾ ਨੇ ਲਿਆ ਤਿਆਰੀਆਂ ਦਾ ਜਾਇਜ਼ਾ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕਾ ਵਾਸੀਆਂ ਨੂੰ ਮਹਾਰਾਜਾ ਪੈਲੇਸ ‘ਚ ਵੱਡੀ ਗਿਣਤੀ ‘ਚ ਸ਼ਿਰਕਤ ਕਰਨ ਦੀ ਅਪੀਲ

ਦਲਜੀਤ ਕੌਰ

ਸੁਨਾਮ ਊਧਮ ਸਿੰਘ ਵਾਲਾ, 30 ਜੁਲਾਈ, 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਸੁਨਾਮ ਦੀ ਬਰਸੀ ਸਬੰਧੀ ਸੂਬਾ ਪੱਧਰੀ ਸਮਾਗਮ ਸਥਾਨਕ ਮਹਾਰਾਜਾ ਪੈਲੇਸ ਵਿਖੇ 31 ਜੁਲਾਈ ਨੂੰ ਕਰਵਾਇਆ ਜਾ ਰਿਹਾ ਹੈ। ਕੈਬਨਿਟ ਮੰਤਰੀ ਅਮਨ ਅਰੋੜਾ, ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ. ਸੁਰੇਂਦਰ ਲਾਂਬਾ ਨੇ ਅੱਜ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਮਾਗਮ ਵਾਲੀ ਥਾਂ ‘ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਜਲ੍ਹਿਆਂ ਵਾਲੇ ਬਾਗ ਵਿਖੇ ਅੰਗਰੇਜ਼ਾਂ ਵੱਲੋਂ ਕੀਤੇ ਗਏ ਖੂਨੀ ਸਾਕੇ ਦਾ ਬਦਲਾ ਲੈਣ ਵਾਲੇ ਦੇਸ਼ ਦੇ ਮਹਾਨ ਸਪੂਤ ਸ਼ਹੀਦ ਊਧਮ ਸਿੰਘ ਜੀ ਨੂੰ ਬਰਸੀ ਮੌਕੇ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਖੁਦ ਸੂਬਾ ਪੱਧਰੀ ਸਮਾਗਮ ਵਿੱਚ ਪਹੁੰਚ ਰਹੇ ਹਨ। ਉਨ੍ਹਾਂ ਸੁਨਾਮ ਹਲਕੇ ਦੇ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਟਿਆਲਾ ਰੋਡ ਤੇ ਸਥਿਤ ਮਹਾਰਾਜਾ ਪੈਲੇਸ ਸੁਨਾਮ ‘ਚ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਵਿੱਚ ਵੱਡੀ ਗਿਣਤੀ ‘ਚ ਸ਼ਿਰਕਤ ਕਰਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਦੇਸ਼ ਦੀ ਆਜ਼ਾਦੀ ਵਿੱਚ ਵਡਮੁੱਲਾ ਹਿੱਸਾ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਨਮਾਨ ਬਰਕਰਾਰ ਰੱਖਣ ਲਈ ਅਣਥੱਕ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸਦਾ ਸਭ ਤੋਂ ਵੱਡਾ ਸਬੂਤ ਇਹ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰ ਸਰਕਾਰੀ ਦਫਤਰ ਵਿੱਚ ਕਿਸੇ ਰਾਜਨੇਤਾ ਦੀਆਂ ਨਹੀਂ ਸਗੋਂ ਸ਼ਹੀਦ ਭਗਤ ਸਿੰਘ ਅਤੇ ਦੇਸ਼ ਦੇ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀਆਂ ਤਸਵੀਰਾਂ ਲਗਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਬਣਾਉਣ ਲਈ ਕਵਾਇਦ ਲਗਾਤਾਰ ਜਾਰੀ ਹੈ ਅਤੇ ਸ਼ਹੀਦਾਂ ਦੀਆਂ ਮਿਸਾਲੀ ਕੁਰਬਾਨੀਆਂ ਲਈ ਸਦਾ ਉਨ੍ਹਾਂ ਦੀ ਰਿਣੀ ਹੈ।

LEAVE A REPLY

Please enter your comment!
Please enter your name here