ਪੰਜਾਬ ਸਰਕਾਰ ਵੱਲੋਂ 10 ਜੁਲਾਈ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਵੋਟਰਾਂ ਲਈ ਸਥਾਨਕ ਛੁੱਟੀ ਦਾ ਐਲਾਨ

0
88

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ

ਪੰਜਾਬ ਸਰਕਾਰ ਵੱਲੋਂ 10 ਜੁਲਾਈ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਵੋਟਰਾਂ ਲਈ ਸਥਾਨਕ ਛੁੱਟੀ ਦਾ ਐਲਾਨ

ਚੰਡੀਗੜ੍ਹ, 4 ਜੁਲਾਈ:

ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ-1881 ਤਹਿਤ 34-ਜਲੰਧਰ ਪੱਛਮੀ (ਐਸ.ਸੀ.) ਹਲਕੇ ਦੇ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿਦਿਅਕ ਸੰਸਥਾਵਾਂ ਲਈ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।

ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ 34 – ਜਲੰਧਰ ਪੱਛਮੀ (ਐਸਸੀ) ਵਿਧਾਨ ਸਭਾ ਹਲਕੇ ਦਾ ਵੋਟਰ ਹੈ ਅਤੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਕੰਮ ਕਰ ਰਿਹਾ ਹੈ ਤਾਂ ਉਹ ਸਮਰੱਥ ਅਧਿਕਾਰੀ ਨੂੰ ਆਪਣਾ ਵੋਟਰ ਪਛਾਣ ਪੱਤਰ ਦਿਖਾ ਕੇ 10 ਜੁਲਾਈ, 2024 ਨੂੰ Çੲਸ ਵਿਸ਼ੇਸ਼ ਛੁੱਟੀ ਦਾ ਲਾਭ ਲੈਣ ਦੇ ਯੋਗ ਹੋਵੇਗਾ।  ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

ਜ਼ਿਕਰਯੋਗ ਹੈ ਕਿ ਲੋਕ ਨੁਮਾਇੰਦਗੀ ਐਕਟ, 1951 ਦੀ ਧਾਰਾ 135 ਬੀ(1) ਦੇ ਉਪਬੰਧ ਅਨੁਸਾਰ, 10 ਜੁਲਾਈ 2024 (ਬੁੱਧਵਾਰ) ਨੂੰ ਜਲੰਧਰ ਪੱਛਮੀ (ਐਸਸੀ) ਵਿਧਾਨ ਸਭਾ ਹਲਕੇ ਦੇ ਕਿਸੇ ਵੀ ਕਾਰੋਬਾਰ, ਵਪਾਰ, ਉਦਯੋਗਿਕ ਉੱਦਮ ਜਾਂ ਕਿਸੇ ਵੀ ਕੰਮ ਵਿੱਚ ਨਿਯੁਕਤ ਸਾਰੇ ਵਿਅਕਤੀਆਂ ਨੂੰ ਵੋਟ ਪਾਉਣ ਲਈ ਇੱਕ ਅਦਾਇਗੀ ਛੁੱਟੀ ਘੋਸ਼ਿਤ ਕੀਤੀ ਗਈ ਹੈ।

LEAVE A REPLY

Please enter your comment!
Please enter your name here