ਪੰਜਾਬ ਸਰਕਾਰ ਸਰਕਾਰੀ ਸਕੂਲਾਂ ’ਚ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਤੱਤਪਰ–ਚੇਅਰਮੈਨ ਮਿਆਦੀਆ

0
40

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ,ਅੰਮ੍ਰਿਤਸਰ

ਪੰਜਾਬ ਸਿੱਖਿਆ ਕ੍ਰਾਂਤੀ

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਚ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਤੱਤਪਰਚੇਅਰਮੈਨ ਮਿਆਦੀਆ

ਕਰੀਬ 29 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਅੰਮ੍ਰਿਤਸਰ  25 ਅਪ੍ਰੈਲ :

              ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੰਜਾਬ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਵਿਚ ਕ੍ਰਾਂਤੀਕਾਰੀ ਬਦਆਅ ਲਿਆ ਕੇ ਵਿਦਿਆਰਥੀਆਂ ਨੂੰ ਸਮੇ ਦਾ ਹਾਨੀ ਬਣਾ ਰਹੀ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਬੱਚੇ ਵੀ ਪ੍ਰਤੀਯੋਗੀ ਪ੍ਰੀਖਿਆਵਾਂ ਵਿਚ ਸ਼ਾਮਲ ਹੋ ਕੇ ਸੂਬੇ ਦਾ ਨਾਮ ਰੌਸ਼ਨ ਕਰ ਸਕਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਚੇਅਰਮੈਨ ਪਨਗਰੇਨ ਸ: ਬਲੇਦਵ ਸਿੰਘ ਮਿਆਦੀਆਂ ਨੇ ਵਿਧਾਨ ਸਭਾ ਹਲਕਾ ਰਾਜਾਸਾਂਸੀ  ਦੇ  ਸਰਕਾਰੀ ਸਕੂਲਾ ਦੇ ਕਰੀਬ 29 ਲੱਖ ਰੁਪਏ ਤੋਂ ਵੱਧ ਦੀ ਲਾਗਤ ਨਾਲ ਕਰਵਾਏ ਗਏ ਵਿਕਾਸ ਕੰਮਾਂ ਦੇ ਉਦਘਾਟਨ ਮੌਕੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ।

                                     ਚੇਅਰਮੈਨ ਮਿਆਦੀਆ   ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਗਦੇਵ ਕਲਾਂ ਵਿਖੇ 9 ਲੱਖ 1 ਹਜਾਰ  ਰੁਪਏ ਦੀ ਲਾਗਤ ਨਾਲ  ਨਵਾਂ ਕਮਰਾ ਅਤੇ ਬੈਡਮਿੰਟਨ ਗਰਾਉਡ,, ਸਰਕਾਰੀ ਐਲੀਮੈਟਰੀ ਸਕੂਲ ਜਗਦੇਵ ਕਲਾਂ ਲੜਕੀਆਂ ਵਿਖੇ 5 ਲੱਖ  ਰੁਪਏ ਦੀ ਲਾਗਤ ਨਾਲ  ਚਾਰਦੀਵਾਰੀ,ਸਰਕਾਰੀ ਐਲੀਮੈਟਰੀ ਸਕੂਲ ਬੂਆ ਨੰਗਲ ਵਿਖੇ 7 ਲੱਖ 51 ਹ਼ਜਾਰ ਰੁਪਏ ਦੀ ਲਾਗਤ ਨਾਲ ਨਵਾਂ ਕਲਾਸ ਰੂਮ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਲਦੇਹ ਵਿਖੇ 7 ਲੱਖ 51 ਹ਼ਜਾਰ ਰੁਪਏ ਦੀ ਲਾਗਤ ਨਾਲ ਨਵਾਂ ਕਲਾਸ ਰੂਮ ਆਦਿ ਵਿਕਾਸ ਕਾਰਜਾਂ  ਦਾ ਉਦਘਾਟਨ ਕੀਤਾ ।

                   ਚੇਅਰਮੈਨ ਮਿਆਦੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਜੋ ਸਿੱਖਿਆ ਮਾਡਲ ਸੂਬੇ ਵਿੱਚ ਬਣਾਇਆ ਹੈ,ਉਸ ਦੀ ਦੇਸ਼ ਤੇ ਵਿਦੇਸ਼ਾਂ ਵਿੱਚ ਸ਼ਲਾਘਾ ਹੋਈ ਹੈਜਿਸ ਤਹਿਤ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਅਧਿਆਪਕਾਂ ਤੇ ਪ੍ਰਿੰਸੀਪਲਾਂ ਨੂੰ ਵਿਦੇਸ਼ਾਂ ਚ ਸਿਖਲਾਈਨਵੇਂ ਸਕੂਲ ਆਫ਼ ਐਮੀਨੈਂਸਕਿੱਤਾਮੁਖੀ ਸਿੱਖਿਆ ਅਤੇ ਅਧਿਆਪਕਾਂ ਦੀ ਭਰਤੀ ਕੀਤੀ ਗਈਜਿਸ ਨਾਲ ਸਕੂਲਾਂ ਚ ਸੁਰੱਖਿਆ ਤੇ ਸਿੱਖਿਆ ਦਾ ਵਾਤਵਰਣ ਬਣਿਆ ਹੈ ਅਤੇ ਬੱਚੇ ਸਿੱਖਿਆ ਸਮੇਤ ਹੋਰ ਸਹਿ ਵਿੱਦਿਅਕ ਖੇਤਰਾਂ ਚ ਮੱਲਾਂ ਮਾਰ ਰਹੇ ਹਨ।

               ਮਿਆਦੀਆ  ਨੇ ਸਬੋਧੰਨ ਕਰਦਿਆ ਕਿਹਾ ਕਿ ਸਿੱਖਿਆ ਇੱਕ ਮਹੱਤਵਪੂਰਨ ਤੇ ਅਸਰਦਾਰ ਨਿਵੇਸ਼ ਹੈ। ਬੱਚਿਆਂ ਲਈ ਚੰਗਾ ਵਿੱਦਿਅਕ ਮਾਹੌਲ ਤਿਆਰ ਕਰਨਾ ਭਗਵੰਤ ਸਿੰਘ ਮਾਨ ਸਰਕਾਰ ਦੀ ਪਹਿਲ ਹੈ। ਸਰਕਾਰੀ ਸਕੂਲਾਂ ਨੂੰ ਆਧੁਨਿਕ ਬਣਾਉਣ ਨਾਲ ਹੀ ਸਿੱਖਿਆ ਵਿੱਚ ਗੁਣਵੱਤਾ ਲਿਆਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਰਾਜ ਦੇ ਹਰ ਇੱਕ ਕੋਨੇ ਵਿੱਚ ਸਕੂਲਾਂ ਦੀ ਸੁਧਾਰਤ ਢਾਂਚਾ ਬਣਾਇਆ ਜਾ ਰਿਹਾ ਹੈ ਤਾਂ ਜੋ ਹਰ ਵਿਦਿਆਰਥੀ ਨੂੰ ਬਰਾਬਰ ਮੌਕੇ ਮਿਲ ਸਕਣ।

ਕੈਪਸ਼ਨਚੇਅਰਮੈਨ ਸ: ਬਲਦੇਵ ਸਿੰਘ ਮਿਆਦੀਆ ਹਲਕਾ ਰਾਜਾਸਾਂਸੀ ਵਿਖੇ ਵੱਖ ਵੱਖ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਹੋਏ।

ਵੱਖ ਵੱਖ ਸਕੂਲਾਂ ਵਿਚ ਬਣੇ ਨਵੇ ਕਲਾਸ ਰੂਮਾਂ ਦੀ ਤਸਵੀਰਾਂ

==—

LEAVE A REPLY

Please enter your comment!
Please enter your name here