ਪੰਜਾਬ ਸਰਕਾਰ ਸਿੱਖਾਂ ਦਾ ਅਕਸ ਵਿਗਾੜਨ ਦੀ ਰਾਹ ‘ਤੇ- ਹਰਪਾਲ ਸਿੰਘ ਸਕਾਟਲੈਂਡ

0
202

ਦਿੱਲੀ ਦੇ ਇਸ਼ਾਰਿਆਂ ‘ਤੇ ਵਿਸ਼ਵ ਭਰ ਵਿੱਚ ਸਿੱਖਾਂ ਨੂੰ ਮਾੜਾ ਦਿਖਾ ਕੇ 2024 ਦੀਆਂ ਚੋਣਾਂ ਬੀ ਜੇ ਪੀ ਨੂੰ ਜਿਤਾਉਣ ਦੀ ਚਾਲ

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)
ਭਾਈ ਅੰਮ੍ਰਿਤਪਾਲ ਸਿੰਘ ਨੂੰ ਢਾਲ ਬਣਾ ਕੇ ਪੰਜਾਬ ਸਰਕਾਰ ਵਿਸ਼ਵ ਭਰ ਵਿੱਚ ਸਿੱਖਾਂ ਦਾ ਅਕਸ ਵਿਗਾੜਨ ਦੇ ਰਾਹ ਤੁਰੀ ਹੋਈ ਹੈ। ਕਸ਼ਮੀਰ ਵਾਂਗ ਪੰਜਾਬ ਦੇ ਗਲ ‘ਤੇ ਗੋਡਾ ਧਰਵਾਉਣ ਲਈ ਪੰਜਾਬ ਸਰਕਾਰ ਪਤਾ ਨਹੀਂ ਕਿਸ ਮਜਬੂਰੀ ਤਹਿਤ ਭਾਜਪਾ ਦਾ ਸਾਥ ਦੇ ਰਹੀ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਹਰਪਾਲ ਸਿੰਘ ਸਕਾਟਲੈਂਡ ਨੇ ਇਸ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਹਿਸ਼ਤ ਦਾ ਮਾਹੌਲ ਪੈਦਾ ਕਰਕੇ ਵਿਸ਼ਵ ਭਰ ਵਿੱਚ ਇਹ ਸੁਨੇਹਾ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ ਕਿ ਜਿਵੇਂ ਸਮੁੱਚਾ ਸਿੱਖ ਪੰਥ ਹੀ ਮਾਰ-ਧਾੜ ‘ਤੇ ਉੱਤਰ ਆਇਆ ਹੋਵੇ। ਜੇਲ੍ਹਾਂ ਵਿੱਚ ਇੰਟਰਨੈੱਟ ਬੰਦ ਕਰਨ ਤੋਂ ਨਾਕਾਮ ਪੰਜਾਬ ਸਰਕਾਰ ਪੰਜਾਬ ਦੇ ਪਿੰਡਾਂ, ਸ਼ਹਿਰਾਂ ‘ਚ ਇੰਟਰਨੈਟ ਬੰਦ ਕਰਕੇ ਲੋਕਾਂ ਦੀ ਨਬਜ਼ ਟੋਹਣ ਲਈ ਕੇਂਦਰ ਸਰਕਾਰ ਦਾ ਸਾਥ ਦੇ ਰਹੀ ਹੈ। ਉਹਨਾਂ ਕਿਹਾ ਕਿ ਖ਼ਤਰਨਾਕ ਗੈਂਗਸਟਰ ਲਾਰੈਂਸ ਬਿਸਨੋਈ ਵੱਲੋਂ ਜੇਲ੍ਹ ਅੰਦਰੋਂ ਇੱਕ ਟੀ ਵੀ ਚੈੱਨਲ ਨੂੰ ਦਿੱਤੀਆਂ ਇੰਟਰਵਿਊਜ਼ ਦੀ ਨਾਕਾਮੀ ਨੂੰ ਛੁਪਾਉਣ ਲਈ ਅਚਾਨਕ ਹੀ ਭਾਈ ਅੰਮ੍ਰਿਤਪਾਲ ਸਿੰਘ ਨੂੰ ਹਊਏ ਦੇ ਰੂਪ ਵਿੱਚ ਪੇਸ਼ ਕਰ ਦਿੱਤਾ ਗਿਆ। ਉਹਨਾਂ ਕਿਹਾ ਕਿ ਲੋਕ ਜਾਣਦੇ ਹਨ ਕਿ ਸਰਕਾਰਾਂ ਅਕਸਰ ਹੀ ਇੱਕ ਮੁੱਦੇ ਨੂੰ ਛੋਟਾ ਦਿਖਾਉਣ ਲਈ ਵੱਡਾ ਮੁੱਦਾ ਪੈਦਾ ਕਰਨ ਦਾ ਦਾਅ ਖੇਡਦੀਆਂ ਰਹਿੰਦੀਆਂ ਹਨ ਪਰ ਅਫ਼ਸੋਸ ਹੈ ਕਿ ਸਿੱਖ ਪਰਿਵਾਰ ਵਿੱਚ ਜਨਮੇ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਸਰਕਾਰ ਦੀ ਨਾਕਾਮੀ ਨੂੰ ਢਕਣ ਲਈ ਸਿੱਖੀ ਨੂੰ ਦਾਅ ‘ਤੇ ਲਾ ਬੈਠੇ। ਲੋਕਾਂ ਦਾ ਧਿਆਨ ਭਟਕਾਉਣ ਲਈ ਅੰਮ੍ਰਿਤਪਾਲ ਸਿੰਘ ਦੀ ਕਿਰਦਾਰਕੁਸ਼ੀ ਦਾ ਨਾਟਕ ਦਿਨ-ਬ-ਦਿਨ ਲੰਮਾ ਕੀਤਾ ਜਾ ਰਿਹਾ ਹੈ ਤਾਂ ਕਿ ਵਿਸ਼ਵ ਭਰ ਵਿੱਚ ਸਿੱਖੀ ਦਾ ਰੱਜ ਕੇ ਜਲੂਸ ਕੱਢਿਆ ਜਾ ਸਕੇ। ਸਰਕਾਰ ਵੱਲੋਂ ਬੇਕਸੂਰ ਨੌਜਵਾਨਾਂ ਦਾ ਸ਼ਿਕਾਰ ਖੇਡਣ ਲਈ ਮੈਦਾਨ ਤਿਆਰ ਕਰਨਾ ਬੇਹੱਦ ਦੁੱਖਦਾਇਕ ਹੈ। ਉਹਨਾਂ ਕਿਹਾ ਕਿ ਗ੍ਰਿਫਤਾਰ ਕੀਤੇ ਨੌਜਵਾਨਾਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ।

LEAVE A REPLY

Please enter your comment!
Please enter your name here