ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ- ਮਨੀਸ਼ ਤਿਵਾੜੀ

0
339

* ਵਾਤਾਵਰਣ ਪ੍ਰਦੂਸ਼ਣ ਕੇਂਦਰ ਸਰਕਾਰ ਦੀ ਨਕਾਮੀ ਦਾ ਨਤੀਜਾ
* ਬੰਗਾ ਵਿਖੇ 4 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ
ਨਿਊਯਾਰਕ/ਨਵਾਂ ਸ਼ਹਿਰ, (ਰਾਜ ਗੋਗਨਾ)-ਪੰਜਾਬ ਸਰਕਾਰ ਪਿਛਲੇ ਸਾਢੇ ਚਾਰ ਸਾਲ ਤੋਂ ਲਗਾਤਾਰ ਸੂਬੇ ਦੇ ਵਿਕਾਸ ਤੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਇਸੇ ਕੜ੍ਹੀ ਤਹਿਤ ਲੰਘੇ ਦਿਨ ਬੰਗਾ ਵਿਖੇ 4 ਕਰੋੜ ਰੁਪਏ ਦੀ ਰਾਸ਼ੀ ਨਾਲ ਬਰਸਾਤੀ ਪਾਣੀ ਦੇ ਨਿਪਟਾਰੇ ਅਤੇ ਹੋਰ ਵਿਕਾਸ ਕਾਰਜਾਂ ਦਾ ਸੰਸਦ ਮੈਂਬਰ ਸ਼੍ਰੀ ਅਨੰਦਪੁਰ ਸਾਹਿਬ ਮਨੀਸ਼ ਤਿਵਾੜੀ ਵਲੋਂ ਨੀਂਹ ਪੱਥਰ ਰੱਖਿਆ ਗਿਆ। ਸ਼੍ਰੀ ਤਿਵਾੜੀ ਨੇ ਦੱਸਿਆ ਕਿ ਬੰਗਾ ਸ਼ਹਿਰ ਵਿਖੇ ਬਰਸਾਤੀ ਪਾਣੀ ਦੀ ਸਮੱਸਿਆ ਕਾਫ਼ੀ ਚਿਰ ਤੋਂ ਲੋਕਾਂ ਨੂੰ ਪੇਸ਼ ਆ ਰਹੀ ਸੀ, ਜਿਸ ਦਾ ਪੱਕੇ ਤੌਰ ‘ਤੇ ਹੱਲ ਕਰਨ ਲਈ ਅੱਜ ਸਟੋਰਮ ਸੀਵਰੇਜ਼ ਦਾ ਕੰਮ 1.93 ਕਰੋੜ ਰੁਪਏ ਦੀ ਰਾਸ਼ੀ ਨਾਲ ਸ਼ੁਰੂ ਕਰਵਾਇਆ ਗਿਆ। ਇਸ ਤੋਂ ਇਲਾਵਾ, ਬੰਗਾ ਸ਼ਹਿਰ ਵਿੱਚ ਰਹਿੰਦੀਆਂ ਗਲੀਆਂ ਵਿੱਚ ਸੀਵਰੇਜ਼ ਪਾਉਣ ਦਾ ਕੰਮ 1.69 ਕਰੋੜ ਦੀ ਰਾਸ਼ੀ ਨਾਲ ਸ਼ੁਰੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਘਾਟ ਨੂੰ ਪੂਰਾ ਕਰਨ ਲਈ 2 ਨਵੇਂ ਟਿਊਵੈਲ 50 ਲੱਖ ਰੁਪਏ ਦੀ ਰਾਸ਼ੀ ਨਾਲ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਸਾਰੇ ਮਹੱਤਵਪੂਰਨ ਪ੍ਰੋਜੈਕਟ ਤੈਅ ਸਮੇਂ 6 ਮਹੀਨੇ ਦੇ ਅੰਦਰ ਅੰਦਰ ਮੁਕੰਮਲ ਕਰਕੇ ਲੋਕ ਅਰਪਣ ਕੀਤੇ ਜਾਣਗੇ। ਉਨ੍ਹਾਂ ਪੱਤਰਕਾਰਾਂ ਦੇ ਸੁਆਲਾਂ ਦੇ ਜਵਾਬ ਦਿੰਦਿਆਂ ਦੱਸਿਆ ਕਿ ਮੌਜੂਦਾ ਸਮੇਂ ਪੇਸ਼ ਆ ਰਹੀ ਪ੍ਰਦੂਸ਼ਣ ਦੀ ਸਮੱਸਿਆ ਕੇਂਦਰ ਸਰਕਾਰ ਅਤੇ ਕੇਂਦਰ ਸਰਕਾਰ ਅਧੀਨ ਪ੍ਰਦੂਸ਼ਣ ਵਿਭਾਗ ਦੀ ਅਣਗਿਹਲੀ ਕਾਰਨ ਆ ਰਹੀ ਹੈ, ਇਸ ਲਈ ਕਿਸਾਨਾਂ ਨੂੰ ਜਿੰਮੇਵਾਰ ਠਹਿਰਾਉਣਾ ਕਿਸੇ ਵੀ ਪੱਖੋਂ ਵਾਜਬ ਨਹੀ ਹੈ। ਉਨ੍ਹਾਂ ਦੱਸਿਆ ਕਿ 2019 ਵਿੱਚ ਉਨ੍ਹਾਂ ਵਲੋਂ ਲੋਕ ਸਭਾ ਦੇ ਸਦਨ ਵਿੱਚ ਵੀ ਇਹ ਮੁੱਦਾ ਚੁੱਕਿਆ ਗਿਆ ਸੀ ਤੇ ਉਨ੍ਹਾਂ ਕਿਸਾਨਾਂ ਦਾ ਸਮਰੱਥਨ ਕਰਦਿਆਂ ਕਿਹਾ ਸੀ ਕਿ ਹਵਾ ਪ੍ਰਦੂਸ਼ਣ ਲਈ ਕਿਸਾਨ ਜਿੰਮੇਵਾਰ ਨਹੀ ਹਨ, ਸਗੋਂ ਇਸਦੇ ਹੱਲ ਲਈ ਢੁਕਵੀਂ ਨੀਤੀ ਅਪਣਾਉਣੀ ਚਾਹੀਦੀ ਹੈ। ਉਨ੍ਹਾਂ ਇਕ ਹੋਰ ਸੁਆਲ ਦੇ ਜੁਵਾਬ ਵਿੱਚ ਦੱਸਿਆ ਕਿ ਕਿਸਾਨ ਵਿਰੋਧੀ ਤਿੰਨ ਕਾਲੇ ਕਾਨੂੰਨ ਹਰ ਹਾਲਤ ਵਿੱਚ ਰੱਦ ਹੋਣੇ ਚਾਹੀਦੇ ਹਨ। ਇਨ੍ਹਾਂ ਨੂੰ ਰੱਦ ਕਰਵਾਉਣ ਲਈ ਕਾਗਰਸ ਪਾਰਟੀ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਖੇਤੀਬਾੜੀ ਮੰਤਰੀ ਨੂੰ ਵੀ ਅਪੀਲਾਂ ਕੀਤੀਆਂ ਗਈਆਂ, ਪ੍ਰੰਤੂ ਉਨ੍ਹਾਂ ਵਲੋਂ ਕੋਈ ਢੁਕਵਾਂ ਆਸਵਾਸਨ ਨਹੀਂ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਪਹਿਲਾਂ ਹੀ ਇਨ੍ਹਾਂ ਕਾਨੂੰਨਾਂ ਨੂੰ ਵਿਧਾਨ ਸਭਾ ਵਿੱਚ ਰੱਦ ਕਰ ਚੁੱਕੀ ਹੈ। ਇਸ ਮੌਕੇ ਸਤਵੀਰ ਸਿੰਘ ਪੱਲੀਝਿੱਕੀ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਨਵਾਂਸ਼ਹਿਰ, ਪਵਨ ਦੀਵਾਨ ਚੇਅਰਮੈਨ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ, ਧਰਵਜੀਤ ਸਿੰਘ ਪੂੰਨੀ ਚੇਅਰਮੈਨ ਮਾਰਕੀਟ ਕਮੇਟੀ ਬੰਗਾ, ਜਤਿੰਦਰ ਕੌਰ ਮੂੰਗਾ, ਮਨਜਿੰਦਰ ਮੋਹਣ ਕਾਂਗਰਸ ਸ਼ਹਿਰੀ ਪ੍ਰਧਾਨ ਬੰਗਾ, ਸੋਖੀ ਰਾਮ ਬਜੋਣ, ਹਰਭਜਨ ਸਿੰਘ ਬਲਾਕ ਪ੍ਰਧਾਨ, ਰਾਜਿੰਦਰ ਸਿੰਘ ਠੇਕੇਦਾਰ, ਰਜਿੰਦਰ ਸ਼ਰਮਾ, ਸੋਨੂ ਝਿੱਕਾ, ਤਲਵਿੰਦਰ ਕੌਰ ਐਮ.ਸੀ., ਤੀਰਥ ਸਿੰਘ ਚੇਅਰਮੈਨ ਬਲਾਕ ਸੰਮਤੀ ਬੰਗਾ, ਵਰਿੰਦਰ ਸਿੰਘ ਲੱਕੀ ਤੇ ਰਾਮ ਸਿੰਘ ਸਰਪੰਚ, ਹਰੀ ਪਾਲ ਅਤੇ ਹੋਰ ਪੰਤਵੰਤੇ ਸੱਜਣ ਹਾਜ਼ਰ ਸਨ।

LEAVE A REPLY

Please enter your comment!
Please enter your name here