ਪੱਕੇ ਮੋਰਚੇ ਦੇ ਅੱਠਵੇਂ ਦਿਨ ਕਿਸਾਨਾਂ ਨੇ ਰੋਹ ਭਰਪੂਰ ਮੁਜ਼ਾਹਰਾ ਕਰਕੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

0
169

ਧੂਰੀ, 27 ਸਤੰਬਰ, 2023: ਨਹਿਰੀ ਪਾਣੀ ਪ੍ਰਾਪਤੀ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਧੂਰੀ ਦਫ਼ਤਰ ਅੱਗੇ ਲੱਗੇ ਪੱਕੇ ਮੋਰਚੇ ਦੇ ਅੱਠਵੇਂ ਦਿਨ ਬਾਜ਼ਾਰ ਵਿੱਚੋਂ ਦੀ ਰੋਸ਼ ਮੁਜਾਹਰਾ ਕਰਕੇ ਕੱਕੜਵਾਲ ਚੌਂਕ ਵਿਖੇ ਅੱਧਾ ਘੰਟਾ ਆਵਾਜਾਈ ਠੱਪ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਔਰਤਾਂ ਨੇ ਮੁੱਖ ਮੰਤਰੀ ਦਾ ਪਿੱਟ ਸਿਆਪਾ ਕੀਤਾ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਇਸ ਮੌਕੇ ਸੰਬੋਧਨ ਕਰਦਿਆਂ ਨਹਿਰੀ ਪਾਣੀ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ, ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ, ਬੀਕੇਯੂ ਉਗਰਾਹਾਂ ਦੇ ਆਗੂ ਹਰਜੀਤ ਸਿੰਘ ਬਦੇਸ਼ਾ ਨੇ ਦੱਸਿਆ ਕਿ ਆਪਣੇ ਹਲਕੇ ਦੇ ਲੋਕਾਂ ਨੂੰ ਨਹਿਰੀ ਪਾਣੀ ਦੇਣ ਚ ਨਾਕਾਮ ਰਹਿਣ ਕਰਕੇ ਮੁੱਖ ਮੰਤਰੀ ਦੇ ਦਾਅਵੇ ਫੋਕੇ ਸਾਬਤ ਹੋ ਰਹੇ ਹਨ। ਜਿਸ ਕਾਰਨ ਲੋਕਾਂ ਵਿੱਚ ਲਗਾਤਾਰ ਗੁੱਸਾ ਵਧ ਰਿਹਾ ਹੈ, ਪਿਛਲੀਆਂ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਦੁਖੀ ਹੋਏ ਲੋਕਾਂ ਨੇ ਬਦਲਾਅ ਦੀ ਆਸ ਵਿੱਚ ਭਗਵੰਤ ਮਾਨ ਦੀ ਸਰਕਾਰ ਬਣਾਈ ਸੀ ਪਰ ਉਹ ਲੋਕਾਂ ਦੀਆਂ ਆਸਾਂ ਤੇ ਪੂਰਾ ਉਤਰਨ ਦੀ ਬਜਾਏ ਪਹਿਲੀਆਂ ਸਰਕਾਰਾਂ ਦੇ ਨਕਸ਼ੇ ਕਦਮਾਂ ਤੇ ਚੱਲਕੇ ਲੋਕ ਮੁੱਦਿਆਂ ਤੋਂ ਮੂੰਹ ਫੇਰ ਰਹੇ ਹਨ।ਪਰ ਸੰਘਰਸ਼ੀ ਲੋਕ ਆਪਣੇ ਹੱਕ ਲੈਣ ਲਈ ਇਸ ਸਰਕਾਰ ਦੇ ਨੱਕ ਵਿੱਚ ਦਮ ਕਰਨਗੇ। ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤਿੱਖਾ ਹੋਵੇਗਾ।

ਅੱਜ ਦੇ ਰੋਸ਼ ਧਰਨੇ ਨੂੰ ਸੰਘਰਸ਼ ਕਮੇਟੀ ਦੇ ਆਗੂ ਸੁਖਵਿੰਦਰ ਸਿੰਘ ਚੁੰਘਾਂ, ਪ੍ਰਮੇਲ ਸਿੰਘ ਹਥਨ, ਮੱਘਰ ਸਿੰਘ ਭੂਦਨ, ਜਗਤਾਰ ਸਿੰਘ ਘਨੌਰ, ਮੇਹਰ ਸਿੰਘ ਈਸਾਪੁਰ ਲੰਡਾ, ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਆਗੂ ਚਮਕੌਰ ਸਿੰਘ ਹਥਨ, ਜ਼ਿਲ੍ਹਾ ਸਕੱਤਰ ਦਰਸ਼ਨ ਸਿੰਘ ਕੁੰਨਰਾਂ, ਯੂਥ ਵਿੰਗ ਆਗੂ ਜਸਦੀਪ ਸਿੰਘ ਬਹਾਦਰਪੁਰ, ਕਰਮਜੀਤ ਸਿੰਘ ਸਤੀਪੁਰਾ, ਸੁਖਦੇਵ ਸਿੰਘ ਉਭਾਵਾਲ,ਬੀਕੇਯੂ ਡਕੌਂਦਾ ਧਨੇਰ ਦੇ ਆਗੂ ਗੁਰਮੀਤ ਸਿੰਘ ਮਾਮਦਪੁਰ, ਬੀਕੇਯੂ ਲੱਖੋਵਾਲ ਦੇ ਵਰਿੰਦਰ ਸਿੰਘ ਬਰੜਵਾਲ, ਬੀਕੇਯੂ ਰਾਜੇਵਾਲ ਦੇ ਸੂਬਾ ਸਕੱਤਰ ਕਰਮਜੀਤ ਸਿੰਘ ਅਲਾਲ, ਗੁਰਜੀਤ ਸਿੰਘ ਭੜੀ, ਬੀਕੇਯੂ ਉਗਰਾਹਾਂ ਦੇ ਆਗੂ ਬਲਵੰਤ ਸਿੰਘ ਛੰਨਾਂ, ਮਾਨ ਸਿੰਘ ਸੱਦੋਪੁਰ,ਲਾਭ ਸਿੰਘ ਨੱਥੋਹੇੜੀ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਮੇਜ਼ਰ ਸਿੰਘ ਹਥਨ, ਮੈਡੀਕਲ ਕਾਲਜ ਮਸਤੂਆਣਾ ਸੰਘਰਸ਼ ਕਮੇਟੀ ਦੇ ਆਗੂ ਕਰਨੈਲ ਸਿੰਘ ਜੱਸੇਕਾ ਨੇ ਸੰਬੋਧਨ ਕੀਤਾ।

LEAVE A REPLY

Please enter your comment!
Please enter your name here