ਬਜਟ ਕਿਸਾਨਾਂ, ਨੌਜਵਾਨਾਂ, ਔਰਤਾਂ ਅਤੇ ਮੱਧ ਵਰਗ ਸਮੇਤ ਸਮਾਜ ਦੇ ਹਰ ਵਰਗ ਦੇ ਜੀਵਨ ਵਿੱਚ ਬੇਮਿਸਾਲ ਬਦਲਾਅ ਲਿਆਵੇਗਾ-ਗਰਚਾ
ਲੁਧਿਆਣਾ, 23 ਜੁਲਾਈ ( )- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਲਗਾਤਾਰ ਤੀਸਰੀ ਵਾਰ ਬਣੀ ਸਰਕਾਰ ਦੇ ਵਿੱਤ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਗਏ ਪਹਿਲੇ ਬਜਟ ਨੂੰ ਵਿਕਸਿਤ ਭਾਰਤ ਦੇ ਨਿਰਮਾਣ ਵੱਧ ਰਿਹਾ ਅਹਿਮ ਕਦਮ ਦੱਸਿਆ ਹੈ। ਬਜਟ ਵਿੱਚ ਸਮਾਜ ਦੇ ਸਾਰੇ ਵਰਗਾਂ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ ਹੈ ਨਾਲ ਹੀ ਇਸ ਵਿੱਚ ਨੌਜਵਾਨ ਵਰਗ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਵਿਸ਼ੇਸ਼ ਰੂਪ-ਰੇਖਾ ਤਿਆਰ ਕੀਤੀ ਗਈ ਹੈ। ਬਜਟ ਦੇ ਵਿਸ਼ੇਸ਼ ਪ੍ਰਾਵਧਾਨ ਦੇਸ਼ ਦੀ ਮਹਿਲਾ ਸ਼ਕਤੀ ਨੂੰ ਆਰਥਿਕ ਤੌਰ ‘ਤੇ ਵੀ ਮਜ਼ਬੂਤ ਬਣਾਉਣਗੇ। ਇਹ ਬਜਟ ਬਿਨਾਂ ਸ਼ੱਕ ਵਿਕਾਸ ਪੱਖੀ, ਵਿੱਤੀ ਤੌਰ ‘ਤੇ ਦੂਰਅੰਦੇਸ਼ੀ ਵਾਲਾ, ਕਿਸਾਨ ਅਤੇ ਗਰੀਬ ਪੱਖੀ ਹੈ। ਭਾਜਪਾ ਆਗੂ ਗਰਚਾ ਨੇ ਕਿਹਾ ਕਿ ਕੇਂਦਰ ਸਰਕਾਰ ਭਾਜਪਾ ਸਰਕਾਰ ਦਾ 2024-25 ਦਾ ਇਹ ਬਜਟ ਮਜ਼ਬੂਤ ਬੁਨਿਆਦੀ ਢਾਂਚੇ ਅਤੇ ਮਜ਼ਬੂਤ ਅਰਥਵਿਵਸਥਾ ਵਾਲੇ ਨਵੇਂ ਭਾਰਤ ਦੇ ਨਿਰਮਾਣ ਦੇ ਦ੍ਰਿਸ਼ਟੀਕੋਣ ਨੂੰ ਦਰਸਾਉਂਦਾ ਹੈ, ਇਸ ਨਾਲ ਨਾ ਸਿਰਫ਼ ਸਧਾਰਣ ਲੋਕਾਂ ਦਾ ਜੀਵਨ-ਪੱਧਰ ਵਿੱਚ ਸੁਧਾਰ ਆਵੇਗਾ ਸਗੋਂ ਸਮਾਜ ਦੇ ਹਰ ਵਰਗ ਨੂੰ ਮਜ਼ਬੂਤੀ ਮਿਲੇਗੀ। ਇਹ ਚੰਗੀ ਗੱਲ ਹੈ ਕਿ ਬਜਟ ਵਿੱਚ ਵਧੀਆ ਬੁਨਿਆਦੀ ਢਾਂਚਾ ਬਣਾਉਣ ‘ਤੇ ਜ਼ਿਆਦਾ ਜ਼ੋਰ ਦਿੱਤਾ ਗਿਆ ਹੈ। ਬਜਟ ਕਿਸਾਨਾਂ, ਨੌਜਵਾਨਾਂ, ਔਰਤਾਂ ਅਤੇ ਮੱਧ ਵਰਗ ਸਮੇਤ ਸਮਾਜ ਦੇ ਹਰ ਵਰਗ ਦੇ ਜੀਵਨ ਵਿੱਚ ਬੇਮਿਸਾਲ ਬਦਲਾਅ ਲਿਆਵੇਗਾ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਾ ਵਿਸ਼ੇਸ਼ ਧੰਨਵਾਦ ਕੀਤਾ ਜਿਨ੍ਹਾਂ ਨੇ ਲੋਕਪੱਖੀ ਬਜਟ ਲਿਆਂਦਾ ਜੋਕਿ ਦੇਸ਼ ਦੀ ਆਰਥਿਕਤਾ ਨੂੰ ਨਵਾਂ ਹੁਲਾਰਾ ਦੇਵੇਗਾ।