ਬਲਾਤਕਾਰੀਆਂ ਨੂੰ ਸਖਤ ਸਜ਼ਾਵਾਂ ਨਾ ਹੋਣ ਕਰਕੇ ਅਜਿਹੀਆਂ ਦਰਦਨਾਕ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ : ਗਰਚਾ
ਲੁਧਿਆਣਾ, 21 ਅਗਸਤ ( ) – ਭਾਰਤੀਯ ਜਨਤਾ ਪਾਰਟੀ ਦੇ ਸੀਨੀਅਰ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਨੇ ਪੱਛਮੀ ਬੰਗਾਲ ਦੇ ਕੋਲਕਾਤਾ ਵਿੱਚ ਇੱਕ ਮੈਡੀਕਲ ਕਾਲਜ ਦੀ ਪੋਸਟ ਗ੍ਰੈਜੂਏਟ ਮਹਿਲਾ ਸਿੱਖਿਆਰਥੀ ਡਾਕਟਰ ਦੇ ਬੇਰਹਿਮੀ ਨਾਲ ਬਲਾਤਕਾਰ ਤੋਂ ਬਾਅਦ ਉਸਦੀ ਹੱਤਿਆ ਕੀਤੇ ਜਾਣ ਦੇ ਮਾਮਲੇ ਦੀ ਸਖਤ ਨਿਖੇਧੀ ਕਰਦੇ ਹੋਏ ਬੇਹੱਦ ਦੁਖਦਾਈ ਤੇ ਇਸਨੂੰ ਸੱਭਿਅਕ ਸਮਾਜ ਦੇ ਮੱਥੇ ਤੇ ਕਾਲਾ ਧੱਬਾ ਦੱਸਿਆ ਹੈ। ਉਨ੍ਹਾਂ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਉਪਰੰਤ ਦੋਸ਼ੀਆ ਨੂੰ ਸਖਤ ਤੋਂ ਸਖਤ ਸਜ਼ਾਵਾ ਦਿੱਤੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਡਾਕਟਰ ਹੜਤਾਲਾਂ ਕਰ ਕੇ ਸੜਕਾਂ ‘ਤੇ ਉਤਰੇ ਹੋਏ ਹਨ, ਹੈਰਾਨੀ ਦੀ ਗੱਲ ਹੈ ਕਿ ਲੋਕਾਂ ਦੀਆਂ ਜ਼ਿੰਦਗੀਆਂ ਬਚਾਉਣ ਵਾਲੇ ਡਾਕਟਰਾਂ ਦੀ ਵੀ ਕੋਈ ਸੁਣਵਾਈ ਤੱਕ ਨਹੀ ਹੋ ਰਹੀ। ਉਨ੍ਹਾ ਕਿਹਾ ਕਿ ਕੋਲਕਾਤਾ ਦੇ ਹਸਪਤਾਲ ਵਿਚ ਸਿੱਖਿਆਰਥੀ ਮਹਿਲਾ ਡਾਕਟਰ ਨਾਲ ਬਲਾਤਕਾਰ ਕਰਨ ਅਤੇ ਹੱਤਿਆ ਕਰਨ ਵਾਲੀ ਇਹ ਘਟਨਾ ਰੂਹ ਕੰਬਉਣ ਵਾਲੀ ਹੈ ਤੇ ਇਹ ਸਭ ਮਾੜੇ ਸਿਸਟਮ ਦੇ ਨਤੀਜੇ ਹਨ ਜੋ ਸਾਡੀਆ ਧੀਆ, ਭੈਣਾ ਦੀਆ ਇੱਜ਼ਤਾ ਨਾਲ ਸ਼ਰੇਆਮ ਖਿਲਵਾੜ ਕੀਤਾ ਜਾ ਰਿਹਾ ਹੈ। ਭਾਜਪਾ ਦੇ ਸੀਨੀਅਰ ਆਗੂ ਗਰਚਾ ਨੇ ਮੰਗ ਕਰਦਿਆ ਕਿਹਾ ਕਿ ਉਕਤ ਘਟਨਾ ਦੇ ਦੋਸ਼ੀਆ ਨੂੰ ਫਾਂਸੀ ਦੀ ਸਜਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਲੜਕੀਆਂ, ਔਰਤਾਂ ਦੀ ਹਰ ਅਦਾਰੇ ਵਿੱਚ ਸੁਰੱਖਿਆ ਯਕੀਨੀ ਬਣਾਈ ਜਾਵੇ।