ਬਸਪਾ ਪੰਜਾਬ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਲ, ਆਪ ਨੂੰ ਅੰਬੇਡਕਰ ਅਤੇ ਕਾਂਸ਼ੀ ਰਾਮ ਦੇ ਆਦਰਸ਼ਾਂ ਦਾ ਸੱਚਾ ਮਾਰਗ ਦਰਸ਼ਕ ਦੱਸਿਆ

0
26

ਬਸਪਾ ਪੰਜਾਬ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਲ, ਆਪ ਨੂੰ ਅੰਬੇਡਕਰ ਅਤੇ ਕਾਂਸ਼ੀ ਰਾਮ ਦੇ ਆਦਰਸ਼ਾਂ ਦਾ ਸੱਚਾ ਮਾਰਗ ਦਰਸ਼ਕ ਦੱਸਿਆ
ਜਸਵੀਰ ਸਿੰਘ ਗੜ੍ਹੀ ਬਸਪਾ ‘ਤੇ ਕਾਂਸ਼ੀ ਰਾਮ ਦੇ ਆਦਰਸ਼ਾਂ ਨਾਲ ਵਿਸ਼ਵਾਸਘਾਤ ਕਰਨ ਦਾ ਲਾਇਆ ਦੋਸ਼

ਚੰਡੀਗੜ੍ਹ, 1 ਜਨਵਰੀ, 2025

ਬਹੁਜਨ ਸਮਾਜ ਪਾਰਟੀ (ਬਸਪਾ) ਪੰਜਾਬ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਬੁਧਵਾਰ ਨੂੰ ਆਪਣੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਮਾਜਿਕ ਨਿਆਂ ਅਤੇ ਸਮਾਵੇਸ਼ੀ ਸ਼ਾਸਨ ਲਈ ‘ਆਪ’ ਦੇ ਸਮਰਪਣ ਦਾ ਭਰੋਸਾ ਦਿੱਤਾ।

ਜਸਵੀਰ ਗੜ੍ਹੀ ਦੇ ਨਾਲ ਬਸਪਾ ਪੰਜਾਬ ਦੇ ਸਾਬਕਾ ਜਨਰਲ ਸਕੱਤਰ ਡਾਕਟਰ ਜਸਪ੍ਰੀਤ ਸਿੰਘ ਵੀ ‘ਆਪ’ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਸੁਖਵਿੰਦਰ ਸੁੱਖੀ ਵੀ ਹਾਜ਼ਰ ਸਨ।

ਗੜ੍ਹੀ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਆਮ ਆਦਮੀ ਪਾਰਟੀ ਬਾਬਾ ਸਾਹਿਬ ਅੰਬੇਡਕਰ ਅਤੇ ਕਾਂਸ਼ੀ ਰਾਮ ਜੀ ਦੇ ਆਦਰਸ਼ਾਂ ਨੂੰ ਅੱਗੇ ਲਿਜਾਣ ਲਈ ਸਮਰਪਿਤ ਹੈ। ਇਕੱਠੇ ਮਿਲ ਕੇ, ਅਸੀਂ ਸਮਾਜ ਦੇ ਹਰ ਵਰਗ ਲਈ ਨਿਆਂ, ਸਮਾਨਤਾ ਅਤੇ ਮੌਕਿਆਂ ਨੂੰ ਯਕੀਨੀ ਬਣਾਵਾਂਗੇ।”

ਜਸਵੀਰ ਸਿੰਘ ਗੜ੍ਹੀ ਨੇ ਆਪਣੇ ਸਿਆਸੀ ਸਫਰ ਬਾਰੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਆਪਣੇ ਸਿਆਸੀ ਸਫ਼ਰ ਅਤੇ ਉਨ੍ਹਾਂ ਹਾਲਾਤਾਂ ਬਾਰੇ ਦੱਸਿਆ ਜਿਨ੍ਹਾਂ ਕਾਰਨ ਉਨ੍ਹਾਂ ਨੇ ‘ਆਪ’ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਦੋ ਮਹੀਨਿਆਂ ਤੋਂ ਮੈਂ ਆਪਣੀ ਪਿਛਲੀ ਪਾਰਟੀ ਦੁਆਰਾ ਲਏ ਗਏ ਫੈਸਲੇ ਬਾਰੇ ਚੁੱਪ ਰਿਹਾ। ਮੈਨੂੰ ਉਮੀਦ ਸੀ ਕਿ ਉਹ ਆਤਮ-ਪੜਚੋਲ ਕਰਨਗੇ ਅਤੇ ਆਪਣੀਆਂ ਗਲਤੀਆਂ ਨੂੰ ਸੁਧਾਰਨਗੇ। ਪਰੰਤੂ ਮੇਰੇ ਨਾਲ ਹੀ ਧੋਖਾ ਹੋਇਆ ਹੈ, ਮੈਨੂੰ ਮਹਿਸੂਸ ਹੋਇਆ ਜਿਵੇਂ ਕਿ ਮੇਰਾ “ਸਿਆਸੀ ਕਤਲ ਕਰ ਦਿੱਤਾ ਗਿਆ ਹੈ, ਠੀਕ ਉਸੇ ਤਰ੍ਹਾਂ ਜਿਵੇਂ ਕਿ ਕਾਂਸ਼ੀ ਰਾਮ ਜੀ ਦੇ ਨਾਲ ਖੜ੍ਹੇ ਬਹੁਤ ਸਾਰੇ ਨੇਤਾਵਾਂ ਨੂੰ ਪਾਸੇ ਕਰ ਦਿੱਤਾ ਗਿਆ।

ਡਾ. ਬੀ.ਆਰ. ਅੰਬੇਡਕਰ ਅਤੇ ਕਾਂਸ਼ੀ ਰਾਮ ਦੀ ਵਿਚਾਰਧਾਰਾ ਪ੍ਰਤੀ ‘ਆਪ’ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਗੜ੍ਹੀ ਨੇ ਉਨ੍ਹਾਂ ਨੂੰ ਰਾਹ ਦਿਖਾਉਣ ਦਾ ਸਿਹਰਾ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਦਿੱਤਾ। ਉਹਨਾਂ ਕਿਹਾ, “ਡਾ. ਸੁੱਖੀ ਨੇ ਸਾਨੂੰ ਦਿਖਾਇਆ ਕਿ ਸਿਰਫ ਆਮ ਆਦਮੀ ਪਾਰਟੀ ਹੀ ਅੰਬੇਡਕਰ ਦੀ ਵਿਰਾਸਤ ਨੂੰ ਹਰ ਘਰ ਤੱਕ ਪਹੁੰਚਾ ਸਕਦੀ ਹੈ। ਅਰਵਿੰਦ ਕੇਜਰੀਵਾਲ ਜੀ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਨੇ ਅੰਬੇਡਕਰ ਜੀ ਦੀ ਤਸਵੀਰ ਵਾਲੇ ਕੈਲੰਡਰ ਛਾਪ ਕੇ ਦਿੱਲੀ ਭਰ ਦੇ ਘਰਾਂ ਵਿੱਚ ਵੰਡੇ। ਪੰਜਾਬ ਵਿੱਚ ਹੁਣ 50,000 ਤੋਂ ਵਧ ਸਰਕਾਰੀ ਦਫ਼ਤਰਾਂ ਵਿੱਚ ਡਾ. ਅੰਬੇਡਕਰ ਦੀ ਫੋਟੋ ਲੱਗੀ ਹੋਈ ਹੈ।”

LEAVE A REPLY

Please enter your comment!
Please enter your name here