ਬਾਦਲ ਤੋਂ ਪੰਜਾਬ ਤੇ ਪੰਜਾਬੀਆਂ ਨੂੰ ਆਉਂਦੇ ਸਮੇਂ ਵਿੱਚ ਵੱਡੀਆਂ ਆਸਾਂ ਤੇ ਉਮੀਦਾਂ ਹਨ -ਗਰਚਾ

0
314

* ਜਨਤਾ ਅਕਾਲੀ ਬਸਪਾ ਗੱਠਜੋੜ ਨੂੰ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਚੁੱਕੀ ਹੈ
ਲੁਧਿਆਣਾ, ( ਸਾਂਝੀ ਸੋਚ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਵੱਧਦੀ ਮਕਬੂਲੀਤ ਤੋਂ ਘਬਰਾਏ ਰਾਜਨੀਤਕ ਪਾਰਟੀਆਂ ਨੇ ਆਗੂ ਵੀ ਇਹ ਜਾਣਦੇ ਹਨ 2022 ਵਿੱਚ ਪੰਜਾਬ ਦੀ ਅਵਾਮ ਨੇ ਬਾਦਲ ਨੂੰ ਮੁੱਖ ਮੰਤਰੀ ਬਣਾਉਣ ਦਾ ਮਨ ਬਣਾ ਲਿਆ ਹੈ। ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਸੰਯੁਕਤ ਸਕੱਤਰ ਸੁਖਵਿੰਦਰਪਾਲ ਸਿੰਘ ਗਰਚਾ ਨੇ ਇਸ ਪੱਤਰਕਾਰ ਨਾਲ ਗੱਲ ਕਰਦੇ ਹੋਏ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਲੋਕਾਂ ਵੱਲੋਂ ਮੀਟਿੰਗਾਂ ਵਿੱਚ ਭਾਰੀ ਤਦਾਦ ‘ਚ ਸ਼ਮੂਲੀਅਤ ਇਸ ਗੱਲ ਦਾ ਸੁਨੇਹਾ ਦਿੰਦੀ ਹੈ ਕਿ ਆਉਣ ਵਾਲੀ ਸਰਕਾਰ ਅਕਾਲੀ ਬਸਪਾ ਗੱਠਜੋੜ ਦੀ ਹੋਵੇਗੀ। ਜਿਸ ਤਰ੍ਹਾਂ ਸਮਾਜ ਦਾ ਹਰ ਵਰਗ ਬਾਦਲ ਦੇ ਮੋਢੇ ਨਾਲ ਮੋਢਾ ਜੋੜ ਤੁਰਿਆ ਹੈ ਅਤੇ ਸਮਰਥਨ ਦੇ ਰਿਹਾ ਹੈ ਤੋਂ ਸਾਫ਼ ਹੈ ਕਿ ਪੰਜਾਬ ਦੇ ਵਿੱਚ 2022 ‘ਚ ਸ੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੀ ਵੱਡੀ ਇਤਿਹਾਸਿਕ ਜਿੱਤ ਹੋਵੇਗੀ। ਗਰਚਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਪੰਜਾਬ ਦਾ ਭਵਿੱਖ ਹਨ ਅਤੇ ਉਹ ਹੀ ਸੂਬੇ ਵਿੱਚ ਇਕ ਸਾਫ ਸੁਥਰੀ ਸਥਿਰ ਅਤੇ ਮਜ਼ਬੂਤ ਸਰਕਾਰ ਦੇ ਸਕਦੇ ਹਨ।

LEAVE A REPLY

Please enter your comment!
Please enter your name here