ਬਾਦਲ ਨੇ ਸੁਖਵਿੰਦਰਪਾਲ ਸਿੰਘ ਗਰਚਾ ਨੂੰ ਦੂਜੀ ਵਾਰ ਸ਼੍ਰੋਮਣੀ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ
ਚੰਡੀਗੜ੍ਹ, 3ਮਈ ( )-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਪਾਰਟੀ ਦੇ ਸਮੁਚੇ ਢਾਂਚੇ ਦਾ ਪੁਨਰਗਠਨ ਕੀਤਾ ਜਾ ਰਿਹਾ ਹੈ, ਜਿਸ ਤਹਿਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੀਨੀਅਰ ਆਗੂਆਂ ਨੂੰ ਨਵੀਆਂ ਜਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਪਾਰਟੀ ਦੇ ਕੰਮ ਨੂੰ ਗਤੀ ਦਿੱਤੀ ਜਾ ਸਕੇ। ਪਾਰਟੀ ਵੱਲੋਂ ਅੱਜ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ, ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਤੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਲੁਧਿਆਣਾ ਸ਼ਹਿਰ ਨਾਲ ਸੰਬੰਧਿਤ ਤੇਜ਼ ਤਰਾਰ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਦਾ ਵੱਖ ਵੱਖ ਆਗੂਆਂ ਨੇ ਸਵਾਗਤ ਕਰਦੇ ਹੋਏ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਹਨ। ਪਾਰਟੀ ਵੱਲੋਂ ਦਿੱਤੀ ਗਈ ਵਿਸ਼ੇਸ਼ ਜਿੰਮੇਵਾਰੀ ਬਾਰੇ ਗੱਲਬਾਤ ਕਰਦਿਆਂ ਸੁਖਵਿੰਦਰਪਾਲ ਸਿੰਘ ਗਰਚਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਗਈ ਹੈ ਨੂੰ ਉਹ ਇਮਾਨਦਾਰੀ ਤੇ ਵਫ਼ਾਦਾਰੀ ਨਾਲ ਨਿਭਾਉਣਗੇ। ਪਾਰਟੀ ਦੀਆਂ ਪੰਜਾਬ ਤੇ ਪੰਜਾਬੀਆਂ ਦੀ ਬਿਹਤਰੀ ਲਈ ਜੋ ਨੀਤੀਆਂ ਹਨ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਕੰਮ ਕੀਤਾ ਜਾਵੇਗਾ। ਗਰਚਾ ਨੇ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਦੂਜੀ ਵਾਰ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ਤੇ ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾਕਟਰ ਦਲਜੀਤ ਸਿੰਘ ਚੀਮਾ, ਸਾਬਕਾ ਮੰਤਰੀ ਸ. ਮਹੇਸ਼ਇੰਦਰ ਸਿੰਘ ਗਰੇਵਾਲ, ਸਾਬਕਾ ਮੁੱਖ ਸੰਸਦੀ ਸਕੱਤਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਲੋਕਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਇੰਜੀਨੀਅਰ ਬਿਕਰਮਜੀਤ ਸਿੰਘ ਖਾਲਸਾ ਸਮੇਤ ਸੀਨੀਅਰ ਲੀਡਰਸ਼ਿਪ ਦਾ ਵਿਸੇਸ਼ ਤੌਰ ਤੇ ਧੰਨਵਾਦ ਕੀਤਾ ਹੈ।