ਬਾਲ ਦਿਵਸ ਦੇ ਮੱਦੇਨਜ਼ਰ ਕਰਵਾਏ ਵਿਦਿਆਰਥੀਆਂ ਦੇ ਕੋਲਾਜ਼ ਮੇਕਿੰਗ, ਲੇਖ ਅਤੇ ਭਾਸ਼ਣ ਮੁਕਾਬਲੇ
*14 ਨਵੰਬਰ ਨੂੰ ਜੇਤੂ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਸਨਮਾਨਿਤ
ਮਾਨਸਾ, 12 ਨਵੰਬਰ :
ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਦੀਆਂ ਹਦਾਇਤਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਨਿਰਮਲ ਓਸੇਪਚਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਾਲ ਦਿਵਸ ਦੇ ਮੱਦੇਨਜ਼ਰ ਸਥਾਨਕ ਮਾਤਾ ਸੁੰਦਰੀ ਕਾਲਜ ਵਿਖੇ 3 ਰੋਜ਼ਾ ਕੋਲਾਜ਼ ਮੇਕਿੰਗ, ਲੇਖ ਅਤੇ ਭਾਸ਼ਣ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਸ ਦੇ ਪਹਿਲੇ ਦਿਨ ਦੀ ਸ਼ੁਰੂਆਤ ਅੱਜ ਸੀਨੀਅਰ ਅਤੇ ਜੂਨੀਅਰ ਵਰਗ ਦੇ ਵਿਦਿਆਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਕੇ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਇਸ ਸਮੁੱਚੇ ਪ੍ਰੋਗਰਾਮ ਦੇ ਕੋਆਰਡੀਨੇਟਰ ਅਤੇ ਸਕੱਤਰ ਰੈਡ ਕਰਾਸ ਸੋਸਾਇਟੀ ਮਾਨਸਾ ਮੈਡਮ ਦੇਬਅਸਮਿਤਾ ਨੇ ਦੱਸਿਆ ਕਿ 12 ਅਤੇ 13 ਨਵੰਬਰ ਨੂੰ ਮਾਤਾ ਸੁੰਦਰੀ ਗਰਲਜ਼ ਕਾਲਜ ਮਾਨਸਾ ਵਿਖੇ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਜਾਣਗੇ ਅਤੇ 14 ਨਵੰਬਰ ਨੂੰ ਬਾਲ ਦਿਵਸ ਮੌਕੇ ਮੁੱਖ ਪ੍ਰੋਗਰਾਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਕੂਲ ਆਫ਼ ਐਮੀਨੈਂਸ ਵਿਖੇ ਕਰਵਾਇਆ ਜਾਵੇਗਾ ਅਤੇ ਇਨ੍ਹਾਂ ਮੁਕਾਬਲਿਆਂ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਬੱਚਿਆਂ ਦੀ ਛੁਪੀ ਹੋਈ ਪ੍ਰਤਿਭਾ ਨੂੰ ਬਾਹਰ ਲਿਆਉਣ ਅਤੇ ਹੋਰ ਨਿਖਾਰਨ ਦੇ ਮੰਤਵ ਨਾਲ ਅਜਿਹੇ ਮੁਕਾਬਲੇ ਕਰਵਾਏ ਜਾਂਦੇ ਹਨ, ਤਾਂ ਜੋ ਵਿਦਿਆਰਥੀ ਦੀ ਕਲਾ ਉਸਦੇ ਅੰਦਰ ਨਾ ਰਹਿ ਕੇ ਸਮਾਜ ਵਿੱਚ ਫੈਲੇ ਅਤੇ ਉਹ ਇੱਕ ਉੱਚ ਮੁਕਾਮ ਹਾਸਿਲ ਕਰ ਸਕੇ। ਉਨ੍ਹਾਂ ਦੱਸਿਆ ਕਿ ਅੱਜ ਦੇ ਮੁਕਾਬਲਿਆਂ ਵਿੱਚ 75 ਵਿਦਿਆਰਥੀਆਂ ਨੇ ਭਾਗ ਲਿਆ, ਜਿਨ੍ਹਾਂ ਵਿੱਚ ਭਾਸ਼ਣ ਮੁਕਾਲਿਆਂ (ਸੀਨੀਅਰ ਅਤੇ ਜੂਨੀਅਰ) ਵਿੱਚ 47, ਲੇਖ ਰਚਨਾ ਵਿੱਚ 22 ਅਤੇ ਕੋਲਾਜ਼ ਮੇਕਿੰਗ ਮੁਕਾਬਲੇ ਵਿੱਚ 6 ਵਿਦਿਆਰਥੀਆਂ ਨੇ ਭਾਗ ਲਿਆ।
ਇਸ ਮੌਕੇ ਪ੍ਰੋਫੈਸਰ ਸੁਪਨਦੀਪ ਕੌਰ, ਖੋਜ ਅਫ਼ਸਰ ਸ਼੍ਰੀ ਗੁਰਪ੍ਰੀਤ ਸਿੰਘ, ਲੈਕਚਰਾਰ ਯੋਗਿਤਾ ਜੋੋਸ਼ੀ, ਸਟੇਟ ਅਵਾਰਡੀ ਡਾ. ਵਿਨੋਦ ਮਿੱਤਲ, ਸ਼੍ਰੀ ਤੇਜ ਰਾਮ, ਸ਼੍ਰੀ ਬਾਲ ਕ੍ਰਿਸ਼ਨ, ਸ਼੍ਰੀ ਗੁਲਾਬ ਸਿੰਘ, ਸ਼੍ਰੀ ਗੁਰਨੈਬ ਸਿੰਘ, ਸ਼੍ਰੀ ਅਮਰੀਕ ਸਿੰਘ ਅਤੇ ਬਲਰਾਜ ਸਿੰਘ ਬਰਾੜ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਅਧਿਆਪਕ ਅਤੇ ਵਿਦਿਆਰਥੀ ਮੌਜੂਦ ਸਨ।