ਬਿਆਸ ਪੁਲਿਸ ਨੇ 780 ਨਸ਼ੀਲੀਆਂ ਗੋਲੀਆਂ ਸਮੇਤ ਇਕ ਨੂੰ ਕੀਤਾ ਗ੍ਰਿਫਤਾਰ

0
67
ਬਿਆਸ 26 ਦਸੰਬਰ (ਬਲਰਾਜ ਸਿੰਘ ਰਾਜਾ) : ਥਾਣਾ ਬਿਆਸ ਦੀ ਪੁਲਿਸ ਵੱਲੋਂ ਇਲਾਕੇ ਵਿੱਚ ਗਸ਼ਤ ਦੌਰਾਨ ਸ਼ੱਕ ਦੀ ਬਿਨਾਹ ਤੇ ਕਾਬੂ ਕੀਤੇ ਗਏ ਇਕ ਕਥਿਤ ਮੁਲਜਮ ਕੋਲੋਂ ਤਲਾਸ਼ੀ ਲੈਣ ਦੌਰਾਨ 780 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇਆਂ ਐਸ ਐਚ ਓ ਥਾਣਾ ਬਿਆਸ ਸਤਨਾਮ ਸਿੰਘ ਨੇ ਦੱਸਿਆ ਕਿ ਡੀਐਸਪੀ ਬਾਬਾ ਬਕਾਲਾ ਸਾਹਿਬ ਦੀ ਜੇਰੇ ਨਿਗਰਾਨੀ ਹੇਠ ਪੁਲਿਸ ਪਾਰਟੀ ਵੱਲੋਂ ਪਿੰਡ ਪੱਡੇ ਦੇ ਬਾਗ ਏਰੀਏ ਵਿੱਚ ਗਸ਼ਤ ਦੌਰਾਨ ਸਾਹਮਣੇ ਤੋਂ ਆ ਰਹੇ ਇੱਕ ਸ਼ੱਕੀ ਨੌਜਵਾਨ ਨੂੰ ਸ਼ੱਕ ਦੀ ਬਿਨਾਹ ਤੇ ਰੋਕ ਕੇ ਪੁੱਛ ਪੜਤਾਲ ਕੀਤੀ ਗਈ ਤਾਂ ਕਥਿਤ ਮੁਲਜਮ ਦੀ ਪਛਾਣ ਕਵਲਜੀਤ ਸਿੰਘ ਵਾਸੀ ਪਿੰਡ ਪੱਡੇ ਵਜੋਂ ਹੋਈ। ਜਿਸ ਦੀ ਤਲਾਸ਼ੀ ਲੈਣ ਤੇ 780 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ।ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਕਤ ਬਰਾਮਦਗੀ ਦੇ ਆਧਾਰ ਤੇ ਕਥਿਤ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਮੁਕਦਮਾ ਨੰਬਰ 240, ਜੁਰਮ 22,61,85 ਐਨਡੀਪੀਐਸ ਐਕਟ ਤਹਿਤ ਥਾਣਾ ਬਿਆਸ ਵਿਖੇ ਦਰਜ ਕੀਤਾ ਗਿਆ ਹੈ।।

LEAVE A REPLY

Please enter your comment!
Please enter your name here