ਦਿੱਲੀ/ਚੰਡੀਗੜ੍ਹ (ਸਾਂਝੀ ਸੋਚ ਬਿਊਰੋ) -ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ, ਬੁਲਾਰੇ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਵਿੱਚ ਸਸਤੀ ਬਿਜਲੀ ਦਾ ਦਾਅਵਾ ਡਰਾਮੇਬਾਜ ਚੰਨੀ ਸਾਬ ਦਾ ਚੋਣਾਵੀ ਸਟੰਟ ਹੈ। ਬਿਜਲੀ ਦਰਾਂ ਵਿੱਚ ਕਟੌਤੀ ਸਿਰਫ਼ 31 ਮਾਰਚ 2022 ਤੱਕ ਕੀਤੀ ਗਈ ਹੈ। ਕਾਂਗਰਸ ਦੇ ਚੋਣਾਵੀ ਸਟੰਟ ਵਿੱਚ ਪੰਜਾਬ ਦੀ ਜਨਤਾ ਜੇ ਫਸ ਗਈ ਤਾਂ 31 ਮਾਰਚ 2022 ਤੋਂ ਬਾਅਦ ਫਿਰ ਤੋਂ ਬਿਜਲੀ ਮਹਿੰਗੀ ਹੋ ਜਾਵੇਗੀ। ਚੰਨੀ ਦਾ ਇਹ ਵਾਅਦਾ ਕੈਪਟਨ ਅਮਰਿੰਦਰ ਦੇ ਰੋਜ਼ਗਾਰ ਦੇ ਵਾਅਦੇ ਜਿਹਾ ਹੀ ਹੈ। ਉਨ੍ਹਾਂ ਕਾਂਗਰਸ ਪਾਰਟੀ ਨੂੰ ਚੁਣੌਤੀ ਦਿੰਦਿਆ ਕਿਹਾ ਕਿ ਜੇ ਇਹ ਚੋਣਾਵੀ ਸਟੰਟ ਨਹੀਂ ਹੈ ਤਾਂ ਕਾਂਗਰਸ ਸ਼ਾਸਿਤ ਰਾਜਸਥਾਨ, ਛੱਤੀਸ਼ਗੜ੍ਹ, ਅਤੇ ਮਹਾਂਰਾਸ਼ਟਰ ਵਿੱਚ ਵੀ ਬਿਜਲੀ ਸਸਤੀ ਕਰੇ। ਆਮ ਆਦਮੀ ਪਾਰਟੀ ਦੀ ਬਿਜਲੀ ਗਰੰਟੀ ਕਾਰਨ ਚਰਨਜੀਤ ਚੰਨੀ ਘਬਰਾ ਗਏ, ਕਿਉਂਕਿ ਆਮ ਆਦਮੀ ਪਾਰਟੀ ਪੰਜਾਬ ਵਿੱਚ ਬਹੁਤ ਤੇਜ਼ੀ ਨਾਲ ਵੱਧ ਰਹੀ ਹੈ। ਲੋਕਾਂ ਦੀ ਜ਼ੁਬਾਨ ’ਤੇ ਇੱਕ ਹੀ ਨਾਂਅ ਹੈ ਕਿ ਪੰਜਾਬ ਵਿੱਚ 2022 ਦੀਆਂ ਚੋਣਾਂ ਵਿੱਚ ਅਰਵਿੰਦ ਕੇਜਰੀਵਾਲ ਦੀ ਸਰਕਾਰ ਬਣੇਗੀ। ਸੋਮਵਾਰ ਨੂੰ ਦਿੱਲੀ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕੁਝ ਐਲਾਨ ਕੀਤੇ ਹਨ। ਚੰਨੀ ਪੰਜਾਬ ਦੇ ਲੋਕਾਂ ਨੂੰ ਭਰਮਾਉਣ ਅਤੇ ਉਨ੍ਹਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਦਾ ਯਤਨ ਕਰ ਰਿਹਾ ਹੈ। ਕਾਂਗਰਸ ਪਾਰਟੀ ਨੇ ਸੂਬੇ ਵਿੱਚ ਪੂਰੇ ਬਹੁਮੱਤ ਨਾਲ ਸਰਕਾਰ ਬਣਾਈ, ਪਰ ਸਾਢੇ ਚਾਰ ਸਾਲ ਤੱਕ ਸਭ ਤੋਂ ਨਿਕੰਮੀ ਸਕਾਰ ਚਲਾਈ। ਪਾਰਟੀ ਦੇ ਵਿਧਾਇਕ, ਮੰਤਰੀ ਅਤੇ ਮੁੱਖ ਮੰਤਰੀ ਆਪਣੇ ਘਰਾਂ ਤੋਂ ਬਾਹਰ ਨਹੀਂ ਨਿਕਲੇ ਅਤੇ ਜਨਤਾ ਦਾ ਕੋਈ ਕੰਮ ਨਹੀਂ ਕੀਤਾ। ਪੰਜਾਬ ਦੇ ਲੋਕਾਂ ਨੂੰ ਸਾਢੇ ਚਾਰ ਸਾਲ ਤੱਕ ਪੂਰੇ ਭਾਰਤ ਵਿੱਚੋਂ ਸਭ ਤੋਂ ਮਹਿੰਗੀ ਬਿਜਲੀ ਵੇਚ ਕੇ ਚੋਣਾ ਤੋਂ ਕੁੱਝ ਮਹੀਨੇ ਪਹਿਲਾਂ ਮੁੱਖ ਮੰਤਰੀ ਚੰਨੀ ਲੋਕਾਂ ਨਾਲ ਝੂਠੇ ਵਾਅਦੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅੱਜ 10 ਤੋਂ 15 ਘੰਟੇ ਦੇ ਬਿਜਲੀ ਕੱਟ ਲੱਗਦੇ ਹਨ। ਇਸ ਤੋਂ ਪਹਿਲਾਂ ਦਿੱਲੀ ਵਿੱਚ ਵੀ ਲੱਗਿਆ ਕਰਦੇ ਸਨ, ਪਰ ਦਿੱਲੀ ਵਿੱਚ ਜਦੋਂ ਤੋਂ ਅਰਵਿੰਦ ਕੇਜਰੀਵਾਲ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਬਿਜਲੀ 24 ਘੰਟੇ ਸੱਤੇ ਦਿਨ ਆਉਂਦੀ ਹੈ। ਹੁਣ ਦਿੱਲੀ ਵਿੱਚ ਕੋਈ ਇਨਵਰਟਰ /ਜਨਰੇਟਰ ਨਹੀਂ ਖ਼ਰੀਦਦਾ ਹੈ। ਬਿਜਲੀ ਪੂਰੇ ਸਮੇਂ ਆਉਂਦੀ ਹੈ ਅਤੇ ਮੁਫ਼ਤ ਮਿਲਦੀ ਹੈ।
Boota Singh Basi
President & Chief Editor