ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰਕੰਡੀ ਪ੍ਰੋਜੈਕਟ ਦਾ ਦੌਰਾ

0
143

ਸਬੰਧਤ ਅਧਿਕਾਰੀਆਂ ਨੂੰ ਪ੍ਰੋਜੈਕਟ ਨੂੰ ਨਿਰਧਾਰਤ ਸਮੇਂ ‘ਚ ਪੂਰਾ ਪੂਰਾ ਕਰਨ ਦੇ ਦਿੱਤੇ ਆਦੇਸ਼

ਚੰਡੀਗੜ੍ਹ, 9 ਅਪ੍ਰੈਲ:

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਐਤਵਾਰ ਨੂੰ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰਕੰਡੀ ਪ੍ਰੋਜੈਕਟ ਦਾ ਦੌਰਾ ਕੀਤਾ।

ਸ. ਹਰਭਜਨ ਸਿੰਘ ਈ.ਟੀ.ਓ. ਨੇ ਪਾਵਰ ਹਾਊਸ ਅਤੇ ਗਰਿਡ ਸਬ-ਸਟੇਸ਼ਨ ਦਾ ਬਾਰੀਕੀ ਨਾਲ ਦੌਰਾ ਕੀਤਾ ਅਤੇ ਭਰੋਸਾ ਦਿੱਤਾ ਕਿ ਆਉਣ ਵਾਲੇ ਪੈਡੀ ਸੀਜਨ ਦੌਰਾਨ ਰਣਜੀਤ ਸਾਗਰ ਡੈਮ ਬਿਜਲੀ ਪੂਰਤੀ ਲਈ ਆਪਣੀ ਪੂਰੀ ਸਮੱਰਥਾ ਨਾਲ ਕੰਮ ਕਰੇਗਾ।

ਬਿਜਲੀ ਮੰਤਰੀ ਨੇ ਸ਼ਾਹਪੁਰਕੰਡੀ ਪ੍ਰੋਜੈਕਟ ਦਾ ਦੌਰਾ ਕਰਨ ਸਮੇਂ ਪੀ.ਐਸ.ਪੀ.ਸੀ.ਐਲ ਅਤੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੂੰ ਮਿੱਥੇ ਸਮੇ ਵਿੱਚ ਸ਼ਾਹਪੁਰਕੰਡੀ ਪ੍ਰੋਜੈਕਟ ਨੂੰ ਪੂਰਾ ਕਰਨ ਦੇ ਆਦੇਸ਼ ਦਿੱਤੇ। ਬਿਜਲੀ ਮੰਤਰੀ ਨੇ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰਕੰਡੀ ਵਿੱਚ ਚੱਲ ਰਹੇ ਕਾਰਜਾਂ ਤੇ ਸੰਤੁਸ਼ਟੀ ਜਾਹਿਰ ਕਰਦਿਆਂ ਕਿਹਾ ਕਿ ਇਹ ਪ੍ਰੋਜੈਕਟ ਮੁਕੰਮਲ ਹੋਣ ਮਗਰੋਂ ਬਿਜਲੀ ਉਤਪਾਦਨ ਦੇ ਖੇਤਰ ‘ਚ ਅਹਿਮ ਰੋਲ ਅਦਾ ਕਰਨਗੇ।

ਇਸ ਮੌਕੇ ਬਿਜਲੀ ਮੰਤਰੀ ਨੇ ਰਣਜੀਤ ਸਾਗਰ ਡੈਮ ਦੇ ਸ਼ਹੀਦੀ ਸਮਾਰਕ ‘ਤੇ ਜਾ ਕੇ ਇਸ ਡੈਮ ਦੀ ਉਸਾਰੀ ਸਮੇਂ ਸ਼ਹੀਦ ਹੋਏ ਕਰਮਚਾਰੀਆਂ ਨੂੰ ਸ਼ਰਧਾਂਜਲੀ ਵੀ ਭੇਂਟ ਕੀਤੀ।

ਇਸ ਮੌਕੇ ਪੀ.ਐਸ.ਪੀ.ਸੀ.ਐਲ ਦੇ ਮੁੱਖ ਇੰਜੀਨੀਅਰ ਹਾਈਡਲ ਪ੍ਰੋਜੈਕਟਸ ਇੰਦਰਪਾਲ ਸਿੰਘ, ਉਪ ਮੁੱਖ ਇੰਜੀਨੀਅਰ ਰਵਿੰਦਰ ਕੁਮਾਰ, ਜਲ ਸਰੋਤ ਵਿਭਾਗ ਦੇ ਇੰਜੀਨੀਅਰ ਜਸਵੀਰ ਪਾਲ ਅਤੇ ਕਾਰਜਕਾਰੀ ਇੰਜੀਨੀਅਰ ਲਖਵਿੰਦਰ ਸਿੰਘ ਹਾਜ਼ਰ ਸਨ।

LEAVE A REPLY

Please enter your comment!
Please enter your name here