ਬੀਕੇਯੂ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ‘ਚ ਅਹਿਮ ਮਸਲੇ ਵਿਚਾਰੇ 

0
32
ਸੰਗਰੂਰ, 16 ਮਈ 2024: ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਗੁਰੂ ਘਰ ਮਸਤੂਆਣਾ ਸਾਹਿਬ ਵਿਖੇ ਕੀਤੀ ਗਈ। ਇਹ ਮੀਟਿੰਗ ਬਲਾਕ ਦੇ ਪ੍ਰਧਾਨ ਰਣਜੀਤ ਸਿੰਘ ਲੌਂਗੋਵਾਲ ਦੀ ਅਗਵਾਈ ਵਿੱਚ ਕੀਤੀ ਗਈ, ਜਿਸ ਵਿੱਚ ਜ਼ਿਲ੍ਹਾ ਆਗੂ ਦਰਸ਼ਨ ਸਿੰਘ ਚੰਗਾਲੀ ਵਿਸ਼ੇਸ਼ ਤੌਰ ਤੇ ਪਹੁੰਚੇ। ਮੀਟਿੰਗ ਵਿੱਚ ਵੱਖ-ਵੱਖ ਏਜੰਡੇ ਰੱਖੇ ਗਏ।
ਮੀਟਿੰਗ ਦੌਰਾਨ ਸੰਗਰੂਰ ਬਲਾਕ ਦੇ ਜਨਰਲ ਸਕੱਤਰ ਜਗਤਾਰ ਸਿੰਘ ਲੱਡੀ ਨੇ ਬੋਲਦੇ ਹੋਏ ਕਿਹਾ 17 ਮਈ 2024 ਨੂੰ ਬਰਨਾਲਾ ਵਿਖੇ ਔਰਤਾਂ ਦੀ ਮੀਟਿੰਗ ਰੱਖੀ ਗਈ ਹੈ ਜੋ ਵੱਡੀ ਗਿਣਤੀ ਵਿੱਚ ਕੀਤੀ ਜਾਵੇਗੀ ਅਤੇ 26 ਮਈ ਨੂੰ ਬਰਨਾਲਾ ਵਿਖੇ ਸੰਗਰਾਮ ਰੈਲੀ ਕੀਤੀ ਜਾ ਰਹੀ ਹੈ। ਇਹ ਰੈਲੀ ਵੱਡੀ ਪੱਧਰ ਤੇ ਕੀਤੀ ਜਾ ਰਹੀ ਹੈ ਇਸ ਮੀਟਿੰਗ ਵਿੱਚ ਪਿੰਡਾਂ ਦੀਆਂ ਇਕਾਈਆਂ ਨੂੰ ਫੰਡਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਫੰਡ ਇਕੱਠਾ ਕਰਨ ਲਈ ਕਿਹਾ ਗਿਆ।
ਮੀਟਿੰਗ ਵਿੱਚ ਬਲਾਕ ਆਗੂ ਖਜਾਨਚੀ ਕਰਮਜੀਤ ਸਿੰਘ ਮੰਗਵਾਲ, ਹਰਮੇਲ ਸਿੰਘ ਲੋਹਾਖੇੜਾ, ਬੂਟਾ ਸਿੰਘ ਲੌਂਗੋਵਾਲ, ਸੁਖਦੇਵ ਸਿੰਘ ਰਸਾਲਦਾਰ ਛੰਨਾ, ਭੁਪਿੰਦਰ ਸਿੰਘ ਬਗੂਆਣਾ, ਚਮਕੌਰ ਸਿੰਘ ਲੱਡੀ, ਕਰਮਜੀਤ ਸਿੰਘ ਮੰਡੇਰ ਅਤੇ ਪਿੰਡ ਇਕਾਈਆਂ ਦੇ ਪ੍ਰਧਾਨ ਸਕੱਤਰ ਅਤੇ ਵਰਕਰ ਹਾਜ਼ਰ ਹੋਏ।

LEAVE A REPLY

Please enter your comment!
Please enter your name here