ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਲਾਲ ਲਕੀਰ ਅੰਦਰ ਪੈਂਦੇ ਘਰਾਂ ਦੇ ਮਾਲਕਾਨਾ ਹੱਕ ਦੇ ਰਹੀ ਹੈ ਸੂਬਾ ਸਰਕਾਰ – ਵਿਧਾਇਕ ਮਾਨਸਾ
ਮਾਨਸਾ (ਸਾਂਝੀ ਸੋਚ ਬਿਊਰੋ) -ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰ ਵਿਅਕਤੀ ਦੇ ਆਪਣੇ ਘਰ ਦੇ ਸੁਪਨੇ ਨੂੰ ਪੂਰਾ ਕਰਨ ਲਈ ‘ਮੇਰਾ ਘਰ ਮੇਰੇ ਨਾਮ’ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਕੀਮ ਤਹਿਤ ਪਿੰਡਾਂ ਤੇ ਸ਼ਹਿਰਾਂ ਵਿੱਚ ਲਾਲ ਲਕੀਰ ਅੰਦਰ ਪੈਂਦੇ ਘਰਾਂ ਦੇ ਮਾਲਕਾਨਾ ਹੱਕ ਦਿੱਤੇ ਜਾ ਰਹੇ ਹਨ। ਹਲਕਾ ਵਿਧਾਇਕ ਮਾਨਸਾ ਸ੍ਰ ਨਾਜ਼ਰ ਸਿੰਘ ਮਾਨਸਾਹੀਆ ਨੇ ਕਿਹਾ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਸ਼ੁਰੂ ਕਰਕੇ ਇੱਕ ਕ੍ਰਾਂਤੀਕਾਰੀ ਅਤੇ ਲੋਕ ਭਲਾਈ ਦਾ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਲਾਲ ਲਕੀਰ ਦੇ ਅੰਦਰ ਪੈਂਦੇ ਘਰਾਂ ਵਿੱਚ ਰਹਿਣ ਵਾਲੇ ਮਾਲਕਾਂ ਦੇ ਨਾਮ ਉਨ੍ਹਾਂ ਦਾ ਆਪਣਾ ਘਰ ਨਹੀਂ ਸੀ ਹੁੰਦਾ ਜਿਸ ਕਾਰਨ ਲੋਕਾਂ ਨੂੰ ਵੱਡੀ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਸੀ। ਸ. ਮਾਨਸ਼ਾਹੀਆ ਨੇ ਕਿਹਾ ਕਿ ਸੂਬਾ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ‘ ਸਕੀਮ ਤਹਿਤ ਹੁਣ ਪਿੰਡਾਂ ਤੇ ਸ਼ਹਿਰਾਂ ਵਿੱਚ ਲਾਲ ਲਕੀਰ ਅੰਦਰ ਪੈਂਦੇ ਘਰਾਂ ਦੇ ਮਾਲਕਾਨਾ ਹੱਕ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਲਾਲ ਲਕੀਰ ਦੇ ਅੰਦਰ ਪੈਂਦੇ ਘਰਾਂ ਦੀ ਡਿਜੀਟਲ ਮੈਪਿੰਗ ਕੀਤੀ ਜਾ ਰਹੀ ਹੈ ਅਤੇ ਸਾਰਾ ਕੰਮ ਪੂਰੀ ਪਾਰਦਰਸ਼ਤਾ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਦੌਰਾਨ ਪਰਵਾਸੀ ਭਾਰਤੀਆਂ ਦਾ ਵੀ ਖਾਸ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਉਹਨਾਂ ਦੀ ਜਾਇਦਾਦ ਦੀ ਸੁਰੱਖਿਆ ਲਈ ਨਵਾਂ ਕਾਨੂੰਨ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਦੀ ਬਹੁਤ ਵੱਡੀ ਅਬਾਦੀ ਜੋ ਕਿ ਲਾਲ ਲਕੀਰ ਦੇ ਅੰਦਰ ਰਹਿੰਦੀ ਹੈ ਉਨ੍ਹਾਂ ਨੂੰ ‘ਮੇਰਾ ਘਰ ਮੇਰੇ ਨਾਮ‘ ਸਕੀਮ ਨਾਲ ਬਹੁਤ ਲਾਭ ਮਿਲ ਰਿਹਾ ਹੈ ਜਿਸ ਤੋਂ ਲੋਕ ਪੂਰੀ ਤਰਾਂ ਖੁਸ਼ ਹਨ।
Boota Singh Basi
President & Chief Editor