ਬੀਕੇਯੂ ਡਕੌਂਦਾ ਦੇ ਬਾਨੀ ਪ੍ਰਧਾਨ ਮਰਹੂਮ ਬਲਕਾਰ ਸਿੰਘ ਡਕੌਂਦਾ ਦਾ ਸ਼ਰਧਾਂਜਲੀ ਸਮਾਗਮ ਤਰਕਸ਼ੀਲ ਭਵਨ ਬਰਨਾਲ਼ਾ ‘ਚ 13 ਜੁਲਾਈ ਨੂੰ

0
231
ਬੀਕੇਯੂ ਡਕੌਂਦਾ ਦੇ ਬਾਨੀ ਪ੍ਰਧਾਨ ਮਰਹੂਮ ਬਲਕਾਰ ਸਿੰਘ ਡਕੌਂਦਾ ਦਾ ਸ਼ਰਧਾਂਜਲੀ ਸਮਾਗਮ ਤਰਕਸ਼ੀਲ ਭਵਨ ਬਰਨਾਲ਼ਾ ‘ਚ 13 ਜੁਲਾਈ ਨੂੰ

ਬੀਕੇਯੂ ਡਕੌਂਦਾ ਦੇ ਬਾਨੀ ਪ੍ਰਧਾਨ ਮਰਹੂਮ ਬਲਕਾਰ ਸਿੰਘ ਡਕੌਂਦਾ ਦਾ ਸ਼ਰਧਾਂਜਲੀ ਸਮਾਗਮ ਤਰਕਸ਼ੀਲ ਭਵਨ ਬਰਨਾਲ਼ਾ  ‘ਚ 13 ਜੁਲਾਈ ਨੂੰ
ਦਲਜੀਤ ਕੌਰ
ਬਰਨਾਲਾ, 11 ਜੁਲਾਈ, 2024: ਭਾਕਿਯੂ ਏਕਤਾ ਡਕੌਂਦਾ ਦੇ ਬਾਨੀ ਪ੍ਰਧਾਨ ਮਰਹੂਮ ਬਲਕਾਰ ਸਿੰਘ ਡਕੌਂਦਾ ਦਾ ਸ਼ਰਧਾਂਜਲੀ ਸਮਾਗਮ 13 ਜੁਲਾਈ ਨੂੰ ਤਰਕਸ਼ੀਲ ਭਵਨ ਬਰਨਾਲਾ ਵਿਖੇ ਸਵੇਰੇ 10 ਵਜੇ ਪੂਰੇ ਇਨਕਲਾਬੀ ਜੋਸ਼ ਨਾਲ ਮਨਾਇਆ ਜਾਵੇਗਾ। ਇਹ ਫੈਸਲਾ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜ਼ਿਲ੍ਹਾ ਬਰਨਾਲਾ ਦੀ ਕੁਲਵੰਤ ਸਿੰਘ ਭਦੌੜ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਸੂਬਾ ਕਮੇਟੀ ਵੱਲੋਂ ਦਿੱਤੇ ਗਏ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਤਹਿਤ ਲਿਆ ਗਿਆ।
ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਜਨਰਲ ਸਕੱਤਰ ਸਾਹਿਬ ਸਿੰਘ ਬਡਬਰ ਨੇ ਦੱਸਿਆ ਕਿ ਮਰਹੂਮ ਸਾਥੀ ਬਲਕਾਰ ਸਿੰਘ ਡਕੌਂਦਾ ਅਤੇ ਉਨ੍ਹਾਂ ਦੀ ਜੀਵਨ ਸਾਥਣ ਭੈਣ ਜਸਬੀਰ ਕੌਰ ਦੀ 13 ਜੁਲਾਈ 2010 ਨੂੰ ਫਤਿਹਗੜ੍ਹ ਸਾਹਿਬ ਨੇੜੇ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਇਸ ਸ਼ਰਧਾਂਜਲੀ ਸਮਾਗਮ ਵਿੱਚ ਕਿਸਾਨਾਂ-ਮਜਦੂਰਾਂ ਨੂੰ ਮੌਜੂਦਾ ਹਾਲਤਾਂ ਵਿੱਚ ਦਰਪੇਸ਼ ਚੁਣੌਤੀਆਂ, ਮੋਦੀ ਹਕੂਮਤ ਦਾ ਫ਼ਿਰਕੂ ਫਾਸ਼ੀ ਹੱਲਾ, ਨਾਂ ਬਦਲ ਕੇ ਲਾਗੂ ਕੀਤੇ ਜਾ ਰਹੇ ਤਿੰਨ ਨਵੇਂ ਜਾਬਰ ਕਾਨੂੰਨ, ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਬੁਨਿਆਦੀ ਅਸੂਲਾਂ ਬਾਰੇ ਬੁਲਾਰੇ ਚਰਚਾ ਕਰਨਗੇ।
ਜ਼ਿਲ੍ਹਾ ਆਗੂਆਂ ਗੁਰਦੇਵ ਸਿੰਘ ਮਾਂਗੇਵਾਲ, ਜਗਰਾਜ ਸਿੰਘ ਹਰਦਾਸਪੁਰਾ, ਹਰਮੰਡਲ ਸਿੰਘ ਜੋਧਪੁਰ, ਅਮਰਜੀਤ ਕੌਰ ਬਰਨਾਲਾ ਨੇ ਇਸ ਸ਼ਰਧਾਂਜਲੀ ਸਮਾਗਮ ਵਿੱਚ ਸਾਰੀਆਂ ਇਕਾਈਆਂ ਦੇ ਸਾਰੇ ਮੈਂਬਰ ਸਾਥੀਆਂ ਨੂੰ ਸਹੀ 10 ਵਜੇ ਤਰਕਸ਼ੀਲ ਭਵਨ ਬਰਨਾਲਾ ਵਿਖੇ ਪਹੁੰਚਣ ਦੀ ਅਪੀਲ ਕੀਤੀ। ਇਸ ਸ਼ਰਧਾਂਜਲੀ ਸਮਾਗਮ ਵਿੱਚ ਸ਼ਹੀਦ ਕਿਰਨਜੀਤ ਕੌਰ ਯਾਦਗਾਰ ਕਮੇਟੀ ਵੱਲੋਂ ਮਹਿਲਕਲਾਂ ਲੋਕ ਘੋਲ ਦਾ 27ਵਾਂ ਯਾਦਗਾਰੀ ਸਮਾਗਮ 12 ਅਗਸਤ ਨੂੰ ਦਾਣਾ ਮੰਡੀ ਮਹਿਲਕਲਾਂ ਵਿਖੇ ਮਨਾਉਣ ਦੇ ਮਕਸਦ ਬਾਰੇ ਮੌਜੂਦਾ ਹਾਲਾਤਾਂ ਦੇ ਪ੍ਰਸੰਗ ਵਿੱਚ ਚਰਚਾ ਕੀਤੀ ਜਾਵੇਗੀ। ਇਸ ਸ਼ਰਧਾਂਜਲੀ ਸਮਾਗਮ ਵਿੱਚ ਭਰਾਤਰੀ ਜਥੇਬੰਦੀਆਂ ਦੇ ਆਗੂ ਅਤੇ ਵਰਕਰ ਵੀ ਸ਼ਾਮਲ ਹੋਣਗੇ।
ਇਸ ਮੀਟਿੰਗ ਵਿੱਚ ਬਾਬੂ ਸਿੰਘ ਖੁੱਡੀ ਕਲਾਂ, ਭੋਲਾ ਸਿੰਘ ਛੰਨਾਂ, ਨਾਨਕ ਸਿੰਘ ਅਮਲਾ ਸਿੰਘ ਵਾਲਾ, ਪ੍ਰੇਮਪਾਲ ਕੌਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਗੂ ਹਾਜ਼ਰ ਸਨ।

LEAVE A REPLY

Please enter your comment!
Please enter your name here