ਬੀ.ਡੀ.ਪੀ.ਓ. ਦਫ਼ਤਰ ਮਾਨਸਾ ਵਿਖੇ ਲਗਾਇਆ ਗਿਆ ਵਿਸ਼ੇਸ਼ ਸੁਵਿਧਾ ਕੈਂਪ

0
379

ਮਾਨਸਾ (ਸਾਂਝੀ ਸੋਚ ਬਿਊਰੋ) -ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਮਹਿੰਦਰ ਪਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਜਲਦ ਨਿਪਟਾਰਾ ਕਰਨ ਲਈ ਬੀ.ਡੀ.ਪੀ.ਓ. ਦਫ਼ਤਰ ਮਾਨਸਾ ਵਿਖੇ ਵਿਸ਼ੇਸ਼ ਸੁਵਿਧਾ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਆਪਣੀਆਂ-ਆਪਣੀਆਂ ਸਕੀਮਾਂ ਨਾਲ ਸਬੰਧਤ ਸਟਾਲਾਂ ਅਤੇ ਬੈਨਰ ਲਗਾਏ ਗਏ ਅਤੇ ਸਰਕਾਰੀ ਕੰਮਾਂ ਨਾਲ ਸਬੰਧਤ ਲਾਭਪਾਤਾਰੀਆਂ ਦੇ ਫਾਰਮ ਭਰੇ ਗਏ। ਉਨ੍ਹਾਂ ਦੱਸਿਆ ਕਿ ਲਾਭਪਾਤਰੀਆਂ ਦੇ 5-5 ਮਰਲੇ ਦੇ ਪਲਾਟ, ਪੈਨਸ਼ਨ ਸਕੀਮ, ਘਰ ਦੀ ਸਥਿਤੀ, ਬਿਜਲੀ ਕੁਨੈਕਸ਼ਨ, ਘਰਾਂ ਦੇ ਪਖਾਨਿਆਂ ਤੋਂ ਇਲਾਵਾ ਹੋਰ ਸਰਕਾਰੀ ਸਕੀਮਾਂ ਸਬੰਧੀ ਫਾਰਮ ਭਰੇ ਗਏ ਅਤੇ ਸਕੀਮਾਂ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਹ ਕੈਂਪ ਤਿੰਨੇ ਸਬ-ਡਵੀਜ਼ਨਾਂ ਵਿੱਚ ਲਗਾਏ ਜਾ ਰਹੇ ਹਨ, ਜਿਸ ਤਹਿਤ 17 ਦਸੰਬਰ ਨੂੰ ਬੀ.ਡੀ.ਪੀ.ਓ. ਦਫ਼ਤਰ ਬੁਢਲਾਡਾ ਵਿਖੇ ਅਤੇ 18 ਦਸੰਬਰ ਨੂੰ ਸਰਦੂਲੇਵਾਲਾ ਵਿਖੇ ਸਪੈਸ਼ਲ ਸੁਵਿਧਾ ਕੈਂਪ ਲਗਾਏ ਜਾਣਗੇ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੁਵਿਧਾ ਕੈਂਪ ਦਾ ਵੱਧ ਤੋਂ ਵੱਧ ਜਰੂਰ ਲਾਭ ਉਠਾਉਣ।

LEAVE A REPLY

Please enter your comment!
Please enter your name here