ਬੁਢਲਾਡਾ (ਮਾਨਸਾ) ‘ਚ ਸ਼ਹੀਦ ਪ੍ਰਿਥੀਪਾਲ ਸਿੰਘ ਚੱਕ ਅਲੀਸ਼ੇਰ ਨੂੰ ਸਰਧਾਂਜਲੀ ਦਿੰਦਿਆਂ ਕਿਸਾਨ-ਆਗੂ ਬੂਟਾ ਸਿੰਘ ਬੁਰਜ਼ਗਿੱਲ

0
290

ਚੰਨੀ ਦੀ ਅਗਵਾਈ ਵਾਲੀ ਸਰਕਾਰ ਦੀਆਂ ਨੀਤੀਆਂ ਤੇ ਪ੍ਰਾਪਤੀਆਂ ਨਾਲ ਹਰੇਕ ਵਰਗ ਖੁਸ਼- ਵਿਧਾਇਕ ਭਲਾਈਪੁਰ
ਬਾਬਾ ਬਕਾਲਾ ਸਾਹਿਬ, (ਯੋਗੇਸ਼ ਕੁਮਾਰ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਥੋੜੇ ਹੀ ਸਮੇਂ ਦੌਰਾਨ ਪੰਜਾਬ ਦੇ ਲੋਕਾਂ ਦਾ ਦਿਲ ਜਿੱਤ ਲਿਆ ਹੈ ਅਤੇ ਆਉਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਦੇ ਲੋਕ ਮੁੜ ਤੋਂ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਲਿਆਉਣ ਲਈ ਉਤਾਵਲੇ ਹੋ ਗਏ ਹਨ। ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਗਲਬਾਤ ਕਰਦਿਆਂ ਕਿਹਾ ਕਿ ਚੰਨੀ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਵਿਚਲੇ ਹਰੇਕ ਵਰਗ ਨੂੰ ਰਿਆਇਤਾਂ ਦੇ ਕੇ ਨਿਵਾਜਿਆ ਹੈ ਅਤੇ ਖਾਸਕਰ ਗਰੀਬ ਤੇ ਦਲਿੱਤ ਪਰਿਵਾਰਾਂ ਲਈ ਕਈ ਸਕੀਮਾਂ ਲਾਗੂ ਕੀਤੀਆਂ ਹਨ। ਭਲਾਈਪੁਰ ਨੇ ਕਿਹਾ ਕਿ ਦੋ ਕਿਲੋਵਾਟ ਤੱਕ ਦੇ ਬਿਜਲੀ ਬਿੱਲਾਂ ਨੂੰ ਮੁਆਫ ਕਰਨਾ ਅਤੇ ਗਰੀਬ ਲੋਕਾਂ ਦੇ ਬਕਾਇਆ ਦੇਣ ਹੱਥੋਂ ਉਨ੍ਹਾਂ ਦੇ ਕੱਟੇ ਹੋਏ ਬਿਜਲੀ ਦੇ ਕੁਨੈਕਸ਼ਨਾਂ ਨੂੰ ਬਿਨਾ ਕਿਸੇ ਸ਼ਰਤ ਅਤੇ ਲੈਣਦੇਣ ਤੋਂ ਮੁੜ ਚਾਲੂ ਕਰਨ ਦਾ ਬਹੁਤ ਵੱਡਾ ਫੈਸਲਾ ਲਿਆ ਹੈ, ਜਿਸਦੇ ਨਾਲ ਗਰੀਬ ਲੋਕ ਅਤੇ ਝੁੱਗੀਆਂ ਝੌਪੜੀਆਂ ‘ਚ ਰਹਿਣ ਵਾਲੇ ਲੋਕਾਂ ਨੂੰ ਕਾਫੀ ਰਾਹਤ ਮਿਲੀ ਹੈ। ਇਸੇ ਤਰ੍ਹਾਂ ਹੀ ਸ਼ਾਮਲਾਤ ਜ਼ਮੀਨਾਂ ਉਤੇ ਪਿਛਲੇ ਦੱਸ ਸਾਲਾਂ ਤੋਂ ਕਾਬਜ਼ ਗਰੀਬ ਵਰਗ ਦੇ ਲੋਕਾਂ ਨੂੰ ਮਾਲਕਾਨਾ ਹੱਕ ਵੀ ਦਿਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਦੇ ਲੋਕ ਚੰਨੀ ਦੀ ਅਗਵਾਈ ਵਾਲੀ ਸਰਕਾਰ ਵਿਚ ਪੂਰਨ ਭਰੋਸਾ ਪ੍ਰਗਟਾਅ ਰਹੇ ਹਨ ਅਤੇ ਉਹ ਅਕਾਲੀ ਦਲ ਅਤੇ ਕੇਜਰੀਵਾਲ ਦੇ ਝੂਠੇ ਲਾਰਿਆਂ ਦੇ ਕਲਾਵੇ ਵਿਚ ਨਹੀ ਆਉਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸੁੱਖ ਸਹੂਲਤਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਨੇ ਦਫਤਰਾਂ ਵਿਚ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜ਼ਰੀ ਨੂੰ ਸਮਾਂਬੰਧ ਕੀਤਾ ਹੈ। ਇਸ ਤੋਂ ਇਲਾਵਾ ਜ਼ਿੰਮੀਦਾਰਾਂ ਦੇ ਝੋਨੇ ਦੀ ਫਸਲ ਦੀ ਖਰੀਦ ਅਤੇ ਤਰੁੰਤ ਭੁਗਤਾਨ ਦਾ ਵਾਅਦਾ ਵੀ ਨਿਭਾਇਆ ਹੈ। ਰਈਆ ਨਿਵਾਸੀਆਂ ਦੇ ਲਈ ਪਿੱਲਰਾਂ ਵਾਲੇ ਪੁੱਲ ਦੀ ਸਹੂਲਤ ਦੇ ਕੇ ਵਪਾਰੀਆਂ ਦੇ ਕੰਮ ਵਿਚ ਵਾਧਾ ਲਿਆਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਨੇ ਸਮੁੱਚੇ ਹਲਕੇ ਵਾਸੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ ਆਉਦੀਆਂ ਵਿਧਾਨ ਸਭਾ ਚੋਣਾਂ ਲਈ ਕਮਰਕੱਸੇ ਕਰਨ ਅਤੇ ਚੰਨੀ ਸਰਕਾਰ ਦੀਆਂ ਨੀਤੀਆਂ ਤੇ ਪ੍ਰਾਪਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ।

LEAVE A REPLY

Please enter your comment!
Please enter your name here