ਮਾਨਸਾ (ਸਾਂਝੀ ਸੋਚ ਬਿਊਰੋ) -ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ 28 ਅਗਸਤ 2021 ਨੂੰ ਰਾਜ ਪੱਧਰੀ ਆਨਲਾਈਨ ਕੁਇੱਜ ਮੁਕਾਬਲੇ ਕਰਵਾਏ ਗਏ ਸਨ। ਇਨ੍ਹਾਂ ਮੁਕਾਬਲਿਆਂ ਵਿਚ ਮਾਨਸਾ ਜ਼ਿਲ੍ਹੇ ਦੇ ਤਿੰਨ ਹਲਕਿਆਂ ਦੇ ਇਕ ਇਕ ਬੀ.ਐਲ.ਓ. ਨੇ ਵੱਖ ਵੱਖ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਇਹ ਜਾਣਕਾਰੀ ਦਿੰਦਿਆਂ ਚੋਣ ਤਹਿਸੀਲਦਾਰ ਸ੍ਰੀ ਹਰੀਸ਼ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਾ 96-ਮਾਨਸਾ, 97-ਸਰਦੂਲਗੜ੍ਹ ਅਤੇ 98-ਬੁਢਲਾਡਾ ਵਿਚ ਕ੍ਰਮਵਾਰ ਬੀ.ਐਲ.ਓਜ਼ ਗੁਰਪ੍ਰੀਤ ਸਿੰਘ, ਇੰਸਟਰਕਟਰ ਆਈ.ਟੀ.ਆਈ. ਮਾਨਸਾ, ਰਜਿੰਦਰ ਸਿੰਘ ਈ.ਟੀ.ਟੀ. ਸਰਕਾਰੀ ਪ੍ਰਾਇਮਰੀ ਸਕੂਲ ਅੱਕਾਂਵਾਲੀ ਅਤੇ ਸੁੱਖਾ ਸਿੰਘ ਆਰਟ ਐਂਡ ਕਰਾਫਟ ਅਧਿਆਪਕ ਸਰਕਾਰੀ ਹਾਈ ਸਕੂਲ ਹਾਕਮਵਾਲਾ ਨੂੰ ਰਾਜ ਪੱਧਰੀ ਆਨਲਾਈਨ ਕੁਇੱਜ ਮੁਕਾਬਲਿਆਂ ਵਿਚ ਵੱਖ ਵੱਖ ਪੁਜ਼ੀਸ਼ਨਾਂ ਹਾਸਲ ਕਰਨ ’ਤੇ ਪ੍ਰਸ਼ੰਸ਼ਾ ਪੱਤਰ ਵੰਡੇ ਗਏ ਹਨ। ਇਸ ਮੌਕੇ ਸਹਾਇਕ ਨੋਡਲ ਅਫ਼ਸਰ ਸਵੀਪ ਨਰਿੰਦਰ ਸਿੰਘ ਮੋਹਲ, ਚੋਣ ਕਾਨੂੰਗੋ ਭੂਸ਼ਣ ਕੁਮਾਰ, ਰਾਜੇਸ਼ ਯਾਦਵ, ਵਿਨੇ ਕੁਮਾਰ, ਗੁਰਪ੍ਰੀਤ ਸਿੰਘ, ਜਸਪਾਲ ਸਿੰਘ ਹਾਜ਼ਰ ਸਨ।
Boota Singh Basi
President & Chief Editor