ਬੇਰੁਜ਼ਗਾਰ ਓਵਰਏਜ ਯੂਨੀਅਨ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦੇ ਘਿਰਾਓ ਦਾ ਐਲਾਨ

0
127

ਓਵਰਏਜ ਬੇਰੁਜ਼ਗਾਰਾਂ ਲਈ ਉਮਰ ਹੱਦ ਵਧਾਉਣ ਦੀ ਮੰਗ

ਸੰਗਰੂਰ, 28 ਮਾਰਚ, 2023: ਓਵਰਏਜ ਬੇਰੁਜ਼ਗਾਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰਮਨ ਕੁਮਾਰ ਮਲੋਟ ਅਤੇ ਮਲਟੀਪਰਪਜ ਹੈਲਥ ਵਰਕਰ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਦੀ ਅਗਵਾਈ ਹੇਠ ਓਵਰਏਜ ਬੇਰੁਜ਼ਗਾਰ 7 ਅਪ੍ਰੈਲ ਨੂੰ ਸੀ ਐਮ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ ਕਰਨਗੇ। ਬੇਰੁਜ਼ਗਾਰਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਸਿੱਖਿਆ ਅਤੇ ਸਿਹਤ ਮਹਿਕਮੇ ਵਿੱਚ ਉਮਰ ਹੱਦ ਛੋਟ ਦੇ ਕੇ ਖਾਲੀ ਪਈਆਂ ਅਸਾਮੀਆਂ ਦਾ ਇਸ਼ਤਿਹਾਰ ਜਲਦੀ ਜਾਰੀ ਕੀਤਾ ਜਾਵੇ।

ਬੇਰੁਜ਼ਗਾਰ ਆਗੂਆਂ ਨੇ ਮੰਗ ਕੀਤੀ ਕਿ ਨਿਯਮਾਂ ਵਿੱਚ ਸੋਧ ਕਰਕੇ ਭਰਤੀ ਦੀ ਉਮਰ ਹੱਦ 37 ਤੋ ਵਧਾ ਕੇ 42 ਸਾਲ ਕੀਤੀ ਜਾਵੇ, ਉਮਰ ਹੱਦ ਪਾਰ ਕਰ ਚੁੱਕੇ ਸਾਰੇ ਬੇਰੁਜ਼ਗਾਰਾਂ ਨੂੰ ਘੱਟੋ ਘੱਟ ਇੱਕ ਮੌਕਾ ਦਿੱਤਾ ਜਾਵੇ ਅਤੇ ਸਾਰੇ ਵਿਭਾਗਾਂ ਵਿੱਚ ਖਾਲੀ ਪਈਆਂ ਸਾਰੀਆਂ ਅਸਾਮੀਆਂ ਦੇ ਇਸ਼ਤਿਹਾਰ ਜਾਰੀ ਕੀਤੇ ਜਾਣ।

ਬੇਰੁਜ਼ਗਾਰ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਵਾਰ ਵਾਰ ਸਟੇਜਾਂ ਉੱਤੇ ਓਵਰਏਜ ਬੇਰੁਜ਼ਗਾਰਾਂ ਲਈ ਉਮਰ ਹੱਦ ਵਧਾਉਣ ਦੀ ਗੱਲ ਕੀਤੀ ਜਾਦੀ ਹੈ, ਪਰ ਸਰਕਾਰ ਨੇ ਮਾਸਟਰ ਕੇਡਰ 4161 ਅਤੇ ਈ ਟੀ ਟੀ 5994 ਪੋਸਟਾਂ ਵਿੱਚ ਸਰਕਾਰ ਵੱਲੋਂ ਲਾਰਾ ਲਾਉਣ ਦੇ ਬਾਵਜੂਦ ਉਮਰ ਹੱਦ ਛੋਟ ਨਹੀਂ ਦਿੱਤੀ ਗਈ। ਸਰਕਾਰ ਦੀ ਇਸ ਵਾਅਦਾ ਖਿਲਾਫੀ ਕਰਕੇ ਅਤੇ ਆਪਣੀਆਂ ਮੰਗਾਂ ਮਨਵਾਉਣ ਲਈ 23 ਮਾਰਚ ਇਨਕਲਾਬੀ ਸ਼ਹੀਦਾਂ ਦੇ ਸ਼ਹੀਦੀ ਦਿਹਾੜੇ ਮੌਕੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਸੀ ਪਰ ਉਸ ਸਮੇਂ ਦੇ ਹਲਾਤਾਂ ਨੂੰ ਦੇਖਦਿਆਂ ਹੋਇਆਂ ਅਤੇ ਸੰਗਰੂਰ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਤੋਂ ਬਾਅਦ ਘਿਰਾਓ ਮੁਲਤਵੀ ਕਰ ਦਿੱਤਾ ਗਿਆ ਸੀ ਪਰ ਹੁਣ 7 ਅਪ੍ਰੈਲ ਨੂੰ ਸੀ ਐੱਮ ਮਾਨ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।

LEAVE A REPLY

Please enter your comment!
Please enter your name here