ਬੱਚਿਆਂ ਨੂੰ ਪ੍ਰੀਖਿਆ ਮੁਕਾਬਲਿਆਂ ਲਈ ਤਿਆਰ ਕਰਨ ਵਾਸਤੇ ਲਾਗੂ ਹੋਵੇਗੀ ਵਿਆਪਕ ਯੋਜਨਾਬੰਦੀ-ਕੈਬਨਿਟ ਮੰਤਰੀ ਡਾ.ਬਲਜੀਤ ਕੌਰ

0
245
ਸੁਖਪਾਲ ਸਿੰਘ ਹੁੰਦਲ,ਕਪੂਰਥਲਾ -ਸਮਾਜਿਕ ਨਿਆਂ  ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਮਜ਼ੋਰ ਵਰਗਾਂ ਦੇ ਬੱਚਿਆਂ ਨੂੰ ਨੌਕਰੀਆਂ ਲਈ ਮੁਕਾਬਲੇ ਦੇ ਇਮਤਿਹਾਨਾਂ ਵਾਸਤੇ ਤਿਆਰ ਕਰਨ ਸਬੰਧੀ ਵਿਆਪਕ ਯੋਜਨਾਬੰਦੀ  ਨੂੰ ਲਾਗੂ ਕੀਤਾ ਜਾਵੇਗਾ,ਤਾਂ ਜੋ ਉਹ ਵੱਧ ਤੋਂ ਵੱਧ ਮੌਕਿਆਂ ਦਾ ਲਾਹਾ ਲੈ ਸਕਣ। ਅੱਜ ਇੱਥੇ ਫਗਵਾੜਾ ਵਿਖੇ ਡਾ.ਅੰਬੇਦਕਰ ਭਵਨ ਦਾ ਦੌਰਾ ਕਰਨ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕ ਭਲਾਈ ਅਤੇ ਵਿਕਾਸ ਦੇ ਏਜੰਡੇ ਨੂੰ ਮੁੱਖ ਰੱਖਦੇ ਹੋਏ ਨੀਤੀ ਨਿਰਮਾਣ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਲੋਕ ਭਲਾਈ ਯੋਜਨਾਵਾਂ ਦਾ ਹਰ ਲੋੜਵੰਦ ਤੱਕ ਲਾਭ ਪੁੱਜਦਾ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਡਾ.ਅੰਬੇਦਕਰ ਭਵਨ ਵਿਖੇ ਕੋਚਿੰਗ ਕਲਾਸਾਂ ਦਾ ਵੀ ਨਿਰੀਖਣ ਕੀਤਾ ਅਤੇ ਕਿਹਾ ਕਿ ਨੌਜਵਾਨਾਂ ਨੂੰ ਮੁਕਾਬਲਿਆਂ ਦੇ ਲਈ ਤਿਆਰ ਕਰਨ ਵਾਲੀਆਂ ਸੰਸਥਾਵਾਂ ਨੂੰ ਪੰਜਾਬ ਸਰਕਾਰ ਵਲੋਂ ਮੁਕੰਮਲ ਸਹਿਯੋਗ ਅਤੇ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ,ਐਸ.ਡੀ.ਐਮ ਅਮਰਦੀਪ ਸਿੰਘ,ਡਿਪਟੀ ਡਾਇਰੈਕਟਰ ਸਮਾਜਿਕ ਸੁਰੱਖਿਆ ਪਰਿੰਦਰ ਸਿੰਘ ਗਿੱਲ,ਜ਼ਿਲ੍ਹਾ ਭਲਾਈ ਅਫਸਰ ਹਰਪਾਲ ਸਿੰਘ ਗਿੱਲ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here