ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ ‘ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0

0
20

ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ ‘ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0

ਪਟਿਆਲੇ ਵਿੱਚ ਗਰਜੇ ਭਗਵੰਤ ਮਾਨ- ‘ਆਪ’  ਦੇ ਇਨਕਲਾਬੀ ਨਾਅਰੇ ਮਹਿਲਾਂ ਦੀਆਂ ਕੰਧਾਂ ਹਿਲਾ ਦੇਣਗੇ

43,000 ਸਰਕਾਰੀ ਨੌਕਰੀਆਂ, ਸਭ ਲਈ ਮੁਫ਼ਤ ਬਿਜਲੀ, ਸ਼ਾਨਦਾਰ ਆਮ ਆਦਮੀ ਕਲੀਨਿਕ ਅਤੇ ਪੰਜਾਬ ਦੇ ਹਰ ਕੋਨੇ ਤੱਕ ਨਹਿਰੀ ਪਾਣੀ ਪਹੁੰਚਾਉਣ ਤੋਂ ਬਾਅਦ, ਮੈਂ ਤੁਹਾਡੇ ਵਿਚਕਾਰ ਖੜ੍ਹਾ ਹਾਂ: ਮਾਨ

ਸਾਡੀ ਸਰਕਾਰ ਨਿੱਜੀ ਜਾਇਦਾਦ ਖ਼ਰੀਦਣ ਵਾਲੀ ਪਹਿਲੀ ਸਰਕਾਰ ਹੈ, ਅਸੀਂ ਜੀਵੀਕੇ ਥਰਮਲ ਪਾਵਰ ਪਲਾਂਟ ਖ਼ਰੀਦਿਆ: ਭਗਵੰਤ ਮਾਨ

ਭਗਵੰਤ ਮਾਨ ਨੇ ਭਾਜਪਾ ‘ਤੇ ਬੋਲਿਆ ਹਮਲਾ, ਕਿਹਾ- ਪੰਜਾਬ ‘ਚ ਕਮਲ ਨਹੀਂ ਖਿੜਨ ਵਾਲਾ, ਪੰਜਾਬ ‘ਚ ਚਿੱਕੜ ਸਾਫ਼ ਕਰਨ ਲਈ ‘ਝਾੜੂ’ ਹੈ

ਚੰਡੀਗੜ੍ਹ/ਪਟਿਆਲਾ, 3 ਮਈ

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਪਟਿਆਲਾ ਪਹੁੰਚ ਕੇ ‘ਆਪ’ ਉਮੀਦਵਾਰ ਡਾ. ਬਲਬੀਰ ਸਿੰਘ ਦੇ ਹੱਕ ‘ਚ ਤ੍ਰਿਪੁਰੀ ‘ਚ ਪ੍ਰਚਾਰ ਕੀਤਾ ਅਤੇ ਰੋਡ ਸ਼ੋਅ ਕੱਢਿਆ। ਭਗਵੰਤ ਮਾਨ ਨੇ ਲੋਕਾਂ ਦੀ ਜ਼ੋਰਦਾਰ ਤਾੜੀਆਂ ਦੇ ਵਿੱਚ ਨਾਅਰਾ ਲਾਇਆ ਅਤੇ ਕਿਹਾ, ‘ਪੰਜਾਬ ਬਣੇਗਾ ਹੀਰੋ, ਇਸ ਵਾਰ 13-0
ਪਟਿਆਲਾ ਵਿੱਚ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਇੱਕ ਵਾਰ ਫਿਰ ‘ਝਾੜੂ’ ਦਾ ਬਟਨ ਦਬਾਉਣ ਲਈ ਤਿਆਰ ਬੈਠੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮਿਲ ਰਹੇ ਪਿਆਰ ਅਤੇ ਸਹਿਯੋਗ ਲਈ ਉਹ ਧੰਨਵਾਦੀ ਹਨ, ਕਿਉਂਕਿ ਇਹ ਪਿਆਰ ਹੀ ਉਨ੍ਹਾਂ ਨੂੰ ਅਣਥੱਕ ਮਿਹਨਤ ਕਰਨ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ 2022 ਵਿੱਚ ਪੰਜਾਬ ਦੇ ਲੋਕਾਂ ਨੇ ਉਨ੍ਹਾਂ ’ਤੇ ਭਰੋਸਾ ਕਰਕੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਹੁਣ 2024 ਵਿੱਚ ਉਹ 43,000 ਸਰਕਾਰੀ ਨੌਕਰੀਆਂ ਦੇਣ ਤੋਂ ਬਾਅਦ ਲੋਕਾਂ ਵਿੱਚ ਖੜੇ ਹਨ, 90% ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ, ਪੰਜਾਬ ਦੇ ਹਰੇਕ ਖੇਤ ਨੂੰ ਪਹਿਲੀ ਵਾਰ ਨਹਿਰੀ ਪਾਣੀ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਐਕਸ-ਗ੍ਰੇਸ਼ੀਆ ਦੇ ਰਹੀ ਹੈ।

ਭਗਵੰਤ ਮਾਨ ਨੇ ਰਵਾਇਤੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਹ ਆਪਣੇ ਸ਼ਾਸਨ ‘ਚ ਸਰਕਾਰੀ ਜਾਇਦਾਦਾਂ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨੂੰ ਵੇਚਦੇ ਸਨ। ‘ਆਪ’ ਸਰਕਾਰ ਪਹਿਲੀ ਸਰਕਾਰ ਹੈ ਜੋ ਲੋਕਾਂ ਲਈ ਜਾਇਦਾਦਾਂ ਖ਼ਰੀਦ ਰਹੀ ਹੈ। ਅਸੀਂ ਜੀਵੀਕੇ ਥਰਮਲ ਪਾਵਰ ਪਲਾਂਟ ਖ਼ਰੀਦਿਆ । ਹੁਣ ਇਹ ਪਾਵਰ ਪਲਾਂਟ ਪੰਜਾਬ ਦੇ ਘਰਾਂ ਅਤੇ ਖੇਤਾਂ ਨੂੰ ਮੁਫ਼ਤ ਬਿਜਲੀ ਦੇਣ ਵਿੱਚ ਯੋਗਦਾਨ ਪਾ ਰਿਹਾ ਹੈ। ਮਾਨ ਨੇ ਕਿਹਾ ਕਿ ਪਹਿਲੀ ਵਾਰ ਕਿਸਾਨਾਂ ਨੂੰ ਦਿਨ ਵੇਲੇ 11 ਘੰਟੇ ਨਿਰਵਿਘਨ ਬਿਜਲੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਪਣੀ ਸਰਕਾਰ ਦੀਆਂ ਸਾਰੀਆਂ ਪ੍ਰਾਪਤੀਆਂ ਗਿਣਾਉਣ ਦੀ ਵੀ ਲੋੜ ਨਹੀਂ ਹੈ ਕਿਉਂਕਿ ਨੌਜਵਾਨ, ਬੱਚੇ ਅਤੇ ਬਜ਼ੁਰਗ ਖ਼ੁਦ ਸਰਕਾਰ ਲਈ ਬੋਲ ਰਹੇ ਹਨ।

ਭਗਵੰਤ ਮਾਨ ਨੇ ਕਿਹਾ ਕਿ ਉਹ ਤਾਨਾਸ਼ਾਹੀ, ਭਾਜਪਾ ਅਤੇ ਕੇਂਦਰ ਦੇ ਖਿਲਾਫ ਲੜ ਰਹੇ ਹਨ। ਉਹ ਆਪਣੇ ਸੂਬੇ ਅਤੇ ਲੋਕਾਂ ਦੇ ਹੱਕਾਂ ਲਈ ਪੰਜਾਬ ਦੇ ਰਾਜਪਾਲ ਅਤੇ ਹਰ ਵਿਰੋਧੀ ਨਾਲ ਲੜ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਪਾਰਲੀਮੈਂਟ ਵਿੱਚ 13 ਹੋਰ ਹੱਥ ਅਤੇ ਆਵਾਜ਼ਾਂ ਦੇ ਕੇ ਮਜ਼ਬੂਤ ਬਣਾਓ।

ਭਗਵੰਤ ਮਾਨ ਨੇ ਭਾਜਪਾ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਪੱਤਰਕਾਰ ਮੈਨੂੰ ਪੁੱਛਦੇ ਹਨ ਕਿ ਅਸੀਂ ਮੋਦੀ ਨੂੰ ਦਿੱਲੀ ਅਤੇ ਪੰਜਾਬ ‘ਚ ਕਿਵੇਂ ਰੋਕਿਆ।  ਮੈਂ ਕਹਿੰਦਾ ਹਾਂ ਕਮਲ ਚਿੱਕੜ ਵਿੱਚ ਖਿੜਦਾ ਹੈ, ‘ਝਾੜੂ’ ਨਾਲ ਅਸੀਂ ਉਸ ਚਿੱਕੜ ਨੂੰ ਸਾਫ਼ ਕਰਦੇ ਹਾਂ, ਇਸ ਲਈ ਦਿੱਲੀ ਅਤੇ ਪੰਜਾਬ ਵਿੱਚ ਕਮਲ ਨਹੀਂ ਖਿੜਿਆ। ਉਨ੍ਹਾਂ ਕਿਹਾ ਕਿ ਪਿਛਲੀ ਵਾਰ ਉਨ੍ਹਾਂ ਦੇ ਦੋ ਸੰਸਦ ਮੈਂਬਰ ਜਿੱਤੇ ਸਨ, ਪਰ ਇਸ ਵਾਰ ਉਨ੍ਹਾਂ ਨੂੰ ਪੰਜਾਬ ਵਿੱਚ ਵੱਡਾ ਜ਼ੀਰੋ ਮਿਲੇਗਾ। ਉਨ੍ਹਾਂ ਕਿਹਾ ਕਿ ‘ਆਪ’ ਇੱਕ ਟੀਮ ਹੈ, ਡਾਕਟਰ ਬਲਬੀਰ ਸਾਡੇ ਸਿਹਤ ਮੰਤਰੀ ਹਨ, ਉਨ੍ਹਾਂ ਨੇ ਪੰਜਾਬ ਵਿੱਚ ਆਮ ਆਦਮੀ ਕਲੀਨਿਕ ਖੋਲ੍ਹਣ ਅਤੇ ਉਨ੍ਹਾਂ ਦੀ ਸਫ਼ਲਤਾ ਲਈ ਸਖ਼ਤ ਮਿਹਨਤ ਕੀਤੀ ਹੈ।  ਭਗਵੰਤ ਮਾਨ ਨੇ ਲੋਕਾਂ ਨੂੰ ਡਾ. ਬਲਬੀਰ ਨੂੰ ਵੋਟ ਪਾਉਣ ਦੀ ਅਪੀਲ ਕੀਤੀ।

ਇਸ ਮੌਕੇ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਟਿਆਲਾ ਵਾਸੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਚੋਣ ਪ੍ਰਚਾਰ ਲਈ ਪਟਿਆਲਾ ਦੇ ਸਾਰੇ 9 ਹਲਕਿਆਂ ਵਿੱਚ ਜਾ ਚੁੱਕੇ ਹਨ ਅਤੇ ਹਰ ਥਾਂ ਉਨ੍ਹਾਂ ਨੂੰ ਲੋਕਾਂ ਵੱਲੋਂ ਭਰਪੂਰ ਪਿਆਰ ਤੇ ਸਮਰਥਨ ਮਿਲ ਰਿਹਾ ਹੈ। ਮਾਨ ਸਰਕਾਰ ਦਾ ਕੰਮ ਬੋਲ ਰਿਹਾ ਹੈ। ਲੋਕ ਅਕਸਰ ਮੈਨੂੰ ਮੁਫ਼ਤ ਬਿਜਲੀ ਅਤੇ ਸਰਕਾਰੀ ਨੌਕਰੀਆਂ ਦੇਣ ਲਈ ਭਗਵੰਤ ਮਾਨ ਦਾ ਧੰਨਵਾਦ ਕਰਨ ਲਈ ਕਹਿੰਦੇ ਹਨ। ਉਨ੍ਹਾਂ ਕਿਹਾ ਕਿ ਮੈਨੂੰ ਪੁਰਾ ਭਰੋਸਾ ਹੈ ਕਿ ਪਟਿਆਲਾ “ਆਪ”ਨੂੰ 13-0 ਨਾਲ ਜਿਤਾਉਣ ਵਿੱਚ ਆਪਣਾ ਯੋਗਦਾਨ ਜ਼ਰੂਰ ਦੇਵੇਗਾ।

LEAVE A REPLY

Please enter your comment!
Please enter your name here