ਭਗਵੰਤ ਮਾਨ ਸਰਕਾਰ ਨੇ ਸਿੱਖਿਆ ਕ੍ਰਾਂਤੀ ਰਾਹੀਂ ਸੂਬੇ ਦੇ ਸਕੂਲਾਂ ਦੀ ਬਦਲੀ ਨੁਹਾਰ: ਨਰਿੰਦਰ ਕੌਰ ਭਰਾਜ

0
15
ਭਗਵੰਤ ਮਾਨ ਸਰਕਾਰ ਨੇ ਸਿੱਖਿਆ ਕ੍ਰਾਂਤੀ ਰਾਹੀਂ ਸੂਬੇ ਦੇ ਸਕੂਲਾਂ ਦੀ ਬਦਲੀ ਨੁਹਾਰ: ਨਰਿੰਦਰ ਕੌਰ ਭਰਾਜ ਫੱਗੂਵਾਲਾ ਸਰਕਾਰੀ ਸਕੂਲ ਵਿੱਚ 25.68 ਲੱਖ ਦੀ ਲਾਗਤ ਨਾਲ ਸਾਇੰਸ ਅਤੇ ਸਕਿਲ ਕੁਆਲੀਫਿਕੇਸ਼ਨ ਲੈਬ ਦਾ ਉਦਘਾਟਨ, ਨਵੀਨੀਕਰਨ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ

ਭਗਵੰਤ ਮਾਨ ਸਰਕਾਰ ਨੇ ਸਿੱਖਿਆ ਕ੍ਰਾਂਤੀ ਰਾਹੀਂ ਸੂਬੇ ਦੇ ਸਕੂਲਾਂ ਦੀ ਬਦਲੀ ਨੁਹਾਰ: ਨਰਿੰਦਰ ਕੌਰ ਭਰਾਜ
ਫੱਗੂਵਾਲਾ ਸਰਕਾਰੀ ਸਕੂਲ ਵਿੱਚ 25.68 ਲੱਖ ਦੀ ਲਾਗਤ ਨਾਲ ਸਾਇੰਸ ਅਤੇ ਸਕਿਲ ਕੁਆਲੀਫਿਕੇਸ਼ਨ ਲੈਬ ਦਾ ਉਦਘਾਟਨ, ਨਵੀਨੀਕਰਨ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ
ਦਲਜੀਤ ਕੌਰ
ਸੰਗਰੂਰ, 24 ਅਪ੍ਰੈਲ, 2026: ਸੰਗਰੂਰ ਦੇ ਵਿਧਾਇਕਾ ਬੀਬੀ ਨਰਿੰਦਰ ਕੌਰ ਭਰਾਜ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲਿਆਂਦੀ ਗਈ ਸਿੱਖਿਆ ਕ੍ਰਾਂਤੀ ਨਾਲ ਸੂਬੇ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਵਿੱਚ ਵੱਡਾ ਬਦਲਾਅ ਆਇਆ ਹੈ ਅਤੇ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਵਿਧਾਇਕਾ ਨੇ ਅੱਜ ਪਿੰਡ ਫੱਗੂਵਾਲਾ ਵਿਖੇ ਜਥੇਦਾਰ ਜੰਗੀਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ 25.68 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਆਧੁਨਿਕ ਸਾਇੰਸ ਲੈਬ, ਨੈਸ਼ਨਲ ਸਕਿਲ ਕੁਆਲੀਫਿਕੇਸ਼ਨ ਲੈਬ ਅਤੇ ਸਕੂਲ ਦੇ ਨਵੀਨੀਕਰਨ ਕਾਰਜਾਂ ਦਾ ਉਦਘਾਟਨ ਕੀਤਾ ਅਤੇ ਇਹ ਸਹੂਲਤਾਂ ਵਿਦਿਆਰਥੀਆਂ ਨੂੰ ਸਮਰਪਿਤ ਕੀਤੀਆਂ।
ਇਸ ਮੌਕੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਬੀਬੀ ਭਰਾਜ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਨਿੱਜੀ ਸਕੂਲਾਂ ਨਾਲੋਂ ਵੀ ਬਿਹਤਰ ਸਿੱਖਿਆ ਪ੍ਰਦਾਨ ਕਰਨਾ ਮਾਨ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਲੈਬਾਂ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨਾਲ ਵਿਦਿਆਰਥੀਆਂ ਨੂੰ ਪ੍ਰਯੋਗਾਤਮਕ ਸਿੱਖਿਆ ਮਿਲੇਗੀ ਅਤੇ ਉਨ੍ਹਾਂ ਦੇ ਭਵਿੱਖ ਲਈ ਨਵੇਂ ਰਸਤੇ ਖੁੱਲ੍ਹਣਗੇ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਵੱਡੇ ਸੁਧਾਰਾਂ ਨਾਲ ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਦੀ ਦਰ ਵਿੱਚ ਵਾਧਾ ਹੋਇਆ ਹੈ ਅਤੇ ਮਾਪਿਆਂ ਦਾ ਭਰੋਸਾ ਵੀ ਵਧਿਆ ਹੈ। ਉਨ੍ਹਾਂ ਸਕੂਲ ਵਿੱਚ ਹੋਏ ਨਵੀਨੀਕਰਨ ਕਾਰਜਾਂ ਲਈ ਸਕੂਲ ਪ੍ਰਬੰਧਨ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਵਿਸ਼ੇਸ਼ ਧੰਨਵਾਦ ਕੀਤਾ।
ਇਸ ਦੌਰਾਨ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਗੁਰਪ੍ਰੀਤ ਸਿੰਘ, ਲਖਵਿੰਦਰ ਸਿੰਘ ਲੱਖਾ, ਲਖਵਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਤਰਵਿੰਦਰ ਕੌਰ, ਪਿੰਡ ਦੇ ਸਰਪੰਚ ਗੁਰਪ੍ਰੀਤ ਸਿੰਘ, ਸਮੂਹ ਗ੍ਰਾਮ ਪੰਚਾਇਤ ਮੈਂਬਰ, ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

LEAVE A REPLY

Please enter your comment!
Please enter your name here