ਭਾਈ ਸੰਗਤ ਸਿੰਘ ਖਾਲਸਾ ਕਾਲਜ ਵਿਖੇ ਡਾ. ਕੁਲਵਿੰਦਰ ਸਿੰਘ ਢਾਹਾਂ ਦਾ ਸਨਮਾਨ

0
71

ਪ੍ਰਿੰਸੀਪਲ ਦੀ ਅਗਵਾਈ ਵਿੱਚ ਸਮੂਹ ਸਟਾਫ਼ ਨੇ ਨਿਭਾਈ ਸਨਮਾਨ ਰਸਮ
ਬੰਗਾ 24 ਮਾਰਚ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਥਾਪਿਤ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਦਾ ਸਨਮਾਨ ਕੀਤਾ ਗਿਆ । ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਰਣਜੀਤ ਸਿੰਘ ਨੇ ਕਿਹਾ ਕਿ ਜਦੋਂ ਸਮਾਜ ਅੰਦਰ ਸੇਵਾ ਭਾਵਨਾਵਾਂ ਨਾਲ ਨਵੀਆਂ ਪੈੜਾਂ ਦੀ ਸਿਰਜਨਾ ਹੁੰਦੀ ਹੈ ਤਾਂ ਉਸ ਮਿਸ਼ਨ ਦੀ ਅਗਵਾਈ ਕਰਨ ਵਾਲੇ ਸਦਾ ਸਤਿਕਾਰੇ ਜਾਂਦੇ ਹਨ । ਉਹਨਾਂ ਕਿਹਾ ਕਿ ਅੱਜ ਇਸ ਮੁਬਾਰਕ ਮਿਸ਼ਨ ਨੂੰ ਸਮਰਪਿਤ ਉਕਤ ਟਰੱਸਟ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਦਾ ਆਪਣੇ ਕਾਲਜ ਦੇ ਵਿਹੜੇ ਸਨਮਾਨ ਕਰਦਿਆਂ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ ।  ਸਨਮਾਨ ਪ੍ਰਾਪਤ ਕਰਨ ਉਪਰੰਤ ਡਾ. ਕੁਲਵਿੰਦਰ ਸਿੰਘ ਢਾਹਾਂ ਨੇ ਧੰਨਵਾਦੀ ਸ਼ਬਦਾਂ ਦੀ ਸਾਂਝ ਪਾਈ ਅਤੇ ਕਿਹਾ ਕਿ ਇਸ ਸਨਮਾਨ ਲਈ ਟਰੱਸਟ ਦੇ ਸਮੂਹ ਨੁਮਾਇੰਦੇ ਅਤੇ ਟਰੱਸਟ ਦੀ ਅਗਵਾਈ ’ਚ ਕੰਮ ਕਰਦੇ ਸਮੂਹ ਅਦਾਰਿਆਂ ਦਾ ਸਟਾਫ਼ ਹੱਕਦਾਰ ਹਨ ।  ਉਹਨਾਂ ਨੇ ਸਨਮਾਨ ਪ੍ਰਦਾਨ ਕਰਨ ਵਾਲੀਆਂ ਸਮੂਹ ਸਖਸ਼ੀਅਤਾਂ ਨੂੰ ਇਸੇ ਤਰ੍ਹਾਂ ਸਾਂਝੀਦਾਰ ਬਣੇ ਰਹਿਣ ਦੀ ਗੱਲ ਵੀ ਕਹੀ ।    ਇਸ ਮੌਕੇ ਸ. ਨਰਿੰਦਰ ਸਿੰਘ ਢਾਹਾਂ, ਪ੍ਰੋ. ਗੁਲਬਹਾਰ ਸਿੰਘ, ਪ੍ਰੋ. ਰੁਪਿੰਦਰ ਕੌਰ, ਪ੍ਰੋ. ਪ੍ਰਿਯਾ, ਪ੍ਰੋ. ਗੁਰਸ਼ਾਨ ਸਿੰਘ, ਡਾ. ਕੁਲਦੀਪ ਕੌਰ, ਪ੍ਰੋ. ਅਮਨਦੀਪ ਸਿੰਘ, ਪ੍ਰੋ. ਵਰਿੰਦਰਜੀਤ ਕੌਰ, ਪ੍ਰੋ. ਬਲਵੀਰ ਕੌਰ, ਪ੍ਰੋ. ਸਤਨਾਮ ਸਿੰਘ, ਪ੍ਰੋ. ਦਵਿੰਦਰ ਸਿੰਘ ਰਾਣਵਾ, ਮੈਡਮ ਕਮਲਜੀਤ ਕੌਰ ਆਦਿ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here