ਭਾਕਿਯੂ (ਡਕੌਂਦਾ) ਵੱਲੋਂ ਐੱਸਕੇਐੱਮ ਦੇ ਸੱਦੇ ਤੇ 26 ਜਨਵਰੀ ਦੇ ਟਰੈਕਟਰ ਪਰੇਡ ਵਿੱਚ ਸ਼ਮੂਲੀਅਤ ਕਰਨ ਦਾ ਫ਼ੈਸਲਾ 

0
164
ਕੁੱਲਰੀਆਂ ਅਬਾਦਕਾਰ ਕਿਸਾਨਾਂ ਦਾ ਡੀਐਸਪੀ ਬੁਢਲਾਡਾ ਦੇ ਦਫ਼ਤਰ ਅੱਗੇ ਚੱਲ ਰਿਹਾ ਪੱਕੇ ਮੋਰਚੇ ਵਿੱਚ 23 ਜਨਵਰੀ ਨੂੰ ਸ਼ਮੂਲੀਅਤ ਕੀਤੀ ਜਾਵੇਗੀ : ਕੁਲਵੰਤ ਭਦੌੜ
ਬਰਨਾਲਾ,
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜ਼ਿਲ੍ਹਾ ਬਰਨਾਲਾ ਦੀ ਵਿਸ਼ੇਸ਼ ਮੀਟਿੰਗ ਜਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਭਦੌੜ ਦੀ ਪ੍ਰਧਾਨਗੀ ਹੇਠ ਇਤਿਹਾਸਕ ਪਿੰਡ ਠੀਕਰੀਵਾਲਾ ਵਿਖੇ ਕੀਤੀ ਗਈ। ਇਸ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸਾਹਿਬ ਸਿੰਘ‌ ਬਡਬਰ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਜ਼ਿਲ੍ਹਾ ਮਾਨਸਾ ਦੇ ਪਿੰਡ ਕੁੱਲਰੀਆਂ ਦੇ ਅਬਾਦਕਾਰ ਕਿਸਾਨਾਂ ਦੇ ਜ਼ਮੀਨ ਦੀ ਰਾਖੀ ਲਈ ਡੀਐੱਸਪੀ ਬੁਢਲਾਡਾ ਦੇ ਦਫ਼ਤਰ ਅੱਗੇ ਚੱਲ ਰਹੇ ਪੱਕੇ ਮੋਰਚੇ ਸਬੰਧੀ ਅਤੇ ਐੱਸਕੇਐੱਮ ਦੇ ਸੱਦੇ ਤੇ 26 ਜਨਵਰੀ ਨੂੰ ਕੀਤੀ ਜਾਣ ਵਾਲੀ ਟਰੈਕਟਰ ਪਰੇਡ ਸਬੰਧੀ ਵਿਚਾਰ ਚਰਚਾ ਕੀਤੀ ਗਈ। ਆਗੂਆਂ  ਨੇ ਕਿਹਾ ਕਿ ਕੁੱਲਰੀਆਂ ਦਾ ਸਰਪੰਚ ਪੁਲਿਸ ਪ੍ਰਸ਼ਾਸਨ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਬੁੱਧ ਰਾਮ ਦੀ ਮਿਲੀਭੁਗਤ ਨਾਲ 50 ਸਾਲ ਤੋਂ ਵੀ ਵੱਧ ਸਮੇਂ ਤੋਂ ਕਾਨੂੰਨਨ ਤੌਰ ‘ਤੇ ਕਾਬਜ਼ ਕਿਸਾਨਾਂ ਨੂੰ ਜ਼ਬਰੀ ਉਜਾੜਨ ਤੇ ਤੁਲਿਆ ਹੋਇਆ ਹੈ। ਅਬਾਦਕਾਰ ਕਿਸਾਨਾਂ ਉੱਤੇ ਗੁੰਡਾਢਾਣੀ ਵੱਲੋਂ ਹਮਲੇ ਵੀ ਕਰਵਾ ਰਿਹਾ ਹੈ। ਪੁਲਿਸ ਮੂਕ ਦਰਸ਼ਕ ਬਣੀ ਹੋਈ ਹੈ। ਡੀਐੱਸਪੀ ਬੁਢਲਾਡਾ ਦੇ ਦਫ਼ਤਰ ਅੱਗੇ ਚੱਲ ਰਿਹਾ ਮੋਰਚਾ 16ਵੇਂ ਦਿਨ ਵਿੱਚ ਦਾਖ਼ਲ ਹੋਣ ਦੇ ਬਾਵਜੂਦ ਪੁਲਿਸ ਟੱਸ ਤੋਂ ਮੱਸ ਨਹੀਂ ਹੋਈ। 23 ਜਨਵਰੀ ਨੂੰ ਬਰਨਾਲਾ ਜ਼ਿਲ੍ਹੇ ਵਿੱਚੋਂ ਕੁਲਵੰਤ ਸਿੰਘ ਭਦੌੜ ਦੀ ਅਗਵਾਈ ਵਿੱਚ ਕਾਫ਼ਲੇ ਇੱਕ ਵਾਰ ਫਿਰ ਬੁਢਲਾਡਾ ਪੱਕੇ ਮੋਰਚੇ ਵਿੱਚ ਸ਼ਮੂਲੀਅਤ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ।
ਇਸ ਸਮੇਂ ਬਾਬੂ ਸਿੰਘ ਖੁੱਡੀਕਲਾਂ, ਨਾਨਕ ਸਿੰਘ ਅਮਲਾ ਸਿੰਘ ਵਾਲਾ, ਕਾਲਾ ਸਿੰਘ ਜੈਦ, ਅਮਰਜੀਤ ਸਿੰਘ ਠੁੱਲੀਵਾਲ, ਕੁਲਵੰਤ ਸਿੰਘ ਹੰਢਿਆਇਆ, ਹਰਪਾਲ ਸਿੰਘ ਹੰਢਿਆਇਆ, ਧੀਰਜ ਸਿੰਘ ਭਦੌੜ, ਸਤਨਾਮ ਸਿੰਘ ਸੰਧੂ ਪੱਤੀ, ਗੁਰਮੀਤ ਸਿੰਘ ਬਰਨਾਲਾ, ਸੁਖਦੇਵ ਸਿੰਘ ਕੁਰੜ, ਬਲਵੰਤ ਸਿੰਘ ਠੀਕਰੀਵਾਲਾ, ਜਗਰਾਜ ਸਿੰਘ ਹਮੀਦੀ, ਬਲਵੀਰ ਸਿੰਘ ਮਨਾਲ ਆਦਿ ਆਗੂਆਂ ਨੇ 6 ਜਨਵਰੀ ਤੋਂ ਡੀਐੱਸਪੀ ਬੁਢਲਾਡਾ ਦੇ ਦਫ਼ਤਰ ਅੱਗੇ ਚੱਲ ਰਹੇ ਪੱਕੇ ਮੋਰਚੇ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਜਾਰੀ ਰੱਖਣ ਦਾ ਵਿਸ਼ਵਾਸ ਦਿਵਾਇਆ।

LEAVE A REPLY

Please enter your comment!
Please enter your name here