ਭਾਕਿਯੂ ਸਿੱਧੂਪੁਰ ਦੇ ਸਾਬਕਾ ਸੂਬਾ ਜਨਰਲ ਸਕੱਤਰ ਹਰਦੇਵ ਸਿੰਘ ਗਰੇਵਾਲ ਸਦੀਵੀ ਵਿਛੋੜਾ ਦੇ ਗਏ

0
324

ਭਵਾਨੀਗੜ੍ਹ, (ਦਲਜੀਤ ਕੌਰ ਭਵਾਨੀਗੜ੍ਹ) -ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸਾਬਕਾ ਸੂਬਾ ਜਨਰਲ ਸਕੱਤਰ ਹਰਦੇਵ ਸਿੰਘ ਗਰੇਵਾਲ (88) ਸਦੀਵੀ ਵਿਛੋੜਾ ਦੇ ਗਏ ਹਨ। ਨੇੜਲੇ ਪਿੰਡ ਸਕਰੌਦੀ ਵਿਖੇ ਕਿਸਾਨੀ ਝੰਡੇ ਲਹਿਰਾ ਕੇ ਉਨ੍ਹਾਂ ਦਾ ਸਸਕਾਰ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫਤਿਹਗੜ੍ਹ ਭਾਦਸੋਂ, ਇਕਾਈ ਪ੍ਰਧਾਨ ਹਰਜਿੰਦਰ ਸਿੰਘ, ਕਸ਼ਮੀਰ ਸਿੰਘ ਕਾਕੜਾ, ਜਸਵੀਰ ਸਿੰਘ ਨੰਦਗੜ੍ਹ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜਿਲਾ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਨੇ ਕਿਸਾਨ ਆਗੂ ਦੀ ਮੌਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ੍ਰੀ ਗਰੇਵਾਲ ਨੇ ਬਤੌਰ ਕਾਨੂੰਨਗੋ ਸੇਵਾ ਮੁਕਤੀ ਉਪਰੰਤ 20 ਸਾਲ ਕਿਸਾਨਾਂ ਦੇ ਹਿੱਤਾਂ ਲਈ ਸੰਘਰਸ਼ ਵਿੱਚ ਯੋਗਦਾਨ ਪਾਇਆ ਅਤੇ ਹੁਣ ਉਹ ਢਿੱਲੇ ਹੋਣ ਕਾਰਣ ਘਰ ਵਿੱਚ ਰਹਿੰਦੇ ਸਨ।

LEAVE A REPLY

Please enter your comment!
Please enter your name here