ਭਾਜਪਾ ਉਮੀਦਵਾਰ ਮਨਜੀਤ ਸਿੰਘ ਮੰਨਾ ਦੇ ਹੱਕ ਵਿੱਚ ਵੇਈਂ ਪੂਈਂ ਵਿਖ਼ੇ ਵਿਸ਼ਾਲ ਚੋਣ ਮੀਟਿੰਗ

0
26
ਗੋਇੰਦਵਾਲ ਸਾਹਿਬ/ਤਰਨ ਤਾਰਨ,27 ਮਈ -ਭਾਰਤੀ ਜਨਤਾ ਪਾਰਟੀ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਮਨਜੀਤ ਸਿੰਘ ਮੰਨਾ ਦੇ ਹੱਕ ਵਿੱਚ ਜ਼ਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਹਲਕਾ ਖਡੂਰ ਸਾਹਿਬ ਦੇ ਪਿੰਡ ਵੇਈਂ ਪੂਈਂ ਵਿੱਚ ਪ੍ਰਭਾਵਸ਼ਾਲੀ ਚੋਣ ਮੀਟਿੰਗ ਕੀਤੀ ਗਈ।ਇਸ ਮੌਕੇ ਪਿੰਡ ਵੇਈਂ ਪੂਈਂ ਦੇ ਬਾਬਾ ਵੱਸਣ ਸਿੰਘ ਅਤੇ ਅਵਤਾਰ ਸਿੰਘ ਆਗੂ ਕਿਸਾਨ ਮੋਰਚਾ ਦੇ ਯਤਨਾਂ ਸਦਕਾ ਹੋਈ ਮੀਟਿੰਗ ਵਿੱਚ ਸੈਂਕੜੇ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ ਅਤੇ ਲੋਕਾਂ ਨੇ ਵੱਡੇ ਇਕੱਠ ਵਿੱਚ ਜੈਕਾਰਿਆ ਦੀ ਗੂੰਜ ਵਿੱਚ ਭਾਜਪਾ ਉਮੀਦਵਾਰ ਮਨਜੀਤ ਸਿੰਘ ਮੰਨਾ ਦਾ ਸਵਾਗਤ ਕਰਦਿਆਂ ਉਹਨਾਂ ਨੂੰ ਵੋਟਾਂ ਪਾ ਕੇ ਜਿਤਾਉਣ ਦਾ ਵਿਸ਼ਵਾਸ ਦੁਆਇਆ।ਇਸ ਮੌਕੇ ਇਕੱਠ ਨੂੰ ਭਾਜਪਾ ਉਮੀਦਵਾਰ ਮਨਜੀਤ ਸਿੰਘ ਮੰਨਾ,ਜ਼ਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ,ਜ਼ਿਲ੍ਹਾ ਜਨਰਲ ਸਕੱਤਰ ਹਰਪ੍ਰੀਤ ਸਿੰਘ ਸਿੰਦਬਾਦ ਆਦਿ ਬੁਲਾਰਿਆਂ ਨੇ ਸੰਬੋਧਨ ਕੀਤਾ।ਉਨ੍ਹਾਂ ਨੇ ਪੰਜਾਬ ਵਿੱਚੋਂ ਨਸ਼ੇ,ਲੁੱਟਾਂ ਖੋਹਾਂ ਅਤੇ ਅਪਰਾਧ ਖ਼ਤਮ ਕਰਨ ਲਈ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਭਾਜਪਾ ਨੂੰ ਵੋਟ ਪਾਉਣ ਦੀ ਅਪੀਲ ਕੀਤੀ।ਉਹਨਾਂ ਆਖਿਆ ਕਿ ਸ੍ਰੀ ਨਰਿੰਦਰ ਮੋਦੀ ਲਗਾਤਾਰ ਤੀਜੀ ਵਾਰ ਜਿੱਤ ਕੇ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਜਾ ਰਹੇ ਹਨ ਅਤੇ ਪੰਜਾਬ ਵਿੱਚੋਂ ਵੀ ਭਾਜਪਾ ਦੇ ਉਮੀਦਵਾਰ ਵੱਡੀ ਗਿਣਤੀ ਵਿੱਚ ਜਿੱਤ ਰਹੇ ਹਨ,ਜਿਸ ਨਾਲ ਪੰਜਾਬ ਦਾ ਹੋਰ ਵੀ ਵਿਕਾਸ ਹੋਵੇਗਾ।ਇਸ ਮੌਕੇ ਇਕੱਠ ਵਿੱਚ ਉਪਰੋਕਤ ਆਗੂਆਂ ਤੋਂ ਇਲਾਵਾ ਜਨਰਲ ਸਕੱਤਰ ਸੁਰਜੀਤ ਸਿੰਘ ਸਾਗਰ,ਐਸ.ਸੀ.ਮੋਰਚੇ ਦੇ ਪ੍ਰਧਾਨ ਗੁਲਜ਼ਾਰ ਸਿੰਘ ਜਹਾਂਗੀਰ,ਮੀਤ ਪ੍ਰਧਾਨ ਅਵਤਾਰ ਸਿੰਘ ਵੇਈਂ ਪੂਈਂ,ਯੁਵਾ ਮੋਰਚੇ ਦੇ ਪ੍ਰਧਾਨ ਦਿਨੇਸ਼ ਜੋਸ਼ੀ,ਜ਼ਿਲਾ ਸਕੱਤਰ ਹਰਮਨਜੀਤ ਸਿੰਘ ਕੱਲਾ,ਸਾਬਕਾ ਪ੍ਰਧਾਨ ਰਾਮ ਲਾਲ,ਮੰਡਲ ਪ੍ਰਧਾਨ ਨਰਿੰਦਰ ਸਿੰਘ ਕੱਲਾ,ਮੰਡਲ ਪ੍ਰਧਾਨ ਮੇਹਰ ਸਿੰਘ ਬਾਣੀਆਂ,ਮੰਡਲ ਪ੍ਰਧਾਨ ਕੁਲਦੀਪ ਸਿੰਘ, ਅਮਨ ਅਰੋੜਾ ਯੂਥ ਜਨਰਲ ਸਕੱਤਰ,ਸੁਬੇਗ ਸਿੰਘ ਰੈਸ਼ੀਆਣਾ,ਬਾਪੂ ਬਲਵਿੰਦਰ ਸਿੰਘ,ਸੁਖਵੰਤ ਸਿੰਘ ਟੀਟਾ,ਸੁਰਜੀਤ ਸਿੰਘ ਮਾਹਲ,ਗੁਰਭੇਜ ਸਿੰਘ ਸ਼ੌਰੀਆ ਚੱਕਰ, ਹਰਜੀਤ ਸਿੰਘ ਫੌਜੀ, ਸੁਖਵਿੰਦਰ ਸਿੰਘ, ਅੰਗਰੇਜ ਸਿੰਘ,ਗੁਰਪ੍ਰੀਤ ਸਿੰਘ,ਦਲਬੀਰ ਸਿੰਘ, ਸਰਵਣ ਸਿੰਘ ਫੌਜੀ,ਸਰਬਜੀਤ ਸਿੰਘ, ਸੁਖਵਿੰਦਰ ਸਿੰਘ ਕਾਲਾ,ਧੀਰਜ ਭੱਟੀ ਪਾਸਟਰ,ਜੱਜ ਸ਼ਾਹ,ਜੋਗਿੰਦਰ ਸਿੰਘ, ਅੰਮ੍ਰਿਤਪਾਲ ਸਿੰਘ,ਗੁਰਜਿੰਦਰ ਸਿੰਘ ਆਦਿ ਪ੍ਰਮੁੱਖ ਰੂਪ ਵਿੱਚ ਮੌਜੂਦ ਸਨ।

LEAVE A REPLY

Please enter your comment!
Please enter your name here