ਭਾਜਪਾ ਉਮੀਦਵਾਰ ਮਨਜੀਤ ਸਿੰਘ ਮੰਨਾ ਦੇ ਨਾਮਜ਼ਦਗੀ ਪੱਤਰ ਭਰਨ ਲਈ ਹਲਕਾ ਜੰਡਿਆਲਾ ਗੁਰੂ ਤੋਂ ਵੱਡਾ ਕਾਫ਼ਲਾ ਹੋਇਆ ਰਵਾਨਾ 

0
44
ਭਾਜਪਾ ਉਮੀਦਵਾਰ ਮਨਜੀਤ ਸਿੰਘ ਮੰਨਾ ਦੇ ਨਾਮਜ਼ਦਗੀ ਪੱਤਰ ਭਰਨ ਲਈ ਹਲਕਾ ਜੰਡਿਆਲਾ ਗੁਰੂ ਤੋਂ ਵੱਡਾ ਕਾਫ਼ਲਾ ਹੋਇਆ ਰਵਾਨਾ
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਭਾਜਪਾ ਵੱਡੀ ਜਿੱਤ ਹਾਸਿਲ ਕਰੇਗੀ- ਹਰਦੀਪ ਗਿੱਲ
ਰਾਕੇਸ਼ ਨਈਅਰ ਚੋਹਲਾ
ਜੰਡਿਆਲਾ ਗੁਰੂ/ਖਡੂਰ ਸਾਹਿਬ ,10 ਮਈ
ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ ਇੱਕ ਵੱਡਾ ਕਾਫਲਾ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਭਾਜਪਾ ਉਮੀਦਵਾਰ ਮਨਜੀਤ ਸਿੰਘ ਮੰਨਾ ਮੀਆਂਵਿੰਡ ਦੇ ਨਾਮਜਦਗੀ ਪੱਤਰ ਭਰਨ ਮੌਕੇ ਪੁੱਜਾ।ਇਸ ਮੌਕੇ ਭਾਜਪਾ ਆਗੂ ਤੇ ਹਲਕਾ ਇੰਚਾਰਜ ਜੰਡਿਆਲਾ ਗੁਰੂ ਹਰਦੀਪ ਸਿੰਘ ਗਿੱਲ ਨੇ ਕਿਹਾ ਕਿ ਜੰਡਿਆਲਾ ਗੁਰੂ ਹਲਕੇ ਵਿੱਚ ਭਾਜਪਾ ਦੇ ਹੱਕ ਵਿੱਚ ਹਵਾ ਚੱਲ ਰਹੀ ਹੈ‌ ਅਤੇ ਭਾਜਪਾ ਇਥੋਂ ਵੱਡੀ ਜਿੱਤ ਪ੍ਰਾਪਤ ਕਰੇਗੀ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਹੀ ਦੇਸ਼ ਵਿੱਚੋਂ ਗਰੀਬੀ ਮਿਟਾਉਣ ਦੀ ਸਮਰੱਥਾ ਰੱਖਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਰੀਬ ਵਰਗ ਦੀ ਭਲਾਈ ਲਈ ਕਈ ਯੋਜਨਾਵਾਂ ਉਲੀਕੀਆਂ,ਜਿਸ ਦੇ ਸਾਰਥਕ ਨਤੀਜੇ ਨਿਕਲੇ ਹਨ।ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਤੋਂ ਇਲਾਵਾ ਅੱਜ ਤੱਕ ਕੇਂਦਰ ਵਿੱਚ ਰਹੀਆਂ ਕਿਸੇ ਵੀ ਸਰਕਾਰਾਂ ਨੇ ਗਰੀਬ ਵਰਗ ਦੀ ਬੇਹਤਰੀ ਲਈ ਕੋਈ ਖਾਸ ਉਪਰਾਲੇ ਨਹੀਂ ਕੀਤੇ।ਉਨ੍ਹਾਂ ਕਿਹਾ ‌ਕਿ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ‌ਭਾਜਪਾ ਉਮੀਦਵਾਰਾਂ ਨੂੰ ਜਿਤਾਉਣਾ ਸਮੇਂ ਦੀ ਪ੍ਰਮੁੱਖ ਲੋੜ ਹੈ।ਇਸ ਮੌਕੇ ‘ਤੇ ਚੇਅਰਮੈਨ ਕੰਵਰਵੀਰ ਸਿੰਘ ਮੰਜ਼ਿਲ,  ਸੁਪਨਦੀਪ ਸਿੰਘ ਸਾਬੀ, ਗੁਲਜਿੰਦਰ ਸਿੰਘ ਲਾਡੀ ਨੰਬਰਦਾਰ,ਮਨਜੀਤ ਸਿੰਘ ਤਰਸਿੱਕਾ,ਜਗਰੂਪ ਸਿੰਘ ਵਡਾਲੀ,ਬਲਵੰਤ ਸਿੰਘ,ਸਰਬਜੀਤ ਸਿੰਘ,ਸਰਬਜੀਤ ਸਿੰਘ ਖਾਨਕੋਟ,ਗੁਰਬਖਸ਼ ਸਿੰਘ ਗੋਪੀ ਫਤਿਹਪੁਰ, ਲਾਭ ਸਿੰਘ ਗੱਗੜਭਾਣਾ,ਬਲਜਿੰਦਰ ਸਿੰਘ, ਗੋਲਡੀ ਮੱਲੀਆਂ,ਗੋਰਾ ਬੰਡਾਲਾ,ਕੁਲਦੀਪ ਸਿੰਘ,ਸਰਬਜੀਤ ਸਿੰਘ,ਬਲਵੰਤ ਸਿੰਘ,ਸਰਬਜੀਤ ਸਿੰਘ ਖਾਨਕੋਟ,ਦੀਪਕ ਕੁਮਾਰ ਗਹਿਰੀ ਮੰਡੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਨਿਵਾਸੀ ਹਾਜ਼ਰ ਸਨ।

LEAVE A REPLY

Please enter your comment!
Please enter your name here