ਭਾਜਪਾ ਜ਼ਿਲ੍ਹਾ ਪ੍ਰਧਾਨ ਮੰਨਾ ਨੇ ‘ਮੇਰੀ ਮਾਟੀ ਮੇਰਾ ਦੇਸ਼’ ਮੁਹਿੰਮ ਤਹਿਤ ਸ਼ਹੀਦ ਲਖਵਿੰਦਰ ਸਿੰਘ ਦੇ ਯਾਦਗਾਰ ਸਥਾਨ ਤੋਂ ਮਿੱਟੀ ਲੈਅ ਕੇ ਦਿੱਲੀ ਭੇਜੀ

0
109

ਦੇਸ਼ ਦੇ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਦਿੱਲ੍ਹੀ ਵਿੱਚ ਬਣਾਇਆ ਜਾ ਰਿਹਾ ਵਿਸ਼ਾਲ ਸ਼ਹੀਦੀ ਸਮਾਰਕ

ਸ਼ਹੀਦ ਲਖਵਿੰਦਰ ਸਿੰਘ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਪਤਨੀ ਰਣਜੀਤ ਕੌਰ ਨੂੰ ਕੀਤਾ ਸਨਮਾਨਿਤ

ਬਿਆਸ : ਭਾਜਪਾ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨੇ ਭਾਜਪਾ ਵਰਕਰਾਂ ਨਾਲ ਪਿੰਡ ਭਲਾਈਪੁਰ ਵਿਖੇ ਸ਼ਹੀਦ ਲਖਵਿੰਦਰ ਸਿੰਘ ਦੇ ਯਾਦਗਾਰ ਸਮਾਰਕ ਤੇ ਪੁੱਜ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।

ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਜ਼ਿਲਾ ਭਾਜਪਾ ਪ੍ਰਧਾਨ ਮਨਜੀਤ ਸਿੰਘ ਮੰਨਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਚਲਾਈ ਗਈ ਮੁਹਿੰਮ ‘ਮੇਰੀ ਮਾਟੀ ਮੇਰਾ ਦੇਸ਼’ ਤਹਿਤ ਅੱਜ ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡ ਭਲਾਈਪੁਰ ਦੀ ਧਰਤੀ ਤੋਂ ‘ਮਿੱਟੀ’ ਲੈ ਕੇ ਦਿੱਲੀ ਵਿਖੇ ਸਥਾਪਿਤ ਹੋਣ ਵਾਲੀ ਯਾਦਗਾਰ ਲਈ ਭੇਜੀ ਗਈ ਹੈ।ਉਨ੍ਹਾਂ ਕਿਹਾ ਕਿ ਇਸ ਧਰਤੀ ਅਤੇ ਦੇਸ਼ ਦੀ ਰਾਖੀ ਖਾਤਰ ਸ਼ਹੀਦ ਲਖਵਿੰਦਰ ਸਿੰਘ ਨੇ ਗਲੇਸ਼ੀਅਰ ਵਿੱਚ ਸ਼ਹਾਦਤ ਦਾ ਜਾਮ ਪੀਤਾ ਸੀ, ਜਿਨ੍ਹਾਂ ਦੀ ਕੁਰਬਾਨੀ ਲਈ ਸਮੂਹ ਦੇਸ਼ ਵਾਸੀ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਿਣਗੇ।
ਇਸ ਦੌਰਾਨ ਭਾਜਪਾ ਆਗੂਆਂ ਵਲੋਂ ਸ਼ਹੀਦ ਲਖਵਿੰਦਰ ਸਿੰਘ ਦੀ ਸ਼ਹਾਦਤ ਨੂੰ ਨਮਨ ਕਰਦਿਆਂ ਉਨ੍ਹਾਂ ਦੀ ਧਰਮ ਪਤਨੀ ਬੀਬੀ ਰਣਜੀਤ ਕੌਰ ਨੂੰ ਸਿਰੋਪਾਓ ਭੇਂਟ ਕਰਕੇ ਵਿਸੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ।

LEAVE A REPLY

Please enter your comment!
Please enter your name here