ਭਾਜਪਾ ਦਾ ਚੋਣ ਮੈਨੀਫੈਸਟੋ ਭਾਰਤੀਆਂ ਦੇ ਸੁਪਨਿਆਂ ਨੂੰ ਹਕੀਕਤ ਵਿੱਚ ਬਦਲਣ ਦਾ ਸੰਕਲਪ – ਤਰਨਜੀਤ ਸਿੰਘ ਸੰਧੂ ਸਮੁੰਦਰੀ ।

0
37
ਭਾਜਪਾ ਦਾ ਚੋਣ ਮੈਨੀਫੈਸਟੋ ਭਾਰਤੀਆਂ ਦੇ ਸੁਪਨਿਆਂ ਨੂੰ ਹਕੀਕਤ ਵਿੱਚ ਬਦਲਣ ਦਾ ਸੰਕਲਪ – ਤਰਨਜੀਤ ਸਿੰਘ ਸੰਧੂ ਸਮੁੰਦਰੀ ।

2) ਪ੍ਰੈੱਸ ਨੋਟ

ਭਾਜਪਾ ਦਾ ਚੋਣ ਮੈਨੀਫੈਸਟੋ ਭਾਰਤੀਆਂ ਦੇ ਸੁਪਨਿਆਂ ਨੂੰ ਹਕੀਕਤ ਵਿੱਚ ਬਦਲਣ ਦਾ ਸੰਕਲਪ – ਤਰਨਜੀਤ ਸਿੰਘ ਸੰਧੂ ਸਮੁੰਦਰੀ ।
ਸ਼ਿਵਾਲਾ ਕਾਲੋਨੀ ਹੁਕਮ ਸਿੰਘ ਰੋਡ ਪਾਰਕ ਸੋਸਾਇਟੀ ਦੀ ਮੀਟਿੰਗ ਨੇ ਇਲਾਕਾ ਵਾਸੀਆਂ ਦੇ ਭਾਰੀ ਸਮਰਥਨ ਨਾਲ ਰੈਲੀ ਦਾ ਰੂਪ ਧਾਰਿਆ।
ਅੰਮ੍ਰਿਤਸਰ 15 ਅਪ੍ਰੈਲ (     ) ਅੰਮ੍ਰਿਤਸਰ ਲੋਕ ਸਭਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਤੇ ਅਮਰੀਕਾ ਵਿਚ ਭਾਰਤ ਦੇ ਰਾਜਦੂਤ ਰਹੇ ਸ. ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਕਿਹਾ ਕਿ ਨਵੇਂ ਭਾਰਤ ਨੇ ਰਫ਼ਤਾਰ ਫੜ ਲਈ ਹੈ ਅਤੇ ਹੁਣ ਇਸ ਨੂੰ ਰੋਕਣਾ ਅਸੰਭਵ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਜੋ ਚੋਣ ਮੈਨੀਫੈਸਟੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗਾਰੰਟੀ ਵਜੋਂ 140 ਕਰੋੜ ਦੇਸ਼ਵਾਸੀਆਂ ਦੇ ਸਾਹਮਣੇ ਰੱਖ ਦਿੱਤਾ ਹੈ ਉਹ ਦੇਸ਼ਵਾਸੀਆਂ ਦੇ ਸੁਪਨਿਆਂ ਨੂੰ ਹਕੀਕਤ ਵਿੱਚ ਬਦਲਣ ਪ੍ਰਤੀ ਇਕ ਮਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇ ਕਰੋੜਾਂ ਲੋਕਾਂ ਦੀ ਭਲਾਈ ਅਤੇ ਵਿਕਸਤ ਭਾਰਤ ਦੇ ਸੰਕਲਪ ਲਈ ਦੇਸ਼ ਦੇ ਲੋਕਾਂ ਨੂੰ ਭਾਜਪਾ ਦੀ ਤਾਕਤ ਵਧਾਉਣੀ ਚਾਹੀਦੀ ਹੈ ਅਤੇ ਆਸ਼ੀਰਵਾਦ ਦੇਣਾ ਚਾਹੀਦਾ ਹੈ।
ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਵਾਰਡ ਨੰਬਰ 61, ਸ਼ਿਵਾਲਾ ਕਾਲੋਨੀ ਹੁਕਮ ਸਿੰਘ ਰੋਡ ਪਾਰਕ ਸੋਸਾਇਟੀ ਵਿਖੇ ਬਲਦੇਵ ਰਾਜ ਬੱਗਾ ਤੇ ਸਾਥੀਆਂ ਵੱਲੋਂ ਆਯੋਜਿਤ ਇਕ ਮੀਟਿੰਗ ਜੋ ਇਲਾਕਾ ਵਾਸੀਆਂ ਦੇ ਭਾਰੀ ਸਮਰਥਨ ਨਾਲ ਰੈਲੀ ਦਾ ਰੂਪ ਧਾਰਨ ਕਰ ਗਈ ਸੀ, ਨੂੰ ਸੰਬੋਧਨ ਕਰ ਰਹੇ ਸਨ। ਰੈਲੀ ’ਚ ਇਸਤਰੀਆਂ ਨੇ ਭਾਰੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਉਨ੍ਹਾਂ ਚੋਣ ਮਨੋਰਥ ਪੱਤਰ ਬਾਰੇ ਦੱਸਿਆ ਅਤੇ ਇਲਾਕੇ ਦੀਆਂ ਸਮੱਸਿਆਵਾਂ ਬਾਰੇ ਵਿਚਾਰ ਕਰਦਿਆਂ ਇਨ੍ਹਾਂ ਨੂੰ ਹੱਲ ਕਰਨ ਦੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਹਰ ਕੋਨੇ ਦਾ ਵਿਕਾਸ ਅਤੇ ਸੁਰੱਖਿਆ ਕਰਕੇ ਅੰਮ੍ਰਿਤਸਰ ਵਾਸੀਆਂ ਨੂੰ ਖ਼ੁਸ਼ਹਾਲ ਦੇਖਣਾ ਮੇਰਾ ਦਿਲੀ ਖ਼ੁਆਬ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਲੋਕ ਉਸ ਦਾ ਸਾਥ ਦੇਣ। ਮੈਂ ਗੁਰੂ ਨਗਰੀ ਨੂੰ ਇੰਦੌਰ ਦੀ ਤਰਾਂ ਸੁੰਦਰ ਤੇ ਸਾਫ਼ ਸੁਥਰਾ ਬਣਾ ਲਈ ਪ੍ਰਧਾਨ ਮੰਤਰੀ ਤੋਂ ਵਿਸ਼ੇਸ਼ ਪੈਕੇਜ ਲਿਆਵਾਂਗਾ। ਉਨ੍ਹਾਂ ਕਿਹਾ ਕਿ ਇਰਾਦਾ ਮਜ਼ਬੂਤ ਅਤੇ ਦਿਲ ’ਚ ਜਨੂਨ ਹੋਵੇ ਤਾਂ ਕੋਈ ਕੰਮ ਵੀ ਅਸੰਭਵ ਨਹੀਂ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚੋਂ ਸੀਵਰੇਜ ਦੀ ਅਤੇ ਗੰਦਗੀ ਦੀ ਸਮੱਸਿਆ ਨੂੰ ਜੜ ਤੋਂ ਖ਼ਤਮ ਕੀਤਾ ਜਾਵੇਗਾ। ਇਸ ਵਾਰ ਭਾਜਪਾ ਦੀ ਸਰਕਾਰ ਬਣਨ ‘ਤੇ ਅੰਮ੍ਰਿਤਸਰ ਨੂੰ ਇੰਡਸਟਰੀ ਹੱਬ ਬਣਾਉਣ ਦੇ ਨਾਲ-ਨਾਲ ਇੱਥੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ। ਭਾਜਪਾ ਦੇ ਸ਼ਾਸਨ ‘ਚ ਨੌਜਵਾਨਾਂ ਲਈ ਸਿੱਖਿਆ ਅਤੇ ਰੁਜ਼ਗਾਰ ਲਈ ਕਈ ਤਰ੍ਹਾਂ ਦੀਆਂ ਵਿਵਸਥਾਵਾਂ ਲਿਆਂਦੀਆਂ ਗਈਆਂ ਹਨ, ਜਿਸ ਨਾਲ ਨੌਜਵਾਨਾਂ ਨੂੰ ਸਿੱਖਿਆ ਅਤੇ ਰੁਜ਼ਗਾਰ ਹਾਸਲ ਕਰਨ ‘ਚ ਮਦਦ ਮਿਲੇਗੀ।   ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਤਰੱਕੀ ਦੀ ਰਾਹ ਵੱਲ ਵਧ ਰਿਹਾ ਹੈ। ਇਹ ਤਰੱਕੀ ਅੰਮ੍ਰਿਤਸਰ ਵੀ ਲਿਆਂਦੀ ਜਾਵੇਗੀ।  ਇਸ ਮੌਕੇ ਹਰਵਿੰਦਰ ਸਿੰਘ ਸੰਧੂ, ਬਲਦੇਵ ਰਾਜ ਬੱਗਾ, ਅਸ਼ੋਕ ਮਹਾਜਨ, ਕੇ ਬੀ ਮਹਾਜਨ, ਹਰਿੰਦਰ ਸਿੰਘ
ਵਿਜੇ ਮਹਾਜਨ, ਰਮੇਸ਼ ਮਹਾਜਨ, ਸੁਭਾਸ਼ ਅਗਰਵਾਲ, ਕੁਲਦੀਪ ਸ਼ਰਮਾ, ਰਾਜੇਸ਼ ਮਹਾਜਨ, ਸੰਜੀਵ ਮਹਾਜਨ,ਸਾਗਰ ਸ਼ਰਮਾ, ਬੱਬੀ ਭਾਟੀਆ, ਸੋਨੂੰ ਰਾਜੂ, ਤਿਲਕ ਰਾਜ, ਅਸ਼ਵਮ ਸ਼ਰਮਾ, ਨਰੇਸ਼ ਮਹਾਜਨ, ਰਾਜੀਵ ਮਹਾਜਨ ਲਾਲੀ, ਨਰਿੰਦਰ ਸਿੰਘ ਵੀ ਮੌਜੂਦ ਸਨ।  ———————-

LEAVE A REPLY

Please enter your comment!
Please enter your name here