ਭਾਜਪਾ ਦੇ ਕੌਮੀ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਮਾਲਵਿੰਦਰ ਸਿੰਘ ਮਾਲੀ ਦੀ ਗਿਰਫ਼ਤਾਰੀ ਨੂੰ ਆਪ ਸਰਕਾਰ ਦੀ ਧੱਕੇਸ਼ਾਹੀ ਦੱਸਦੇ ਹੋਏ ਸਖ਼ਤ ਨਿੰਦਾ ਕੀਤੀ
ਲੁਧਿਆਣਾ,17 ਸਤੰਬਰ ( ): ਭਾਰਤੀ ਜਨਤਾ ਪਾਰਟੀ ਦੇ ਕੌਮੀ ਕਿਸਾਨ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਸਿਰਫ਼ ਫੇਸਬੁੱਕ ਪੋਸਟ ਕਰਕੇ ਮਲਵਿੰਦਰ ਸਿੰਘ ਮਾਲੀ ਦੀ ਗ੍ਰਿਫ਼ਤਾਰੀ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਇਹ ਭਾਰਤ ਦੇ ਸੰਵਿਧਾਨ ’ਤੇ ਹਮਲਾ ਹੈ। ਗਰੇਵਾਲ ਨੇ ਕਿਹਾ ਕਿ ਸੱਤਾ ਦੇ ਨਸ਼ੇ ਵਿੱਚ ਭਗਵੰਤ ਮਾਨ ਅਤੇ ਭ੍ਰਿਸ਼ਟ ਕੇਜਰੀਵਾਲ ਨੇ ਪੰਜਾਬ ਵਿੱਚ ਦਹਿਸ਼ਤ ਦਾ ਰਾਜ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਗ੍ਰਿਫਤਾਰੀ ਉੱਘੇ ਪੱਤਰਕਾਰ ਰਜਿੰਦਰ ਤੱਗੜ ਦੀ ਗ੍ਰਿਫਤਾਰੀ ਤੋਂ ਬਾਅਦ ਹੋਈ ਹੈ। ਗਰੇਵਾਲ ਨੇ ਕਿਹਾ ਕਿ ਵਿਰੋਧੀ ਧਿਰ ਕਾਂਗਰਸ ਦੇ ਆਗੂ ਸੁਖਪਾਲ ਸਿੰਘ ਖਹਿਰਾ, ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਪਰਮਬੰਸ ਸਿੰਘ ਬੰਟੀ ਰੋਮਾਣਾ, ਦੈਨਿਕ ਅਜੀਤ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ, ਸਮਾਜ ਸੇਵੀ ਭਾਨਾ ਸਿੱਧੂ ਅਤੇ ਹੋਰ ਬਹੁਤ ਸਾਰੇ ਯੂਟਿਊਬਰਾਂ ਨੂੰ ਆਲੋਚਨਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਸਰਕਾਰ ਇੰਡੀਅਨ ਐਕਸਪ੍ਰੈਸ ਦੀ ਪੱਤਰਕਾਰ ਦਿਵਿਆ ਗੋਇਲ ਨੂੰ ਮੁੱਖ ਮੰਤਰੀ ਦੇ ਵਿਵਾਦਤ ਮੀਡੀਆ ਸਲਾਹਕਾਰ ਨੇ ਸਰਕਾਰ ਦੀ ਆਲੋਚਨਾਤਮਕ ਕਹਾਣੀ ਲਿਖਣ ਲਈ ਬਲਾਕ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਗੱਲ ਬਹੁਤ ਸਪੱਸ਼ਟ ਹੈ ਕਿ ਭਗਵੰਤ ਮਾਨ ਨੇ ਪੰਜਾਬ ਨੂੰ ਪੁਲਿਸ ਰਾਜ ਵਿੱਚ ਬਦਲ ਦਿੱਤਾ ਹੈ ਜਿੱਥੇ ਬੋਲਣ ਦੀ ਆਜ਼ਾਦੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸੱਤਾ ਦੇ ਨਸ਼ੇ ‘ਚ ਧੁੱਤ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਸਿਆਸੀ ਮਾਸਟਰ ਕੇਜਰੀਵਾਲ ਭਾਰਤ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਮੋਦੀ ਸਰਕਾਰ ਦੀ ਆਲੋਚਨਾ ਕਰਦੇ ਹਨ, ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਪੰਜਾਬ ‘ਚ ਕਿਸ ਤਰ੍ਹਾਂ ਦਾ ਲੋਕਤੰਤਰ ਬਹਾਲ ਕਰ ਰਹੇ ਹਨ? ਗਰੇਵਾਲ ਨੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ ਦਾ ਨੋਟਿਸ ਲੈ ਕੇ ਪੰਜਾਬ ਵਿੱਚ ਕਾਨੂੰਨ ਦਾ ਰਾਜ ਬਹਾਲ ਕਰੇ। ਗਰੇਵਾਲ ਨੇ ਕਿਹਾ ਕਿ ਉਹ ਇਸ ਗੰਭੀਰ ਮੁੱਦੇ ਨੂੰ ਕੇਂਦਰ ਸਰਕਾਰ ਕੋਲ ਵੀ ਉਠਾ ਰਹੇ ਹਨ।