ਭਾਜਪਾ ਦੇ ਮੀਤ ਪ੍ਰਧਾਨ ਸ. ਇੰਦਰ ਇਕਬਾਲ ਸਿੰਘ ਅਟਵਾਲ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ।

0
142

ਲੋਕ ਨਰਿੰਦਰ ਮੋਦੀ ਨੂੰ ਹੀ ਅਗਲੇ ਪ੍ਰਧਾਨ ਮੰਤਰੀ ਵਜੋਂ ਮੁੜ ਦੇਖਣਾ ਚਾਹੁੰਦੇ ਹਨ : ਇੰਦਰ ਇਕਬਾਲ ਸਿੰਘ ਅਟਵਾਲ

ਅੰਮ੍ਰਿਤਸਰ 13 ਨਵੰਬਰ

ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਸ. ਇੰਦਰ ਇਕਬਾਲ ਸਿੰਘ ਅਟਵਾਲ ਨੇ ਆਪਣੀ ਨਿਯੁਕਤੀ ਲਈ ਸ਼ੁਕਰਾਨੇ ਵਜੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੂਰੀ ਸ਼ਰਧਾ ਭਾਵਨਾ ਨਾਲ ਮੱਥਾ ਟੇਕਿਆ। ਉਨ੍ਹਾਂ ਪੰਜਾਬ ਦੀ ਖ਼ੁਸ਼ਹਾਲੀ, ਚੜ੍ਹਦੀਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ । ਉਨ੍ਹਾਂ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਸਿੱਖ ਕੌਮ, ਪੰਜਾਬ ਅਤੇ ਦੇਸ਼ ਦੀ ਸੇਵਾ ਲਈ ਬਲ ਬਖਸ਼ਿਸ਼ ਕਰਨ ਦੀ ਯਾਚਨਾ ਕੀਤੀ । ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਮੀਡੀਆ ਬੁਲਾਰੇ ਪ੍ਰੋ.ਸਰਚਾਂਦ ਸਿੰਘ, ਕੋਰ ਕਮੇਟੀ ਮੈਂਬਰ ਗੁਰਪ੍ਰਤਾਪ ਸਿੰਘ  ਟਿੱਕਾ, ਸਾਬਕਾ ਸੀਨੀਅਰ ਡਿਪਟੀ ਮੇਅਰ ਅਜੈਬੀਰ ਪਾਲ ਸਿੰਘ ਰੰਧਾਵਾ, ਭਾਜਪਾ ਐਸ ਸੀ ਮੋਰਚੇ ਦੇ ਜਨਰਲ ਸਕੱਤਰ ਹਰਦੀਪ ਸਿੰਘ ਗਿੱਲ, ਭਾਜਪਾ ਓਬੀਸੀ ਸੈੱਲ ਦੇ ਜਨਰਲ ਸਕੱਤਰ ਕੰਵਰ ਬੀਰ ਸਿੰਘ ਮੰਜ਼ਿਲ ਵੀ ਮੌਜੂਦ ਸਨ। ਪ੍ਰੋ. ਸਰਚਾਂਦ ਸਿੰਘ ਨੇ ਦੱਸਿਆ ਕਿ ਸਾਬਕਾ ਵਿਧਾਇਕ ਅਤੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਰਹੇ ਸ. ਇੰਦਰ ਇਕਬਾਲ ਸਿੰਘ ਅਟਵਾਲ ਨੇ ਆਪਣੇ ’ਤੇ ਭਰੋਸਾ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ, ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਸੂਬਾਈ ਸੰਗਠਨ ਮੰਤਰੀ ਮੰਥਰੀ ਸ੍ਰੀ ਨਿਵਾਸੁਲੂ ਦਾ ਧੰਨਵਾਦ ਕੀਤਾ । ਉਨ੍ਹਾਂ ਪਾਰਟੀ ਹਾਈ ਕਮਾਨ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਸ਼ਿੱਦਤ ਨਾਲ ਨਿਭਾਉਣ ਦਾ ਵਿਸ਼ਵਾਸ ਦਵਾਇਆ ਅਤੇ ਕਿਹਾ ਕਿ ਉਹ ਪਾਰਟੀ ਨੂੰ ਮਜ਼ਬੂਤ ਕਰਨ ਲਈ ਹਮੇਸ਼ਾਂ ਤਤਪਰ ਰਹਿਣਗੇ। ਸ. ਅਟਵਾਲ ਨੇ ਕਿਹਾ ਕਿ ਉਹ ਸਿੱਖ ਕੌਮ ਅਤੇ ਪੰਜਾਬੀਆਂ ਦੀ ਅਵਾਜ਼ ਹਾਈ ਕਮਾਨ ਤਕ ਪਹੁੰਚਾਉਣ ’ਚ ਆਪਣੀ ਭੂਮਿਕਾ ਨਿਭਾਵੇਗਾ।। ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਦੀ ਵਕਾਲਤ ਕਰਦਿਆਂ ਕਿਹਾ ਕਿ  ਦੇਸ਼ ਦੇ ਸੰਵਿਧਾਨ ਅਤੇ ਕਾਨੂੰਨ ਮੁਤਾਬਕ ਜਿਨ੍ਹਾਂ ਕੈਦੀਆਂ ਨੇ ਸਜਾਵਾਂ ਪੂਰੀਆਂ ਕਰ ਲਈਆਂ ਹਨ ਉਨ੍ਹਾਂ ਨੂੰ ਬਿਨਾਂ ਕਿਸੇ ਵਿਤਕਰੇ ਦੇ ਰਿਹਾਅ ਕਰ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਤਿੰਨ ਰਾਜਾਂ ਵਿਚ ਭਾਜਪਾ ਨੂੰ ਸ਼ਾਨਦਾਰ ਜਿੱਤ ਦਵਾ ਕੇ ਲੋਕਾਂ ਨੇ ਇਹ ਦਰਸਾ ਦਿੱਤਾ ਹੈ ਕਿ ਇਮਾਨਦਾਰੀ ਨਾਲ ਕੀਤੇ ਗਏ ਕੰਮਾਂ ਨੂੰ ਲੋਕ ਜ਼ਰੂਰ ਹੁੰਗਾਰਾ ਭਰਦੇ ਹਨ ਅਤੇ ਇਹ ਸਾਬਤ ਕਰ ਦਿੱਤਾ ਹੈ ਕਿ ਲੋਕ ਅਗਲੇ ਪ੍ਰਧਾਨ ਮੰਤਰੀ ਵਜੋਂ ਮੁੜ ਨਰਿੰਦਰ ਮੋਦੀ ਨੂੰ ਹੀ ਦੇਖਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸੂਝਵਾਨ ਲੋਕ ਵੀ ਇਸ ਵਾਰ ਭਾਜਪਾ ਦਾ ਹੀ ਸਾਥ ਦੇਣਗੇ। ਇਸ ਮੌਕੇ ਜਸਪ੍ਰੀਤ ਸਿੰਘ, ਅਮਰਬੀਰ ਸਿੰਘ ਚੀਮਾ ਵੈਨਕੂਵਰ, ਜਨਮਜੀਤ ਸਿੰਘ ਘੁੰਮਣ, ਬਲਵਿੰਦਰ ਗਿੱਲ, ਪ੍ਰਵੀਨ ਗੱਬਰ ਸਮੇਤ ਦਰਜਨਾਂ ਆਗੂ ਮੌਜੂਦ ਸਨ।
ਤਸਵੀਰ ਨਾਲ ਹੈ।

LEAVE A REPLY

Please enter your comment!
Please enter your name here