ਤਰਨਤਾਰਨ,16 ਅਗਸਤ -ਸਰਕਾਰ ਵਲੋਂ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਭਾਜਪਾ ਦੇ ਸੀਨੀਅਰ ਆਗੂ ਅਤੇ ਯੁਵਾ ਮੋਰਚਾ ਪੰਜਾਬ ਦੇ ਸਕੱਤਰ ਤਰੁਣ ਜੋਸ਼ੀ ਵਲੋਂ ਗੰਗਾ ਸਿੰਘ ਨਗਰ ਜੰਡਿਆਲਾ ਰੋਡ,ਤਰਨਤਾਰਨ ਵਿਖੇ ਆਪਣੀ ਰਿਹਾਇਸ਼ ‘ਤੇ ਤਿਰੰਗਾ ਝੰਡਾ ਲਹਿਰਾ ਕੇ ਜਿਥੇ ਆਜ਼ਾਦੀ ਦਿਵਸ ਦੀਆਂ ਲੋਕਾਂ ਨੂੰ ਵਧਾਈਆਂ ਦਿੱਤੀਆਂ ਗਈਆਂ,ਉਥੇ ਲੋਕਾਂ ਨੂੰ ਆਪਣੇ ਘਰਾਂ ਉਪਰ ਤਿਰੰਗਾ ਝੰਡਾ ਲਹਿਰਾ ਕੇ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ਸੰਬੰਧੀ ਜਾਗਰੂਕ ਵੀ ਕੀਤਾ ਗਿਆ।ਇਸ ਮੌਕੇ ਤਰੁਣ ਜੋਸ਼ੀ ਨੇ ਕਿਹਾ ਕਿ ਸਰਕਾਰ ਵਲੋਂ ‘ਹਰ ਘਰ ਤਿਰੰਗਾ’ ਮੁਹਿੰਮ ਦਾ ਅਗਾਜ਼ ਕੀਤਾ ਗਿਆ ਹੈ ਅਤੇ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ਦਾ ਹਿੱਸਾ ਬਣਦੇ ਹੋਏ ਆਪਣੀਆਂ ਰਿਹਾਇਸ਼ਾਂ ਉਪਰ ਤਿਰੰਗਾ ਝੰਡਾ ਲਹਿਰਾ ਕੇ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਈਏ।ਉਨ੍ਹਾਂ ਕਿਹਾ ਕਿ ਸਾਨੂੰ ਦੇਸ਼ ਲਈ ਕੁਰਬਾਨੀਆਂ ਕਰਨ ਵਾਲਿਆਂ ਮਹਾਨ ਸੂਰਬੀਰ ਯੋਧਿਆਂ ਨੂੰ ਕਦੇ ਨਹੀਂ ਭੁੱਲਣਾ ਚਾਹੀਦਾ,ਜਿਨ੍ਹਾਂ ਕਾਰਨ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਨਮਾਨ ਕਰਦੇ ਹੋਏ ਦੇਸ਼ ਦੀ ਤਰੱਕੀ ਅਤੇ ਵਿਕਾਸ ਵਿਚ ਵੱਧ ਚੜ ਕੇ ਯੋਗਦਾਨ ਪਾਉਣਾ ਚਾਹੀਦਾ ਹੈ।
Boota Singh Basi
President & Chief Editor