ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਪਿੰਡ ਚੁਤਾਲਾ ਵਿਖੇ ਹੋਇਆ ਭਾਰੀ ਇਕੱਠ
ਭਾਜਪਾ ਵੱਲੋਂ ਆਯੋਜਿਤ ਮੈਂਬਰਸ਼ਿਪ ਪ੍ਰੋਗਰਾਮ ਵਿੱਚ ਲੋਕਾਂ ਨੇ ਦਿਖਾਇਆ ਭਾਰੀ ਉਤਸ਼ਾਹ
ਸੈਂਕੜੇ ਲੋਕਾਂ ਨੇ ਕੀਤੀ ਭਾਜਪਾ ਵਿੱਚ ਸ਼ਮੂਲੀਅਤ
ਰਾਕੇਸ਼ ਨਈਅਰ ਚੋਹਲਾ
ਖਡੂਰ ਸਾਹਿਬ/ਤਰਨਤਾਰਨ,9 ਸਤੰਬਰ
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਚੁਤਾਲਾ ਵਿਖੇ ਸੋਮਵਾਰ ਨੂੰ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਯੁਵਾ ਮੀਤ ਪ੍ਰਧਾਨ ਅੰਮ੍ਰਿਤ ਸ਼ਰਮਾ,ਅਵਤਾਰ ਸਿੰਘ ਫੌਜੀ ਅਤੇ ਸਾਜਨਦੀਪ ਸਿੰਘ ਦੇ ਵਿਸੇਸ਼ ਯਤਨਾਂ ਸਦਕਾ ਸੈਂਕੜੇ ਪਰਿਵਾਰਾਂ ਵਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਗਈ ਅਤੇ ਭਾਜਪਾ ਦੇ ਚੱਲ ਰਹੇ ਅਭਿਆਨ ਨੂੰ ਸਫਲ ਬਨਾਉਂਦੇ ਹੋਏ ਭਾਰੀ ਉਤਸ਼ਾਹ ਵਿਖਾਇਆ ਅਤੇ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ ਗਈ।ਇਸ ਮੌਕੇ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਮੈਂਬਰ ਪੰਚਾਇਤ ਮੁਖਤਾਰ ਸਿੰਘ,ਪ੍ਰਿੰਸੀਪਲ ਮੇਹਰ ਸਿੰਘ,ਡਾ.ਜੋਗਾ ਸਿੰਘ, ਅਮਰਜੀਤ ਸਿੰਘ ਕਾਲਾ,ਰੌਸ਼ਨ ਸਿੰਘ,ਗੁਰਮੀਤ ਸਿੰਘ,ਸੁਖਦੇਵ ਸਿੰਘ ਫੌਜੀ,ਮਹਿਤਾਬ ਸਿੰਘ,ਜਗਤਾਰ ਸਿੰਘ,ਸਵਰਨ ਸਿੰਘ ਫੌਜੀ,ਅਕਾਸ਼ਦੀਪ ਸਿੰਘ,ਦਿਲਬਾਗ ਸਿੰਘ,ਮਨਦੀਪ ਕੌਰ,ਸੁਰਜੀਤ ਕੌਰ,ਕਿੰਦਰ ਕੌਰ,ਰਾਜ ਕੌਰ,ਸਰਬਜੀਤ ਕੌਰ,ਬਲਵਿੰਦਰ ਕੌਰ,ਬਲਜਿੰਦਰ ਕੌਰ ਸਮੇਤ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਵੱਲੋਂ ਪਾਰਟੀ ਦਾ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਦੇਸ਼ ਵਿੱਚ ਲੋਕਤੰਤਰ ਤਰੀਕੇ ਨਾਲ ਭਾਰਤੀ ਜਨਤਾ ਪਾਰਟੀ ਆਪਣਾ ਵਰਕਰ ਬਣਾਉਂਦੀ ਹੈ।ਜਿਸ ਨਾਲ ਸੰਗਠਨਾਤਮਿਕ ਰੂਪ ਰੇਖਾ ਤਿਆਰ ਕੀਤੀ ਜਾਂਦੀ ਹੈ ਅਤੇ ਇਸ ਦੇ ਨਤੀਜੇ ਵਜੋਂ ਭਾਜਪਾ ਅੱਜ ਦੁਨੀਆ ਦੀ ਸਭ ਤੋਂ ਵੱਡੀ ਰਾਜਨੀਤਿਕ ਪਾਰਟੀ ਹੋਣ ਦਾ ਮਾਣ ਸਨਮਾਨ ਹਾਸਲ ਕਰ ਚੁੱਕੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਵੀ ਹਰ ਵਰਗ ਦੇ ਲੋਕ ਭਾਜਪਾ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਮੈਂਬਰਸ਼ਿਪ ਅਭਿਆਨ ਵਿੱਚ ਵਧ ਤੋਂ ਵਧ ਹਿੱਸਾ ਲੈ ਕੇ ਕੇ ਪਾਰਟੀ ਦੇ ਮੈਂਬਰ ਬਣ ਕੇ ਮਾਣ ਮਹਿਸੂਸ ਕਰ ਰਹੇ ਹਨ।ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਅਤੇ ਉਨ੍ਹਾ ਦੀ ਟੀਮ ਨੂੰ ਪਿੰਡ ਚੁਤਾਲਾ ਦੇ ਲੋਕਾਂ ਨੇ ਮੈਬਰ ਬਣ ਕੇ ਵਿਸ਼ਵਾਸ਼ ਦੁਆਇਆ ਕਿ ਉਹ ਹੁਣ ਆਪਣੀ ਮਨ ਪਸੰਦ ਪਾਰਟੀ ਵਿੱਚ ਆਏ ਹਨ ਤੇ ਪਾਰਟੀ ਲਈ ਹਮੇਸ਼ਾਂ ਕੰਮ ਕਰਦੇ ਰਹਿਣਗੇ। ਇਸ ਮੌਕੇ ‘ਤੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ,ਮੀਤ ਪ੍ਰਧਾਨ ਤੇ ਹਲਕਾ ਕਨਵੀਨਰ ਰਾਣਾ ਗੁਲਬੀਰ ਸਿੰਘ,ਐਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ,ਯੁਵਾ ਮੋਰਚਾ ਮੀਤ ਪ੍ਰਧਾਨ ਅੰਮ੍ਰਿਤ ਸ਼ਰਮਾ, ਕਿਸਾਨ ਮੋਰਚਾ ਕਨਵੀਨਰ ਬਚਿੱਤਰ ਸਿੰਘ ਅਲਾਵਲਪੁਰ,ਸਰਕਲ ਪ੍ਰਧਾਨ ਮੇਹਰ ਸਿੰਘ ਚੁਤਾਲਾ ਅਤੇ ਹੋਰ ਪਾਰਟੀ ਆਗੂ ਮੌਜੂਦ ਸਨ।
ਕੈਪਸ਼ਨ- ਪਿੰਡ ਚੁਤਾਲਾ ਵਿਖੇ ਭਾਰਤੀ ਜਨਤਾ ਪਾਰਟੀ ਦੇ ਮੈਂਬਰਸ਼ਿਪ ਅਭਿਆਨ ਦੌਰਾਨ ਇਕੱਤਰ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਜਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ ਅਤੇ ਹੋਰ ਆਗੂ।(ਫੋਟੋ:ਨਈਅਰ ਪੱਤਰਕਾਰ,ਚੋਹਲਾ ਸਾਹਿਬ)