ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਠੁੱਲੀਵਾਲ ਵਿਖੇ ਚੇਤਨਾ ਮੀਟਿੰਗ
5 ਅਕਤੂਬਰ ਕੁੱਲਰੀਆਂ ਜਾਣ ਵਾਲੇ ਜਥੇ ਵਿੱਚ ਠੁੱਲੀਵਾਲ ਤੋਂ ਸ਼ਾਮਿਲ ਹੋਵੇਗਾ ਕਿਸਾਨ ਮਰਨ-ਔਰਤਾਂ ਦਾ ਕਾਫਲਾ: ਨਾਨਕ ਸਿੰਘ ਅਮਲਾ ਸਿੰਘ ਵਾਲਾ
27 ਸਤੰਬਰ ਭਾਅ ਜੀ ਗੁਰਸ਼ਰਨ ਸਿੰਘ ਦਾ ਇਨਕਲਾਬੀ ਰੰਗਮੰਚ ਦਿਹਾੜਾ ਬਰਨਾਲਾ ‘ਚ: ਜਗਰਾਜ ਹਰਦਾਸਪੁਰਾ
ਦਲਜੀਤ ਕੌਰ
ਠੁੱਲੀਵਾਲ/ਬਰਨਾਲਾ, 16 ਸਤੰਬਰ, 2024:
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਜਥੇਬੰਦੀ ਦੀ ਮਜਬੂਤੀ ਲਈ ਪਿੰਡ-ਪਿੰਡ ਕੀਤੀਆਂ ਜਾ ਰਹੀਆਂ ਚੇਤਨਾ ਮੀਟਿੰਗਾਂ ਦੀ ਲੜੀ
ਵਜੋਂ ਪਿੰਡ ਠੁੱਲੀਵਾਲ ਚੇਤਨਾ ਮੀਟਿੰਗ ਇਕਾਈ ਪ੍ਰਧਾਨ ਰਾਮ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਸਮੇਂ ਸੀਨੀਅਰ ਮੀਤ ਪ੍ਰਧਾਨ ਗਰਾਜ ਸਿੰਘ ਹਰਦਾਸਪੁਰਾ, ਬਲਾਕ ਪ੍ਰਧਾਨ ਨਾਨਕ ਸਿੰਘ ਅਮਲਾ ਸਿੰਘ ਵਾਲਾ ਤੇ ਸੁਖਦੇਵ ਸਿੰਘ ਕੁਰੜ ਉਚੇਚੇ ਤੌਰ ‘ਤੇ ਸ਼ਾਮਲ ਹੋਏ।
ਇਸ ਮੌਕੇ ਬੁਲਾਰਿਆਂ ਨੇ ਬੋਲਦਿਆਂ ਕੇਂਦਰੀ ਅਤੇ ਸੂਬਾ ਸਰਕਾਰਾਂ ਦੀਆਂ ਕਿਸਾਨ-ਮਜ਼ਦੂਰ ਵਿਰੋਧੀ ਨੀਤੀਆਂ ਤੋਂ ਜਾਣੂ ਕਰਵਾਇਆ। ਹਾਜ਼ਰ ਪਿੰਡ ਨਿਵਾਸੀਆਂ ਨੂੰ ਸਹੀ ਦਿਸ਼ਾ ਵਿੱਚ ਭਾਕਿਯੂ ਏਕਤਾ ਡਕੌਂਦਾ ਦੇ ਝੰਡੇ ਹੇਠ ਜਥੇਬੰਦ ਹੋਣ ਲਈ ਸੰਗਰਾਮੀ ਮੁਬਾਰਕ ਆਖੀ। ਇਸ ਸਮੇਂ ਨੇ ਪੰਜਾਬ ਸਰਕਾਰ ਵੱਲੋਂ ਡੀਜਲ,ਪੈਟਰੋਲ ਅਤੇ ਬੱਸ ਕਿਰਾਇਆਂ ਵਿੱਚ ਕੀਤੇ ਵਾਧੇ ਨੂੰ ਵਾਪਸ ਲੈਣ ਅਤੇ ਬਿਜਲੀ ਰਿਆਇਤ ਵਿੱਚ ਛੋਟ ਵਾਪਸ ਲੈਣ ਦੀ ਨਿਖੇਧੀ ਕੀਤੀ। ਆਗੂਆਂ ਨੇ ਕੁਲਰੀਆਂ ਜਿਲ੍ਹਾ ਮਾਨਸਾ ਦੇ ਅਬਾਦਕਾਰ ਜ਼ਮੀਨ ਮਾਲਕਾਂ ਦੇ ਸੰਘਰਸ਼ ਵਿੱਚ 5 ਅਕਤੂਬਰ ਨੂੰ ਬਰਨਾਲਾ ਜਿਲ੍ਹੇ ਦੇ ਜਾ ਰਹੇ ਕਾਫ਼ਲੇ ਵਿੱਚ ਕਿਸਾਨ ਮਰਦ-ਔਰਤਾਂ ਨੂੰ ਸਮੇਤ ਵਧ ਚੜ੍ਹਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ। ਇਸੇ ਹੀ ਤਰ੍ਹਾਂ 27 ਸਤੰਬਰ ਭਾਅ ਜੀ ਗੁਰਸ਼ਰਨ ਸਿੰਘ ਦਾ ਸ਼ਕਤੀ ਕਲਾ ਮੰਦਿਰ ਬਰਨਾਲਾ ਵਿਖੇ ਮਨਾਏ ਜਾ ਰਹੇ ਇਨਕਲਾਬੀ ਰੰਗਮੰਚ ਦਿਹਾੜਾ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦਾ ਫੈਲਾ ਕੀਤਾ ਗਿਆ।
ਅੱਜ ਦੀ ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਸ਼ਮੂਲੀਅਤ ਕਰਨੀ ਜਥੇਬੰਦੀ ਲਈ ਸ਼ੁਭ ਸੰਕੇਤ ਹੈ। ਕਿਉਂਕਿ ਜਿਸ ਤਰ੍ਹਾਂ ਸਰਕਾਰਾਂ ਲਗਾਤਾਰ ਲੋਕ ਮਾਰੂ ਨੀਤੀਆਂ ਲਿਆ ਰਹੀਆਂ ਹਨ। ਉਨ੍ਹਾਂ ਦੇ ਹਾਣ ਦੇ ਹੋਣ ਲਈ ਕਿਸਾਨਾਂ ਮਰਦ-ਔਰਤਾਂ ਦਾ ਜਥੇਬੰਦੀ ਵਿੱਚ ਸ਼ਾਮਲ ਹੋਣਾ ਬਹੁਤ ਹੀ ਜਰੂਰੀ ਹੈ।
ਮੀਟਿੰਗ ਵਿੱਚ ਪ੍ਧਾਨ ਰਾਮ ਸਿੰਘ ਤੋਂ ਇਲਾਵਾ ਜਗਤਾਰ ਸਿੰਘ, ਸਤਵੰਤ ਸਿੰਘ, ਪ੍ਰਿਥਵੀ ਸਿੰਘ, ਦਲਜੀਤ ਸਿੰਘ, ਚਰਨਜੀਤ ਕੌਰ, ਪਰਮਜੀਤ ਕੌਰ, ਗੁਰਮੀਤ ਕੌਰ, ਅਮਨਦੀਪ ਕੌਰ, ਮਨਜੀਤ ਕੌਰ, ਜਗਸੀਰ ਕੌਰ, ਸੁਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਬਲਵੀਰ ਸਿੰਘ, ਭੋਲਾ ਸਿੰਘ, ਜਗਦੇਵ ਸਿੰਘ, ਗੁਰਮੇਲ ਸਿੰਘ, ਜਗਤਾਰ ਸਿੰਘ, ਗੁਰਜੀਤ ਸਿੰਘ, ਗੋਰਾ ਸਿੰਘ, ਹਰਮਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਹਾਜ਼ਰ ਸਨ। ਇਸ ਸਮੇਂ ਅਮਰਜੀਤ ਸਿੰਘ ਠੁੱਲੀਵਾਲ ਨਾਲੋਂ ਹਰ ਕਿਸਮ ਦਾ ਜਥੇਬੰਦਕ ਨਾਤਾ ਖ਼ਤਮ ਕਰਨ ਅਤੇ ਉਸ ਨੂੰ ਜਥੇਬੰਦੀ ਦੀ ਮੁੱਢਲੀ ਮੈਂਬਰਸਿਪ ਤੋਂ ਖਾਰਜ਼ ਕਰਨ ਦਾ ਐਲਾਨ ਕੀਤਾ। ਪਿੰਡ ਇਕਾਈ ਆਗੂਆਂ ਨੇ ਜਥੇਬੰਦੀ ਦੀ ਮਜਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਦੇ ਰਹਿਣ ਦਾ ਵਿਸ਼ਵਾਸ਼ ਦਿਵਾਇਆ।